Breaking News ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾਕਰਜਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ ਰਾਹਤਵਿਰੁੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅੱਜ ਹੋਣਗੇ ਪੁਲਸ ਕੋਲ ਪੇਸ਼ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ਧਾਰਮਕ ਸਮਾਗਮ

ਦੁਆਰਾ: Punjab Bani ਪ੍ਰਕਾਸ਼ਿਤ :Thursday, 17 October, 2024, 04:05 PM

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ਧਾਰਮਕ ਸਮਾਗਮ
ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਅਰੰਭ
ਪਟਿਆਲਾ 17 ਅਕਤੂਬਰ ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਆਰੰਭਤਾ ਦੀ ਅਰਦਾਸ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਕੀਤੀ ਅਤੇ ਮੁੱਖਵਾਕ ਭਾਈ ਹਰਵਿੰਦਰ ਸਿੰਘ ਵੱਲੋਂ ਲਿਆ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਪਾਤਸ਼ਾਹ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜਿਥੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਉਥੇ ਹੀ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ 19 ਅਕਤੂਬਰ ਨੂੰ ਧਾਰਮਕ ਸਮਾਗਮ ਕਰਵਾਇਆ ਜਾਵੇਗਾ, ਜਿਥੇ ਹਜੂਰੀ ਰਾਗੀ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਇਨ੍ਹਾਂ ਧਾਰਮਕ ਸਮਾਗਮਾਂ ਵਿਚ ਪੁੱਜ ਕੇ ਗੁਰੂ ਸਾਹਿਬ ਦੀ ਖੁਸ਼ੀ ਪ੍ਰਾਪਤ ਕੀਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਸੁਰਜੀਤ ਸਿੰਘ ਕੌਲੀ, ਭਾਗ ਸਿੰਘ ਚੌਹਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਮਨਦੀਪ ਸਿੰਘ ਭਲਵਾਨ, ਭਾਈ ਦਰਸ਼ਨ ਸਿੰਘ ਆਦਿ ਉਚੇਚੇ ਤੌਰ ’ਤੇ ਸ਼ਾਮਲ ਸਨ।
(ਡੱਬੀ)
ਪੰਜ ਪਿਆਰਿਆਂ ਪਾਸੋਂ 75 ਦੇ ਕਰੀਬ ਪ੍ਰਾਣੀਆਂ ਨੇ ਲਈ ਅੰਮਿ੍ਰਤ ਦੀ ਦਾਤ
ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ ’ਤੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਅੰਮਿ੍ਰਤ ਸੰਚਾਰ ਦਾ ਆਯੋਜਨ ਕੀਤਾ ਗਿਆ, ਜਿਥੇ ਪੰਜ ਪਿਆਰਿਆਂ ਪਾਸੋਂ ਸੰਗਤਾਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਜਾਣਕਾਰੀ ਦਿੰਦਿਆਂ ਭਾਈ ਗੁਲਵਿੰਦਰ ਸਿੰਘ ਨੇ ਦੱਸਿਆ ਕਿ ਅੰਮਿ੍ਰਤ ਸੰਚਾਰ ਮੌਕੇ 75 ਦੇ ਕਰੀਬ ਪ੍ਰਾਣੀਆਂ ਨੇ ਅੰਮਿ੍ਰਤ ਦੀ ਦਾਤ ਹਾਸਲ ਕੀਤੀ ਅਤੇ ਪੰਜ ਪਿਆਰਿਆਂ ਨੇ ਸੰਗਤਾਂ ਨੂੰ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦਾ ਮਾਰਗ ਵਿਖਾਇਆ।