ਫਿ਼ਲਮ ਐਮਰਜੈਂਸੀ ਨੂੰ ਮਿਲੀ ਹਰੀ ਝੰਡੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 17 October, 2024, 05:26 PM

ਫਿ਼ਲਮ ਐਮਰਜੈਂਸੀ ਨੂੰ ਮਿਲੀ ਹਰੀ ਝੰਡੀ
ਨਵੀਂ ਦਿੱਲੀ : ਲੰਬੇ ਸਮੇਂ ਤੋਂ ਕੰਗਨਾ ਰਣੌਤ ਦੇ ਪ੍ਰਸ਼ੰਸਕ ਉਨ੍ਹਾਂ ਦੀ ਫਿਲਮ `ਐਮਰਜੈਂਸੀ` ਦੀ ਰਿਲੀਜ਼ ਦਾ ਇੰਤਜ਼ਾਰ ਕਰ ਰਹੇ ਸਨ। ਹੁਣ ਉਨ੍ਹਾਂ ਦਾ ਇਹ ਇੰਤਜ਼ਾਰ ਖਤਮ ਹੋ ਗਿਆ ਹੈ। ਫਿਲਮ ਸੈਂਸਰ ਬੋਰਡ ਨੇ ਫਿਲਮ ਨੂੰ ਰਿਲੀਜ਼ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ `ਤੇ ਲਿਖਿਆ -ਸਾਨੂੰ ਇਹ ਦੱਸਦੇ ਹੋਏ ਬੇਹੱਦ ਖੁਸ਼ੀ ਹੋ ਰਹੀ ਹੈ ਕਿ ਸਾਡੀ ਫਿਲਮ ਐਮਰਜੈਂਸੀ ਨੂੰ ਸੈਂਸਰ ਸਰਟੀਫਿਕੇਟ ਮਿਲ ਗਿਆ ਹੈ। ਅਸੀਂ ਜਲਦ ਹੀ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰਾਂਗੇ। ਮੈਂ ਤੁਹਾਡੇ ਧੀਰਜ ਅਤੇ ਸਮਰਥਨ ਲਈ ਧੰਨਵਾਦੀ ਹਾਂ।ਸਤੰਬਰ `ਚ ਰਿਲੀਜ਼ ਹੋਣ ਤੋਂ ਕੁਝ ਦਿਨ ਪਹਿਲਾਂ ਹੀ ਖਬਰ ਆਈ ਸੀ ਕਿ `ਐਮਰਜੈਂਸੀ` ਫਿਲਹਾਲ ਸਿਨੇਮਾਘਰਾਂ `ਚ ਰਿਲੀਜ਼ ਨਹੀਂ ਹੋਵੇਗੀ। ਇਸ ਦੇ ਨਾਲ ਹੀ ਹੁਣ ਇਸ ਦੀ ਰਿਲੀਜ਼ ਦਾ ਰਸਤਾ ਸਾਫ ਹੋ ਗਿਆ ਹੈ। ਪਰ ਅਜੇ ਤਕ ਇਸ ਦੀ ਰਿਲੀਜ਼ ਡੇਟ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ। ਕਿਉਂਕਿ ਇਸ ਬਾਰੇ ਅਜੇ ਤਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।