Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:32 pm

+91 90915 01313 , +91 90916 01313

punjabbanni@gmail.com
punjabbani@yahoo.com

ਈਟੀਟੀ ਟੈਟ ਪਾਸ 5994 ਬੇਰੁਜ਼ਗਾਰ ਅਧਿਆਪਕ ਯੂਨੀਅਨ ਦਿੱਤਾ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ

ਈਟੀਟੀ ਟੈਟ ਪਾਸ 5994 ਬੇਰੁਜ਼ਗਾਰ ਅਧਿਆਪਕ ਯੂਨੀਅਨ ਦਿੱਤਾ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ

ਈਟੀਟੀ ਟੈਟ ਪਾਸ 5994 ਬੇਰੁਜ਼ਗਾਰ ਅਧਿਆਪਕ ਯੂਨੀਅਨ ਦਿੱਤਾ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ
ਸ੍ਰੀ ਆਨੰਦਪੁਰ ਸਾਹਿਬ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਪਿਛਲੇ 15 ਦਿਨਾਂ ਤੋਂ ਟੈਂਕੀ ਦੇ ਬੈਠੇ ਈਟੀਟੀ ਟੈਟ ਪਾਸ 5994 ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋ ਸ਼ੁਕਰਵਾਰ ਨੂੰ ਸਵੇਰੇ 4 ਵਜੇ ਸਿੱਖਿਆ ਮੰਤਰੀ ਦੀ ਰਿਹਾਇਸ਼ ਵੱਲ ਧਾਵਾ ਬੋਲ ਦਿੱਤਾ। ਇਸ ਉਪਰੰਤ ਸਿੱਖਿਆ ਮੰਤਰੀ ਦੇ ਘਰ ਅੱਗੇ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਸੂਬਾ ਕਮੇਟੀ ਮੈਂਬਰ ਬੱਗਾ ਖੁਡਾਲ, ਬੰਟੀ ਕੰਬੋਜ, ਪਰਮਪਾਲ ਫਾਜਿਲਕਾ ਅਤੇ ਪ੍ਰਗਟ ਸਿੰਘ ਸਮੇਤ ਹੋਰਨਾਂ ਨੇ ਦੱਸਿਆ ਕਿ 14 ਅਕਤੂਬਰ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਹੋਈ ਸੀ। ਜਿਸ ਵਿੱਚ ਸਿੱਖਿਆ ਮੰਤਰੀ ਨੇ ਸਪੋਰਟਸ ਕੈਟਾਗਰੀ ਅਤੇ ਐਕਸ ਸਰਵਿਸਮੈਨ ਕੈਟਾਗਰੀ ਦੀਆਂ ਰਹਿੰਦੀਆਂ ਸਿਲੈਕਸ਼ਨ ਲਿਸਟਾਂ 16 ਅਕਤੂਬਰ ਨੂੰ ਜਾਰੀ ਕਰਨ ਅਤੇ 18 ਅਕਤੂਬਰ ਨੂੰ ਪੋਰਟਲ ਖੋਲ੍ਹਣ ਦਾ ਵਾਅਦਾ ਕੀਤਾ ਸੀ ਪਰ 16 ਅਕਤੂਬਰ ਨੂੰ ਕੋਈ ਲਿਸਟ ਜਾਰੀ ਨਹੀਂ ਕੀਤੀ ਗਈ ਅਤੇ ਅੱਜ ਪੋਰਟਲ ਖੋਲ੍ਹਣ ਸਬੰਧੀ ਵੀ ਕੋਈ ਅਪਡੇਟ ਵਿਭਾਗ ਨੇ ਜਾਰੀ ਨਹੀਂ ਕੀਤੀ ਹੈ। ਜਿਸ ਕਰਨ ਸਾਨੂੰ ਮਜਬੂਰਨ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਪਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸਾਨੂੰ ਜਲਦੀ ਤੋਂ ਜਲਦੀ ਸਕੂਲਾਂ ਵਿੱਚ ਜੁਆਇਨ ਕਰਵਾਇਆ ਜਾਵੇ। ਜਿ਼ਕਰਯੋਗ ਹੈ ਕਿ 29 ਸਤੰਬਰ 2024 ਤੋਂ ਪਿੰਡ ਗੰਭੀਰਪੁਰ ਵਿਖੇ ਰੋਸ ਧਰਨਾ ਲਗਾਤਾਰ ਜਾਰੀ ਹੈ ਜੋ ਅੱਜ 21ਵੇਂ ਦਿਨ ਵਿੱਚ ਸ਼ਾਮਿਲ ਹੋ ਚੁੱਕਿਆ ਹੈ ।

Advertisement
Advertisement
Advertisement
Advertisement
Scroll to Top