Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 3:22 am

+91 90915 01313 , +91 90916 01313

punjabbanni@gmail.com
punjabbani@yahoo.com

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਡਾ. ਬਲਬੀਰ ਸਿੰਘ

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਡਾ. ਬਲਬੀਰ ਸਿੰਘ

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਡਾ. ਬਲਬੀਰ ਸਿੰਘ
-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ ਦਿੱਤੀ ਵਧਾਈ
ਭਗਵਾਨ ਵਾਲਮੀਕਿ ਜੀ ਦੀਆਂ ਅਮਰ ਰਚਨਾਵਾਂ ਰਹਿੰਦੀ ਦੁਨੀਆ ਤੱਕ ਮਨੁੱਖਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ : ਸਿਹਤ ਮੰਤਰੀ
-ਕਿਹਾ, ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ
ਪਟਿਆਲਾ, 17 ਅਕਤੂਬਰ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰੇ ਵਰਗੀਆਂ ਹਨ, ਜੋ ਸਮਾਜ ਨੂੰ ਸਦੀਆਂ ਤੋਂ ਸੇਧ ਦਿੰਦੀਆਂ ਆ ਰਹੀਆਂ ਹਨ। ਉਹ ਅੱਜ ਪਟਿਆਲਾ ਦੇ ਪੀ.ਐਮ.ਡਬਲਿਊ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੰਸਕ੍ਰਿਤ ਦੇ ਪਹਿਲੇ ਕਵੀ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਮਹਾਨ ਮਹਾਂਕਾਵਿ ਰਾਮਾਇਣ ਰਹਿੰਦੀ ਦੁਨੀਆ ਤੱਕ ਲੁਕਾਈ ਨੂੰ ਸੱਚ ਦਾ ਰਾਹ ਦਿਖਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਨੇ ਆਪਣੀਆਂ ਰਚਨਾਵਾਂ ਰਾਹੀਂ ਮਨੁੱਖਤਾ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਮਾਨਵਤਾ ਦੀ ਭਲਾਈ ਦਾ ਰਸਤਾ ਦਿਖਾਉਂਦੇ ਹੋਏ ਨਿਰੋਏ ਸਮਾਜ ਦੀ ਸਿਰਜਣਾ ’ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਦੀਆਂ ਪਹਿਲਾਂ ਲਿਖੀਆਂ ਰਚਨਾਵਾਂ ਅੱਜ ਦੇ ਸਮਾਜ ਨੂੰ ਵੀ ਉਸੇ ਤਰ੍ਹਾਂ ਸੇਧ ਦੇ ਰਹੀਆਂ ਹਨ। ਭਗਵਾਨ ਵਾਲਮੀਕਿ ਜੀ ਨੇ ਦੀਨ ਦੁਖੀਆਂ ਨੂੰ ਕਸ਼ਟ ਵਿੱਚੋਂ ਕੱਢਣ ਅਤੇ ਲੋਕਾਂ ਨੂੰ ਚੰਗੇ ਰਸਤੇ ’ਤੇ ਪਾਇਆ।
ਡਾ. ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਭਗਵਾਨ ਵਾਲਮੀਕਿ ਜੀ ਦਾ ਤਪ ਸਥਾਨ ਪੰਜਾਬ ਵਿੱਚ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪਵਿੱਤਰ ਦਿਹਾੜੇ ਤੇ ਅਸੀਂ ਪ੍ਰਣ ਕਰੀਏ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਪਿਆਰ, ਤਿਆਗ ਤੇ ਦੀਨ ਦੁਖੀਆਂ ਦੀ ਸੇਵਾ ਦੇ ਰਸਤੇ ਨੂੰ ਅਪਣਾਕੇ ਇਕ ਬਿਹਤਰ ਸਮਾਜ ਦੀ ਸਿਰਜਣਾ ਕਰੀਏ। ਇਸ ਮੌਕੇ ਵੀਰ ਮੁਕੇਸ਼ (ਲਾਡੀ) ਦੇ ਕੀਰਤਨ ਜਥੇ ਨੇ ਸੰਗਤਾਂ ਨੂੰ ਆਪਣੇ ਕੀਰਤਨ ਨਾਲ ਨਿਹਾਲ ਕੀਤਾ।
ਇਸ ਮੌਕੇ ਐਡਵੋਕੇਟ ਰਾਹੁਲ ਸੈਣੀ, ਜਨਕ ਰਾਜ, ਸੁਰੇਸ਼, ਪ੍ਰਮੋਦ ਕੁਮਾਰ, ਅਜੇ ਕੁਮਾਰ, ਰਾਮ ਗੌਰਵ, ਮਨੀਸ਼ ਕੁਮਾਰ, ਡਾ. ਡੀ.ਐਸ ਗਿੱਲ, ਜੀ ਐਸ ਨਾਰੰਗ, ਹਰਮੇਸ਼ ਸਿੰਘ, ਹਰਚੰਦ ਸਿੰਘ, ਸੰਦੀਪ ਕੁਮਾਰ, ਓਮ ਪ੍ਰਕਾਸ਼, ਧਰਮਪਾਲ, ਐਸ.ਪੀ ਸਿੰਘ, ਵਿਨੈ ਕੁਮਾਰ, ਸ਼ਾਮ ਲਾਲ, ਤਰਸੇਮ ਚੰਦ, ਪਰਮਜੀਤ ਸਿੰਘ, ਮੋਹਿੰਦਰ ਸਿੰਘ, ਰਾਜ ਕੁਮਾਰ, ਇਸ਼ਵਰ ਚੰਦ, ਨਰੇਸ਼ ਕੁਮਾਰ, ਸਵਰਨ ਅਟਵਾਲ, ਜੀਵਨ ਕੁਮਾਰ, ਪਰਮਿੰਦਰ ਸਿੰਘ, ਸਤਪਾਲ ਸਿੰਘ, ਮਨਜੀਤ, ਜਗਤਾਰ ਸਿੰਘ, ਮਾਨ ਸਿੰਘ, ਵਿਜੈ ਕੁਮਾਰ, ਅਮਰੀਕ ਸਿੰਘ, ਪਾਲ ਸਿੰਘ, ਰਾਜ ਕੁਮਾਰ ਧਾਲੀਵਾਲ, ਰਾਮ ਕੁਮਾਰ, ਨਵਾਬ ਸਿੰਘ, ਪ੍ਰੇਮ ਸਿੰਘ, ਜਗਰੂਪ ਸਿੰਘ, ਅਨਿਲ ਕੁਮਾਰ, ਅਮਨ ਕੁਮਾਰ, ਦਿਨੇਸ਼ ਕੁਮਾਰ, ਸੋਨੂੰ, ਕੁਲਬੀਰ ਸਿੰਘ, ਮੇਜਰ ਸਿੰਘ, ਸੁਰਜੀਤ ਸਿੰਘ, ਹਰਬੰਸ ਸਿੰਘ ਅਤੇ ਲਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

Advertisement
Advertisement
Advertisement
Advertisement
Scroll to Top