Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:19 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ `ਚ ਗੋਲਾ ਬਾਰੂਦ ਦੀ ਫੈਕਟਰੀ ਲਈ ਮਿਲੀ ਕੇਂਦਰ ਸਰਕਾਰ ਦੀ ਮਨਜ਼ੂਰੀ

ਅੰਮ੍ਰਿਤਸਰ `ਚ ਗੋਲਾ ਬਾਰੂਦ ਦੀ ਫੈਕਟਰੀ ਲਈ ਮਿਲੀ ਕੇਂਦਰ ਸਰਕਾਰ ਦੀ ਮਨਜ਼ੂਰੀ

ਅੰਮ੍ਰਿਤਸਰ `ਚ ਗੋਲਾ ਬਾਰੂਦ ਦੀ ਫੈਕਟਰੀ ਲਈ ਮਿਲੀ ਕੇਂਦਰ ਸਰਕਾਰ ਦੀ ਮਨਜ਼ੂਰੀ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਝਾਂਸੀ ਤੋਂ ਬਾਅਦ ਅੰਮ੍ਰਿਤਸਰ `ਚ ਅਸਲਾ ਫੈਕਟਰੀ ਲਗਾਉਣ ਦੀ ਕੇਂਦਰ ਸਰਕਾਰ ਨੇ ਮਨਜੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈਕਿ ਅੰਮ੍ਰਿਤਸਰ ਫੈਕਟਰੀ ਤੋਂ ਬਣੇ ਹਥਿਆਰਾਂ ਵਿਦੇਸ਼ਾਂ ਵਿੱਚ ਸਪਲਾਈ ਕੀਤੇ ਜਾਣਗੇ। ਇਸ ਨਾਲ ਅੰਮ੍ਰਿਤਸਰ `ਚ ਕਰੀਬ ਇਕ ਹਜ਼ਾਰ ਲੋਕਾਂ ਨੂੰ ਸਿੱਧੇ ਤੌਰ `ਤੇ ਰੁਜ਼ਗਾਰ ਦੇ ਮੌਕੇ ਵੀ ਮਿਲਣਗੇ। ਇਹ ਪ੍ਰਗਟਾਵਾ ਰੱਖਿਆ ਖੇਤਰ `ਚ ਗੋਲਾ ਬਾਰੂਦ ਸਪਲਾਈ ਕਰਨ ਵਾਲੇ ਨੌਜਵਾਨ ਉਦਮੀ ਤੇ ਵਿਜਯਨ ਤ੍ਰਿਸ਼ੂਲ ਡਿਫੈਂਸ ਸਲਿਊਸ਼ਨਜ਼ ਪ੍ਰਾਈਵੇਟ ਲਿਮ: ਦੇ ਸੰਸਥਾਪਕ ਸਾਹਿਲ ਲੂਥਰਾ ਨੇ ਕੀਤਾ।ਉਨ੍ਹਾਂ ਕਿਹਾ ਕਿ ਇਸ ਕਦਮ `ਚ ਯੂ.ਪੀ. ਦੇ ਡਿਫੈਂਸ ਕੋਰੀਡੋਰ ਝਾਂਸੀ `ਚ ਨਿਰਮਾਣ ਯੂਨਿਟ ਸਥਾਪਿਤ ਕੀਤਾ ਅਤੇ ਅਗਲੀ ਕੜੀ ਵਜੋਂ ਅੰਮ੍ਰਿਤਸਰ ਨੂੰ ਚੁਣਿਆ ਹੈ ਜਿਸ ਲਈ ਸੂਬਾ ਸਰਕਾਰ ਦੇ ਮੁਖ ਮੰਤਰੀ ਤੇ ਹੋਰਾਂ ਨਾਲ ਜਲਦ ਹੀ ਉੱਚ ਪੱਧਰੀ ਮੀਟਿੰਗ ਹੋ ਰਹੀ ਹੈ। ਇਸ ਮੌਕੇ ਡਾਇਰੈਕਟਰ ਦਿਨੇਸ਼ ਪਾਰਿਖ, ਸਚਿਨ ਤੇ ਸੂਬਾ ਇੰਚਾਰਜ਼ ਜਸਵੰਤ ਸਿੰਘ ਨੇ ਦੱਸਿਆ ਕਿ ਫੈਕਟਰੀ ਲੱਗਣ ਨਾਲ ਕੇਂਦਰ ਦਾ ਇਕ ਡਰੀਮ ਪ੍ਰੋਜੈਕਟ ਸ਼ੁਰੂ ਹੋ ਰਿਹਾ ਹੈ ਅਤੇ ਨਿੱਜੀ ਖੇਤਰ ਦੀਆਂ ਹੋਰ ਫੈਕਟਰੀ ਵੀ ਜਲਦ ਹੀ ਇਥੇ ਲੱਗ ਰਹੀਆਂ ਹਨ ਅਤੇ ਅਸਲਾ ਫੈਕਟਰੀ ਇਕ ਸ਼ੁਰੂਆਤ ਹੈ ਜਿਸ ਲਈ ਕੇਂਦਰ ਵਲੋਂ ਮਨਜ਼ੂਰੀ ਮਿਲਣਾ ਇਕ ਸ਼ੁਭ ਮਹੂਰਤ ਹੈ। ਇਸ ਨਾਲ ਆਸ-ਪਾਸ ਦੇ ਲੋਕਾਂ `ਚ ਰੋਜ਼ਗਾਰ ਦੇ ਵਸੀਲੈ ਪੈਦਾ ਹੋਣਗੇ।

Advertisement
Advertisement
Advertisement
Advertisement
Scroll to Top