Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:59 am

+91 90915 01313 , +91 90916 01313

punjabbanni@gmail.com
punjabbani@yahoo.com

ਨਵਜੋਤ ਸਿੰਘ ਸਿੱਧੂ ਪਰਿਵਾਰ ਸਮੇਤ ਡਲਹੌਜ਼ੀ ਪਹੁੰਚ ਮਨਾਇਆ ਜਨਮ ਦਿਨ

ਨਵਜੋਤ ਸਿੰਘ ਸਿੱਧੂ ਪਰਿਵਾਰ ਸਮੇਤ ਡਲਹੌਜ਼ੀ ਪਹੁੰਚ ਮਨਾਇਆ ਜਨਮ ਦਿਨ

ਨਵਜੋਤ ਸਿੰਘ ਸਿੱਧੂ ਪਰਿਵਾਰ ਸਮੇਤ ਡਲਹੌਜ਼ੀ ਪਹੁੰਚ ਮਨਾਇਆ ਜਨਮ ਦਿਨ
ਡਲਹੌਜੀ : ਪੰਜਾਬ ਹੀ ਨਹੀਂ ਬਲਕਿ ਭਾਰਤੀ ਸਿਆਸਤ ਤੋਂ ਦੂਰ ਰਹਿ ਰਹੇ ਨਵਜੋਤ ਸਿੰਘ ਸਿੱਧੂ ਵਲੋਂ ਆਪਣੇ ਪਰਿਵਾਰ ਸਮੇਤ ਡਲਹੌਜ਼ੀ ਪਹੁੰਚ ਆਪਣਾ 61ਵਾਂ ਜਨਮਦਿਨ ਮਨਾਇਆ । ਦੇਰ ਰਾਤ ਉਨ੍ਹਾਂ ਦੇ ਪਰਿਵਾਰ ਨਾਲ ਗਾਉਣ ਅਤੇ ਡਾਂਸ ਕਰਨ ਦੀ ਵੀਡੀਓ ਹੁਣ ਸੋਸ਼ਲ ਮੀਡੀਆ `ਤੇ ਵਾਇਰਲ ਹੋ ਗਈ ਹੈ। ਵੀਡੀਓ `ਚ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਡਾਕਟਰ ਨਵਜੋਤ ਕੌਰ, ਬੇਟੀ ਰਾਬੀਆ ਅਤੇ ਬੇਟਾ ਤੇ ਨੂੰਹ ਵੀ ਨਜ਼ਰ ਆ ਰਹੇ ਹਨ । ਦਰਅਸਲ, ਨਵਜੋਤ ਸਿੰਘ ਸਿੱਧੂ ਐਤਵਾਰ ਨੂੰ ਹੀ 61 ਸਾਲ ਦੇ ਹੋ ਗਏ ਹਨ । ਪਿਛਲੇ ਸਾਲ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਸਿਆਸਤ ਤੋਂ ਦੂਰ ਰਹੇ ਨਵਜੋਤ ਸਿੱਧੂ ਜਿੱਥੇ ਇੱਕ ਵਾਰ ਫਿਰ ਟੀਵੀ `ਤੇ ਐਂਕਰਿੰਗ ਕਰਦੇ ਨਜ਼ਰ ਆ ਰਹੇ ਹਨ, ਉੱਥੇ ਹੀ ਉਹ ਆਪਣਾ ਜ਼ਿਆਦਾਤਰ ਸਮਾਂ ਆਪਣੇ ਪਰਿਵਾਰ ਨਾਲ ਬਿਤਾ ਰਹੇ ਹਨ । ਕੱਲ੍ਹ ਹੀ ਉਹ ਆਪਣੇ ਪਰਿਵਾਰ ਨਾਲ ਡਲਹੌਜ਼ੀ ਦੇ ਐਲਗਿਨ ਹਾਲ ਪਹੁੰਚੇ ਸਨ । ਰਾਤ ਨੂੰ ਜਦੋਂ ਜਸ਼ਨ ਸ਼ੁਰੂ ਹੋਇਆ ਤਾਂ ਪਰਿਵਾਰ ਨੇ ਤਸਵੀਰਾਂ ਸੋਸ਼ਲ ਮੀਡੀਆ `ਤੇ ਪੋਸਟ ਕੀਤੀਆਂ। ਪਿਛਲੇ ਸਾਲ ਜਦੋਂ ਨਵਜੋਤ ਸਿੱਧੂ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਕੇ ਜੇਲ ਤੋਂ ਬਾਹਰ ਆਏ ਸਨ ਤਾਂ ਉਨ੍ਹਾਂ ਦੀ ਪਤਨੀ ਡਾਕਟਰ ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਸੀ । ਇੱਕ ਸਾਲ ਤੋਂ ਵੱਧ ਸਮੇਂ ਤੱਕ ਉਨ੍ਹਾਂ ਦਾ ਇਲਾਜ ਚੱਲਦਾ ਰਿਹਾ। ਕਾਫੀ ਸਮੇਂ ਬਾਅਦ ਇਸ ਵੀਡੀਓ `ਚ ਡਾਕਟਰ ਨਵਜੋਤ ਵੀ ਨਜ਼ਰ ਆਏ ਹਨ । ਜਿਸ `ਚ ਉਹ ਆਪਣੇ ਪਤੀ ਅਤੇ ਬੱਚਿਆਂ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ। ਕੈਂਸਰ ਦੇ ਇਲਾਜ ਦੌਰਾਨ ਜੋ ਵਾਲ ਝੜ ਗਏ ਸਨ, ਉਹ ਹੁਣ ਮੁੜ ਆ ਰਹੇ ਹਨ ।

Advertisement
Advertisement
Advertisement
Advertisement
Scroll to Top