Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:54 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਸ ਫਾਰ ਜਸਟਿਸ ਗੁਰਪਤਵੰਤ ਸਿੰਘ ਪੰਨੂ ਨੇ ਦਿੱਤੀ ਭਾਰਤ ਨੂੰ ਜਹਾਜ਼ ਨੂੰ ਉਡਾਉਣ ਦੀ ਧਮਕੀ

ਸਿੱਖਸ ਫਾਰ ਜਸਟਿਸ ਗੁਰਪਤਵੰਤ ਸਿੰਘ ਪੰਨੂ ਨੇ ਦਿੱਤੀ ਭਾਰਤ ਨੂੰ ਜਹਾਜ਼ ਨੂੰ ਉਡਾਉਣ ਦੀ ਧਮਕੀ

ਸਿੱਖਸ ਫਾਰ ਜਸਟਿਸ ਗੁਰਪਤਵੰਤ ਸਿੰਘ ਪੰਨੂ ਨੇ ਦਿੱਤੀ ਭਾਰਤ ਨੂੰ ਜਹਾਜ਼ ਨੂੰ ਉਡਾਉਣ ਦੀ ਧਮਕੀ
ਅਮਰੀਕਾ : ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ ਨੂੰ ਜਹਾਜ਼ ਨੂੰ ਉਡਾਉਣ ਦੀ ਧਮਕੀ ਦਿੰਦਿਆਂ ਕਿਹ ਕਿ ਸਿੱਖ ਦੰਗਿਆਂ ਦੇ 40 ਸਾਲ ਪੂਰੇ ਹੋਣ `ਤੇ ਏਅਰ ਇੰਡੀਆ ਦੀ ਫਲਾਈਟ `ਤੇ ਹਮਲਾ ਹੋ ਸਕਦਾ ਹੈ। ਪੰਨੂ ਨੇ ਅੰਤਰਰਾਸ਼ਟਰੀ ਯਾਤਰੀਆਂ ਨੂੰ 1 ਤੋਂ 19 ਨਵੰਬਰ ਤੱਕ ਏਅਰ ਇੰਡੀਆ ਦੀ ਉਡਾਣ ਨਾ ਭਰਨ ਦੀ ਅਪੀਲ ਕੀਤੀ ਹੈ।ਸੂਤਰਾਂ ਨੇ ਦੱਸਿਆ ਹੈ ਕਿ ਸ਼ਨੀਵਾਰ ਨੂੰ ਵੱਖ-ਵੱਖ ਕੰਪਨੀਆਂ ਦੀਆਂ 30 ਤੋਂ ਵੱਧ ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ ਸੀ। ਸੂਤਰਾਂ ਨੇ ਦੱਸਿਆ ਕਿ ਵੱਖ-ਵੱਖ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਏਅਰ ਇੰਡੀਆ, ਇੰਡੀਗੋ, ਅਕਾਸਾ ਏਅਰ, ਵਿਸਤਾਰਾ, ਸਪਾਈਸਜੈੱਟ, ਸਟਾਰ ਏਅਰ ਅਤੇ ਅਲਾਇੰਸ ਏਅਰ ਦੀਆਂ 30 ਤੋਂ ਵੱਧ ਘਰੇਲੂ ਅਤੇ ਵਿਦੇਸ਼ੀ ਉਡਾਣਾਂ `ਤੇ ਬੰਬ ਦੀ ਧਮਕੀ ਮਿਲੀ ਹੈ।ਸ਼ਨੀਵਾਰ ਤੱਕ ਇੱਕ ਹਫ਼ਤੇ ਵਿੱਚ ਭਾਰਤੀ ਏਅਰਲਾਈਨਜ਼ ਦੀਆਂ ਘੱਟੋ-ਘੱਟ 70 ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਹਾਲਾਂਕਿ ਬਾਅਦ `ਚ ਇਹ ਸਾਰੀਆਂ ਧਮਕੀਆਂ ਅਫਵਾਹਾਂ ਬਣ ਗਈਆਂ।
ਸਿੱਖਸ ਫਾਰ ਜਸਟਿਸ ਸੰਸਥਾ ਦੀ ਸਥਾਪਨਾ ਕਰਨ ਵਾਲੇ ਪਨੂੰ ਹਰ ਰੋਜ਼ ਕੋਈ ਨਾ ਕੋਈ ਭੜਕਾਊ ਬਿਆਨ ਦਿੰਦੇ ਰਹਿੰਦੇ ਹਨ। ਵੱਖਵਾਦੀ ਦੇ ਨਾਂ `ਤੇ ਲੋਕਾਂ ਨੂੰ ਭੜਕਾਉਣ ਕਾਰਨ ਭਾਰਤ ਪੰਨੂ ਨੂੰ ਅੱਤਵਾਦੀ ਮੰਨਦਾ ਹੈ। ਉਸ `ਤੇ ਵੱਖਵਾਦ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬੀ ਸਿੱਖ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਉਕਸਾਉਣ ਦਾ ਇਲਜ਼ਾਮ ਹੈ।ਸਾਲ 2020 ਵਿੱਚ ਉਸਨੂੰ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਦੇ ਤਹਿਤ ਅੱਤਵਾਦੀ ਘੋਸ਼ਿਤ ਕੀਤਾ ਗਿਆ ਸੀ। ਕਿਉਂਕਿ ਸਿੱਖ ਫਾਰ ਜਸਟਿਸ ਦੀ ਵੀ ਇਹੀ ਵਿਚਾਰਧਾਰਾ ਹੈ, ਇਸ ਲਈ ਇਸ `ਤੇ ਵੀ ਪਾਬੰਦੀ ਲਗਾ ਦਿੱਤੀ ਗਈ ਸੀ। ਇਸ ਦੇ ਨਾਲ ਹੀ ਸਿੱਖਸ ਫਾਰ ਜਸਟਿਸ ਦੀ ਸਮੱਗਰੀ ਬਣਾਉਣ ਅਤੇ ਦਿਖਾਉਣ ਵਾਲੇ ਕਈ ਯੂ-ਟਿਊਬ ਚੈਨਲਾਂ `ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਪੰਨੂ ਹੁਣ ਭਗੌੜਾ ਹੈ ਅਤੇ ਅਮਰੀਕਾ ਵਿਚ ਸ਼ਰਨ ਲਈ ਹੈ, ਇਸ ਤੋਂ ਇਲਾਵਾ ਉਸ ਕੋਲ ਕੈਨੇਡਾ ਦੀ ਨਾਗਰਿਕਤਾ ਵੀ ਹੈ।

Advertisement
Advertisement
Advertisement
Advertisement
Scroll to Top