Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 8:10 am

+91 90915 01313 , +91 90916 01313

punjabbanni@gmail.com
punjabbani@yahoo.com

ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿਖੇ ਆਯੋਜਿਤ ਸਮਾਗਮ ਵਿਚ ਚੁੱਕੀ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੂੰ

ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿਖੇ ਆਯੋਜਿਤ ਸਮਾਗਮ ਵਿਚ ਚੁੱਕੀ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੂੰ

ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿਖੇ ਆਯੋਜਿਤ ਸਮਾਗਮ ਵਿਚ ਚੁੱਕੀ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੂੰ
ਪੰਚਕੂਲਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਪੰਚਕੂਲਾ ਵਿਖੇ ਆਯੋਜਿਤ ਕੀਤੇ ਗਏ ਸਮਾਗਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਦੇ ਤੌਰ ਤੇ ਨਾਇਬ ਸਿੰਘ ਸੈਣੀ ਨੇ ਸਹੁੰ ਚੁੱਕੀ ਲਈ ਹੈ। ਸਹੁੰ ਚੁੱਕ ਸਮਾਰੋਹ `ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਵੱਡੇ ਆਗੂ ਅਤੇ ਸਹਿਯੋਗੀ ਮੌਜੂਦ ਰਹੇ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਸੈਣੀ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਨਾਇਬ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਹਨ। ਨਾਇਬ ਸਿੰਘ ਸੈਣੀ ਪੰਚਕੂਲਾ ਦੇ ਨਾਡਾ ਸਾਹਿਬ ਗੁਰਦੁਆਰੇ ਵਿਚ ਸਹੁੰ ਚੁੱਕਣ ਤੋਂ ਪਹਿਲਾਂ ਨਤਮਸਤਕ ਹੋਏ। ਇਸ ਤੋਂ ਇਲਾਵਾ ਸੈਣੀ ਨੇ ਪੰਚਕੂਲਾ ਦੇ ਮਨਸਾ ਦੇਵੀ ਮੰਦਰ `ਚ ਵੀ ਮੱਥਾ ਟੇਕਿਆ। ਸੈਣੀ ਨੇ ਕਿਹਾ ਕਿ ਮੈਂ ਹਰਿਆਣਾ ਦੇ ਲੋਕਾਂ ਦਾ ਤਹਿ ਦਿਲ ਤੋਂ ਧੰਨਵਾਦ ਕਰਨਾ ਚਾਹੁੰਦਾ ਹਾਂ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਦੇ ਪਿਛਲੇ 10 ਸਾਲ ਦੇ ਕਾਰਜਕਾਲ ਵਿਚ ਕੀਤੇ ਗਏ ਕੰਮਾਂ ਨੂੰ ਦਿਲ ਤੋਂ ਅਪਣਾਇਆ ਹੈ। ਹਰਿਆਣਾ ਦੀ ਜਨਤਾ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਡਬਲ ਇੰਜਣ ਵਾਲੀ ਸਰਕਾਰ `ਤੇ ਭਰੋਸਾ ਜਤਾਇਆ ਹੈ। ਆਉਣ ਵਾਲੇ ਸਮੇਂ ਵਿਚ ਸਾਡੀ ਸਰਕਾਰ ਪ੍ਰਧਾਨ ਮੰਤਰੀ ਮੋਦੀ ਨਾਲ ਮਜ਼ਬੂਤੀ ਨਾਲ ਕੰਮ ਕਰੇਗੀ ਅਤੇ ਹਰਿਆਣਾ ਨੂੰ ਤੇਜ਼ ਰਫ਼ਤਾਰ ਨਾਲ ਅੱਗੇ ਲੈ ਕੇ ਜਾਵੇਗੀ ।ਦੱਸਣਯੋਗ ਹੈ ਕਿ 5 ਅਕਤੂਬਰ ਨੂੰ ਹਰਿਆਣਾ ਦੀਆਂ ਚੋਣਾਂ ਵਿਚ ਭਾਜਪਾ ਨੇ 90 ਮੈਂਬਰੀ ਵਿਧਾਨ ਸਭਾ ਵਿਚ 48 ਸੀਟਾਂ ਜਿੱਤ ਕੇ ਸੂਬੇ `ਚ ਤੀਜੀ ਵਾਰ ਜਿੱਤ ਹਾਸਲ ਕੀਤੀ। ਕਾਂਗਰਸ ਨੇ 37 ਸੀਟਾਂ `ਤੇ ਜਿੱਤ ਦਰਜ ਕੀਤੀ ਸੀ। 54 ਸਾਲਾ ਨਾਇਬ ਸੈਣੀ ਨੂੰ ਬੁੱਧਵਾਰ ਨੂੰ ਪੰਚਕੂਲਾ ਸਥਿਤ ਪਾਰਟੀ ਦਫ਼ਤਰ `ਚ ਹੋਈ ਮੀਟਿੰਗ `ਚ ਸਰਬਸੰਮਤੀ ਨਾਲ ਭਾਜਪਾ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਭਾਜਪਾ ਨੇ ਐਲਾਨ ਕੀਤਾ ਸੀ ਕਿ ਜੇਕਰ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਹਰਿਆਣਾ `ਚ ਸੱਤਾ ਵਿਚ ਵਾਪਸ ਆਉਂਦੀ ਹੈ ਤਾਂ ਸੈਣੀ ਮੁੱਖ ਮੰਤਰੀ ਬਣੇ ਰਹਿਣਗੇ। ਪਾਰਟੀ ਦੇ ਇਕ ਓ. ਬੀ. ਸੀ ਚਿਹਰੇ ਸੈਣੀ ਨੇ ਮਾਰਚ `ਚ ਮਨੋਹਰ ਲਾਲ ਖੱਟੜ ਦੀ ਥਾਂ ਹਰਿਆਣਾ ਦਾ ਮੁੱਖ ਮੰਤਰੀ ਅਹੁਦਾ ਸੰਭਾਲਿਆ ਸੀ।

Advertisement
Advertisement
Advertisement
Advertisement
Scroll to Top