Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:28 pm

+91 90915 01313 , +91 90916 01313

punjabbanni@gmail.com
punjabbani@yahoo.com

21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮਨਾਉਣ ਲਈ ਤਿਆਰੀ ਮੀਟਿੰਗ

21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮਨਾਉਣ ਲਈ ਤਿਆਰੀ ਮੀਟਿੰਗ

ਤਣਾਉ ਰਹਿਤ ਦਿਮਾਗ ਤੇ ਤੰਦਰੁਸਤ ਸਰੀਰ ਲਈ ਯੋਗਾ ਅਹਿਮ : ਗੁਰਪ੍ਰੀਤ ਸਿੰਘ ਥਿੰਦ
ਪਟਿਆਲਾ, 12 ਜੂਨ:
21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਕਰਨ ਸਬੰਧੀਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਅਹਿਮ ਮੀਟਿੰਗ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਕੀਤੀ ਗਈ।
ਮੀਟਿੰਗ ਦੌਰਾਨ ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਤਣਾਉ ਰਹਿਤ ਦਿਮਾਗ ਅਤੇ ਤੰਦਰੁਸਤ ਮਨੁੱਖੀ ਸਰੀਰ ਲਈ ਯੋਗਾ ਅਹਿਮ ਭੂਮਿਕਾ ਨਿਭਾਉਂਦਾ ਹੈ, ਇਸ ਲਈ ਜਿਥੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ‘ਸੀ.ਐਮ ਦੀ ਯੋਗਸ਼ਾਲਾ’ ਪਟਿਆਲਾ ਸ਼ਹਿਰ ਦੇ ਵੱਖ ਵੱਖ ਪਾਰਕਾਂ ‘ਚ ਚਲਾਈ ਜਾ ਰਹੀ ਹੈ, ਉਥੇ ਹੀ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਕੇ ਸਿਹਤਮੰਦ ਨਾਗਰਿਕ ਦਾ ਸੁਨੇਹਾ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ 21 ਜੂਨ ਨੂੰ ਸਵੇਰੇ 7 ਵਜੇ ਪੋਲੋ ਗਰਾਊਂਡ ਵਿਖੇ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਲਈ ਤਿਆਰੀਆਂ ਸਬੰਧੀਂ ਇਸ ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ, ਆਯੂਸ਼, ਖੇਡ, ਸਿੱਖਿਆ, ਯੁਵਕ ਸੇਵਾਵਾਂ, ਰੈਡ ਕਰਾਸ ਆਦਿ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਆਮ ਲੋਕਾਂ ਨੂੰ ਇਸ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।
ਇਸ ਮੀਟਿੰਗ ‘ਚ ਯੋਗ ਦਿਵਸ ਦੀਆਂ ਤਿਆਰੀਆਂ ‘ਤੇ ਚਰਚਾ ਕੀਤੀ ਗਈ ਅਤੇ ਪ੍ਰਬੰਧ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿੰਮੇਵਾਰੀਆਂ ਵੀ ਸੌਂਪੀਆਂ ਗਈਆਂ। ਗੁਰਪ੍ਰੀਤ ਸਿੰਘ ਥਿੰਦ ਨੇ ਪਟਿਆਲਾ ਵਾਸੀਆਂ ਨੂੰ ਇਸ ਯੋਗ ਦਿਵਸ ‘ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ ਰਫ਼ਤਾਰ ਜਿੰਦਗੀ ‘ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ।
ਮੀਟਿੰਗ ‘ਚ ਜ਼ਿਲ੍ਹਾ ਆਯੁਰਵੈਦਿਕ ਤੇ ਯੁਨਾਨੀ ਅਫ਼ਸਰ ਡਾ. ਮੋਹਨ ਲਾਲ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਵਨੀਤਾ, ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜ਼ਦਾਨ, ਸਰਕਾਰੀ ਕਾਲਜ ਲੜਕੀਆਂ ਤੋਂ ਪ੍ਰੋ. ਨਵਜੋਤ ਕੌਰ, ਸਰਕਾਰੀ ਮਹਿੰਦਰਾ ਕਾਲਜ ਤੋਂ ਡਾ. ਐਸ.ਐਸ. ਰੇਖੀ, ਅਗਰਵਾਲ ਸਮਾਜ ਸਭਾ ਪ੍ਰਧਾਨ ਪਵਨ ਗੋਇਲ, ਬਾਲ ਨਿਕੇਤਨ ਤੋਂ ਉਰਮਿਲ ਪੁਰੀ, ਏ.ਐਚ.ਓ. ਡਾ. ਕੁਸ਼ਲਦੀਪ ਗਿੱਲ, ਡੀ.ਡੀ.ਐਚ.ਓ. ਡਾ. ਪਾਰੁਲ ਗੁਪਤਾ, ਏ.ਡੀ.ਓ. ਰਵਿੰਦਰਪਾਲ ਸਿੰਘ ਚੱਠਾ ਸਮੇਤ ਉਦਯੋਗ ਵਿਭਾਗ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top