ਸੁਪਰੀਮ ਕੋਰਟ ਕਰੇਗਾ ਜੰਮੂ ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਸਬੰਧੀ ਪਟੀਸ਼ਨ ’ਤੇ ਸੁਣਵਾਈ ਲਈ ਵਿਚਾਰ
ਦੁਆਰਾ: Punjab Bani ਪ੍ਰਕਾਸ਼ਿਤ :Thursday, 17 October, 2024, 02:48 PM

ਸੁਪਰੀਮ ਕੋਰਟ ਕਰੇਗਾ ਜੰਮੂ ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਸਬੰਧੀ ਪਟੀਸ਼ਨ ’ਤੇ ਸੁਣਵਾਈ ਲਈ ਵਿਚਾਰ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ ਤੈਅ ਸਮੇਂ ਦੇ ਅੰਦਰ ਜੰਮੂ ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਦੀ ਅਪੀਲ ਵਾਲੀ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੱਧ ਕਰਨ ’ਤੇ ਵਿਚਾਰ ਕਰੇਗਾ। ਪਟੀਸ਼ਨਰਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਗੋਪਾਲ ਸ਼ੰਕਰਨਾਰਾਇਣਨ ਨੇ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇ. ਬੀ. ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੂੰ ਅਪੀਲ ਕੀਤੀ ਕਿ ਪਟੀਸ਼ਨ ’ਤੇ ਤੁਰੰਤ ਕਾਰਵਾਈ ਦੀ ਲੋੜ ਹੈ, ਜਿਸ ’ਤੇ ਚੀਫ਼ ਜਸਟਿਸ ਨੇ ਕਿਹਾ ਹੈ ਕਿ ਉਹ ਇਸ ਨੂੰ ਦੇਖਣਗੇ।
