Breaking News ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪਹੁੰਚੇ ਮੋਹਾਲੀ ਸਾਈਬਰ ਪੁਲਸ ਸਟੇਸ਼ਨਆਪਣੇ ਵਿਰੁੱਧ ਦਰਜ ਐਫ. ਆਈ. ਆਰ. ਰੱਦ ਕਰਨ ਦੀ ਮੰਗ ਲੈ ਕੇ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਾਈ ਕੋਰਟਕਾਲ ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਬੀਬੀ ਜਗੀਰ ਕੌਰ ਦੀ ਸਖ਼ਤ ਤਾੜਨਾ, ਅਗਲੇ 24 ਘੰਟੇ ਵਿੱਚ ਲਿਖਤੀ ਜਨਤਕ ਮੁਆਫੀ ਮੰਗੋ, ਜਾਂ ਕਾਨੂੰਨ ਅਨੁਸਾਰ ਕੇਸ ਭੁਗਤਣ ਲਈ ਤਿਆਰ ਰਹੋਡੀਜਲ ਤੇ ਸਿਲਿੰਡਰ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ ਮਹਿਲਾ ਕਾਂਗਰਸ ਦਾ ਰੋਸ ਪ੍ਰਦਰਸ਼ਨਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਧਮਕੀਆਂ ਦੇਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਚੋਰੀ ਛਿਪੇ ਰਿਕਾਰਡਿੰਗ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 17 October, 2024, 05:55 PM

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਧਮਕੀਆਂ ਦੇਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਚੋਰੀ ਛਿਪੇ ਰਿਕਾਰਡਿੰਗ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ
ਚੰਡੀਗੜ੍ਹ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਧਮਕੀਆਂ ਦੇਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਚੋਰੀ ਛਿਪੇ ਰਿਕਾਰਡਿੰਗ ਕੀਤੇ ਜਾਣ ਦੀ ਘਟਨਾ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਦਿਨੀਂ ਜਿਹੜਾ ਘਟਨਾਕ੍ਰਮ ਵਾਪਰਿਆ ਹੈ, ਉਸ ਨਾਲ ਸਾਰੀ ਦੁਨੀਆ ਵਿਚ ਵੱਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਰੁਤਬਾ ਹੈ, ਤਖ਼ਤਾਂ ਦੇ ਜਥੇਦਾਰ ਸਾਹਿਬਾਨ ਸਤਿਕਾਰਯੋਗ ਹਨ ਪਰ ਬੀਤੇ ਦਿਨੀਂ ਸਿਆਸੀ ਪਾਰਟੀਆਂ ਨਾਲ ਜੁੜੇ ਵਿਅਕਤੀਆਂ ਨੇ ਜਥੇਦਾਰ ਸਾਹਿਬਾਨ `ਤੇ ਨਿਰਆਧਾਰ ਦੋਸ਼ ਲਗਾ ਕੇ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ । ਜਥੇਦਾਰ ਸਾਹਿਬਾਨ `ਤੇ ਦੋਸ਼ ਲਗਾਏ ਜਾ ਰਹੇ ਹਨ, ਧਮਕੀਆਂ ਦਿੱਤੀਆਂ ਜਾ ਰਹੀਆਂ, ਕੁਝ ਖਾਸ ਫ਼ੈਸਲੇ ਕਰਵਾਉਣ ਲਈ ਉਨ੍ਹਾਂ `ਤੇ ਦਬਾਅ ਪਾਇਆ ਜਾ ਰਿਹਾ ਹੈ, ਜੋ ਬੇਹੱਦ ਨਿੰਦਣਯੋਗ ਅਤੇ ਖੰਡਣਯੋਗ ਹੈ। ਜਥੇਦਾਰ ਸਾਹਿਬ ਕੋਲ ਜਾ ਕੇ ਚੋਰੀ ਛੁਪੇ ਉਨ੍ਹਾਂ ਦੀ ਰਿਕਾਰਡਿੰਗ ਕੀਤੀ ਗਈ। ਇਸ ਸਭ ਪਿੱਛੋਂ ਗਿਆਨੀ ਹਰਪ੍ਰੀਤ ਸਿੰਘ ਨੇ ਵੀਡੀਓ ਜਾਰੀ ਕੀਤੀ ਜਿਸ ਵਿਚ ਉਹ ਭਾਵੁਕ ਵੀ ਹੋਏ। ਜਿਸ ਵਿਚ ਉਨ੍ਹਾਂ ਕਿਹਾ ਕਿ ਮੇਰੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਹੈ। ਮੇਰੀਆਂ ਧੀਆਂ ਬਾਰੇ ਗਲਤ ਬੋਲਿਆ ਜਾ ਰਿਹਾ ਹੈ, ਜਾਤੀਸੂਚਕ ਗੱਲਾਂ ਕੀਤੀਆਂ ਜਾ ਰਹੀਆਂ ਹਨ ਅਤੇ ਸਿਆਸੀ ਪਾਰਟੀ ਦਾ ਸੋਸ਼ਲ ਮੀਡੀਆ ਵਿੰਗ ਉਸ ਦੀ ਪੁਸ਼ਤਪਨਾਹੀ ਕਰ ਰਿਹਾ ਹੈ, ਇਹ ਮੰਦਭਾਗੀ ਗੱਲ ਹੈ । ਮੁੱਖ ਮੰਤਰੀ ਨੇ ਕਿਹਾ ਕਿ ਬਤੌਰ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਧਰਮ ਵਿਚ ਦਖਲ-ਅੰਦਾਜ਼ੀ ਨਹੀਂ ਕਰਦੀ ਪਰ ਜੇਕਰ ਕੋਈ ਸਿਆਸੀ ਵਿਅਕਤੀ ਵਲੋਂ ਜਥੇਦਾਰ ਸਾਹਿਬਾਨ ਨੂੰ ਧਮਕਾਇਆ ਜਾਂਦਾ ਹੈ ਅਤੇ ਪਰਿਵਾਰ ਦੀ ਕਿਰਦਾਰਕੁਸ਼ੀ ਕੀਤੀ ਜਾਂਦੀ ਹੈ, ਫੇਕ ਆਈ. ਡੀ. ਤੋਂ ਕਿਸੇ ਨਾ ਕਿਸੇ ਰੂਪ ਵਿਚ ਜਲਾਲਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਕੋਲ ਜੇ ਕਿਸੇ ਕਿਸਮ ਦੀ ਰਿਕਾਰਡਿੰਗ ਜਾਂ ਸ਼ਿਕਾਇਤ ਆਉਂਦੀ ਹੈ ਤਾਂ ਅਸੀਂ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਕਾਰਵਾਈ ਕਰਾਂਗੇ। ਭਾਵੇਂ ਉਹ ਵਿਅਕਤੀ ਕਿੰਨਾ ਵੀ ਰਸੂਖਦਾਰ ਜਾਂ ਕਿਸੇ ਸੰਸਥਾ ਦਾ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਭਾਵੇਂ ਉਹ ਸਾਈਬਾਰ ਕਰਾਈਮ ਵਲੋਂ ਹੋਵੇ ਜਾਂ ਕਿਸੇ ਵਿਅਕਤੀ ਵਲੋਂ ਧਮਕੀ ਦਿੱਤੀ ਗਈ ਹੋਵੇ ਜੇ ਸਾਡੇ ਕੋਲ ਕੋਈ ਰਿਕਾਰਡਿੰਗ ਜਾਂ ਸ਼ਿਕਾਇਤ ਆਈ ਤਾਂ ਸਖ਼ਤ ਕਾਰਵਾਈ ਹੋਵੇਗੀ।