ਪੰਜਾਬ ਸਰਕਾਰ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ 15 ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕਰੇ : ਹਾਈਕੋਰਟ

ਦੁਆਰਾ: Punjab Bani ਪ੍ਰਕਾਸ਼ਿਤ :Monday, 21 October, 2024, 09:08 AM

ਪੰਜਾਬ ਸਰਕਾਰ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ 15 ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕਰੇ : ਹਾਈਕੋਰਟ
ਚੰਡੀਗੜ੍ਹ : ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਨੂੰ ਲੈ ਕੇ ਹਾਈ ਕੋਰਟ ਦੇ ਸਖਤ ਰੁਖ ਕਾਰਨ ਆਮ ਆਦਮੀ ਪਾਰਟੀ ਦਾ ਗਣਿਤ ਵਿਗੜ ਗਿਆ ਹੈ । ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ 15 ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਲਈ ਕਿਹਾ ਹੈ।