Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:55 pm

+91 90915 01313 , +91 90916 01313

punjabbanni@gmail.com
punjabbani@yahoo.com

ਐੱਨ. ਡੀ. ਏ. ਦੇਸ਼ ਦੀ ਤਰੱਕੀ ਤੇ ਗਰੀਬਾਂ ਨੂੰ ਸ਼ਕਤੀ ਪ੍ਰਦਾਨ ਕਰਨ ਲਈ ਵਚਨਬੱਧ ਹੈ : ਮੋਦੀ

ਐੱਨ. ਡੀ. ਏ. ਦੇਸ਼ ਦੀ ਤਰੱਕੀ ਤੇ ਗਰੀਬਾਂ ਨੂੰ ਸ਼ਕਤੀ ਪ੍ਰਦਾਨ ਕਰਨ ਲਈ ਵਚਨਬੱਧ ਹੈ : ਮੋਦੀ

ਐੱਨ. ਡੀ. ਏ. ਦੇਸ਼ ਦੀ ਤਰੱਕੀ ਤੇ ਗਰੀਬਾਂ ਨੂੰ ਸ਼ਕਤੀ ਪ੍ਰਦਾਨ ਕਰਨ ਲਈ ਵਚਨਬੱਧ ਹੈ : ਮੋਦੀ
ਚੰਡੀਗੜ੍ਹ : ਮਹਾਰਾਸ਼ਟਰ ਤੇ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐੱਨ. ਡੀ. ਏ. ਦੀ ਮੁੱਖ ਮੰਤਰੀ ਕੌਂਸਲ ਦੀ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਹਲਫ਼ਦਾਰੀ ਸਮਾਗਮ ਤੋਂ ਤੁਰੰਤ ਬਾਅਦ ਕੀਤੀ ਗਈ ਹੈ, ਜਿਸ ਵੱਚ 16 ਸੂਬਿਆਂ ਦੇ ਮੁੱਖ ਮੰਤਰੀਆਂ ਤੇ ਉਪ ਮੁੱਖ ਮੰਤਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵਿਕਾਸ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨ. ਡੀ. ਏ. ਦੇਸ਼ ਦੀ ਤਰੱਕੀ ਤੇ ਗਰੀਬਾਂ ਨੂੰ ਸ਼ਕਤੀ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੀਟਿੰਗ ਵਿੱਚ ਸ੍ਰੀ ਮੋਦੀ ਨੇ ਵੱਖ-ਵੱਖ ਸੂਬਿਆਂ ਤੋਂ ਆਏ ਮੁੱਖ ਮੰਤਰੀਆਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਜੋ ਦੇਸ਼ ਵਿੱਚ ਐੱਨਡੀਏ ਨਾਲ ਜੁੜੀਆਂ ਸਿਆਸੀ ਪਾਰਟੀਆਂ ਨੂੰ ਮਜ਼ਬੂਤ ਕੀਤਾ ਜਾ ਸਕੇ। ਮੀਟਿੰਗ ਵਿੱਚ ਅਗਾਮੀ ਮਹਾਰਾਸ਼ਟਰ ਤੇ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ, ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ, ਅਸਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸ਼ਰਮਾ, ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਣੂ ਦੇਵ ਸਾਈ, ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ, ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਮਣੀਪੁਰ ਦੇ ਮੁੱਖ ਮੰਤਰੀ ਐੱਨ ਬੀਰੇਨ ਸਿੰਘ, ਮੇਘਾਲਿਆ ਦੇ ਮੁੱਖ ਮੰਤਰੀ ਕਨਰਾਡ ਸੰਗਮਾ, ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਊ ਰਿਓ, ਉੜੀਸਾ ਦੇ ਮੋਹਨ ਚਰਨ ਮਾਝੀ, ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ, ਤ੍ਰਿਪੁਰਾ ਦੇ ਮੁੱਖ ਮੰਤਰੀ ਡਾ. ਮਾਣਿਕ ਸਾਹਾ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਮੌਜੂਦ ਰਹੇ ।

Advertisement
Advertisement
Advertisement
Advertisement
Scroll to Top