Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:55 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਸੋਚਦਾ ਹੈ ਕਿ ਉਸ ਦੇ ਏਜੰਟ ਵਿਦੇਸ਼ੀ ਧਰਤੀ ’ਤੇ ਹਿੰਸਾ ਕਰ ਕੇ ਵਾਪਸ ਬਚ ਕੇ ਆ ਸਕਦੇ ਹਨ ਜੋ ਗਲਤ ਹੈ : ਕੈਮਰੌਨ

ਭਾਰਤ ਸੋਚਦਾ ਹੈ ਕਿ ਉਸ ਦੇ ਏਜੰਟ ਵਿਦੇਸ਼ੀ ਧਰਤੀ ’ਤੇ ਹਿੰਸਾ ਕਰ ਕੇ ਵਾਪਸ ਬਚ ਕੇ ਆ ਸਕਦੇ ਹਨ ਜੋ ਗਲਤ ਹੈ : ਕੈਮਰੌਨ

ਭਾਰਤ ਸੋਚਦਾ ਹੈ ਕਿ ਉਸ ਦੇ ਏਜੰਟ ਵਿਦੇਸ਼ੀ ਧਰਤੀ ’ਤੇ ਹਿੰਸਾ ਕਰ ਕੇ ਵਾਪਸ ਬਚ ਕੇ ਆ ਸਕਦੇ ਹਨ ਜੋ ਗਲਤ ਹੈ : ਕੈਮਰੌਨ
ਨਵੀਂ ਦਿੱਲੀ : ਭਾਰਤ ਤੇ ਕੈਨੇਡਾ ਦਰਮਿਆਨ ਵਧਦੇ ਵਿਵਾਦ ਦੇ ਮੱਦੇਨਜ਼ਰ ਕੈਨੇਡਾ ਦੇ ਭਾਰਤ ਵਿਚਲੇ ਸਾਬਕਾ ਰਾਜਦੂਤ ਕੈਮਰੌਨ ਮੈੱਕੇ ਨੇ ਦੋਸ਼ ਲਗਾਇਆ ਹੈ ਕਿ ਅਮਰੀਕਾ ਵਿਚ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਨਾਕਾਮ ਕੋਸ਼ਿਸ਼ ਤੇ ਕੈਨੇਡਾ ਵਿਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਇਕ ਹੀ ਸਾਜ਼ਿਸ਼ ਦਾ ਹਿੱਸਾ ਸੀ। ਅਗਸਤ ਵਿਚ ਭਾਰਤ ਛੱਡਣ ਵਾਲੇ ਕੈਮਰੌਨ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਅਮਰੀਕਾ ਤੇ ਕੈਨੇਡਾ ਵੱਖੋ-ਵੱਖਰੀ ਜਾਂਚ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਭਾਰਤ ਸੋਚਦਾ ਹੈ ਕਿ ਉਸ ਦੇ ਏਜੰਟ ਵਿਦੇਸ਼ੀ ਧਰਤੀ ’ਤੇ ਹਿੰਸਾ ਕਰ ਕੇ ਵਾਪਸ ਬਚ ਕੇ ਆ ਸਕਦੇ ਹਨ ਜੋ ਗਲਤ ਹੈ। ਸੀ ਬੀ ਸੀ ਨਿਊਜ਼ ਨੂੰ ਦਿੱਤੀ ਇੱਕ ਇੰਟਰਵਿਊ ਵਿੱਚ ਕੈਮਰੌਨ ਮੈੱਕੇ ਨੇ ਕਿਹਾ ਕਿ ਇਹ ਭਾਰਤ ਦੀ ਸਭ ਤੋਂ ਵੱਡੀ ਰਣਨੀਤਕ ਗਲਤੀ ਸੀ। ਦੱਸਣਯੋਗ ਹੈ ਕਿ ਪਿਛਲੇ ਸਾਲ ਕੈਨੇਡਾ ਦੀ ਧਰਤੀ ’ਤੇ ਸਿੱਖ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ’ਚ ਭਾਰਤ ਸਰਕਾਰ ਦੀ ਸ਼ਮੂਲੀਅਤ ਸਬੰਧੀ ਓਟਵਾ ਵੱਲੋਂ ਲਾਏ ਗਏ ਦੋਸ਼ਾਂ ਨੂੰ ਨਵੀਂ ਦਿੱਲੀ ਨੇ ਖਾਰਜ ਕਰ ਦਿੱਤਾ ਸੀ। ਇਸ ਮਾਮਲੇ ਸਬੰਧੀ ਹਾਲ ਹੀ ਵਿੱਚ ਮੁੜ ਤਣਾਅ ਵਧਣ ਮਗਰੋਂ ਭਾਰਤ ਨੇ ਛੇ ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਿਹਾ ਸੀ ਤੇ ਇਹ ਕੈਨੇਡੀਅਨ ਡਿਪਲੋਮੈਟ ਬੀਤੇ ਦਿਨੀਂ ਨਵੀਂ ਦਿੱਲੀ ਛੱਡ ਗਏ ਹਨ। ਭਾਰਤ ਨੇ ਆਪਣੇ ਹਾਈ ਕਮਿਸ਼ਨਰ ਅਤੇ ਪੰਜ ਹੋਰ ਡਿਪਲੋਮੈਟਾਂ ਨੂੰ ਵੀ ਕੈਨੇਡਾ ਤੋਂ ਵਾਪਸ ਸੱਦ ਲਿਆ ਹੈ। ਕੈਮਰੌਨ ਮੈੱਕੇ ਨੇ ਕਿਹਾ ਕਿ ਕੈਨੇਡਾ ਸਰਕਾਰ ਲਈ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਅਹਿਮ ਹੈ ਪਰ ਭਾਰਤ ਨੇ ਇਸ ਮਾਮਲੇ ਵਿਚ ਕੈਨੇਡਾ ਨਾਲ ਸਹਿਯੋਗ ਨਹੀਂ ਕੀਤਾ।

Advertisement
Advertisement
Advertisement
Advertisement
Scroll to Top