Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 6:19 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਤੇ ਹਰਿਆਣਾ ਹਾਈਕੋਰਟ ਕੀਤਾ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਜਿ਼ਲ੍ਹਾ ਖ਼ਪਤਕਾਰ ਫੋਰਮ ਤੇ ਸੂਬਾ ਕਮਿਸ਼ਨ ’ਚ ਨਿਯੁਕਤ ਮੈਂਬਰਾਂ ਦੇ ਕਾਰਜਕਾਲ ’ਚ 6 ਮਹੀਨਿਆਂ ਦਾ ਵਾਧਾ

ਪੰਜਾਬ ਤੇ ਹਰਿਆਣਾ ਹਾਈਕੋਰਟ ਕੀਤਾ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਜਿ਼ਲ੍ਹਾ ਖ਼ਪਤਕਾਰ ਫੋਰਮ ਤੇ ਸੂਬਾ ਕਮਿਸ਼ਨ ’ਚ ਨਿਯੁਕਤ ਮੈਂਬਰਾਂ ਦੇ ਕਾਰਜਕਾਲ ’ਚ 6 ਮਹੀਨਿਆਂ ਦਾ ਵਾਧਾ

ਪੰਜਾਬ ਤੇ ਹਰਿਆਣਾ ਹਾਈਕੋਰਟ ਕੀਤਾ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਜਿ਼ਲ੍ਹਾ ਖ਼ਪਤਕਾਰ ਫੋਰਮ ਤੇ ਸੂਬਾ ਕਮਿਸ਼ਨ ’ਚ ਨਿਯੁਕਤ ਮੈਂਬਰਾਂ ਦੇ ਕਾਰਜਕਾਲ ’ਚ 6 ਮਹੀਨਿਆਂ ਦਾ ਵਾਧਾ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਜਿ਼ਲ੍ਹਾ ਖ਼ਪਤਕਾਰ ਫੋਰਮ ਤੇ ਸੂਬਾ ਕਮਿਸ਼ਨ ’ਚ
ਨਿਯੁਕਤ ਮੈਂਬਰਾਂ ਦੇ ਕਾਰਜਕਾਲ ’ਚ 6 ਮਹੀਨਿਆਂ ਦਾ ਵਾਧਾ ਕੀਤਾ ਹੈ। ਜ਼ਿਲ੍ਹਾ ਤੇ ਰਾਜ ਪੱਧਰ ’ਤੇ ਮੈਂਬਰਾਂ ਦੀ ਨਿਯੁਕਤੀ ਪ੍ਰਕਿਰਿਆ ’ਚ ਬਦਲਾਅ ਹੋਣ ਕਾਰਨ ਮਾਮਲਾ ਹਾਈਕੋਰਟ ’ਚ ਚਲਾ ਗਿਆ ਸੀ। ਸੁਪਰੀਮ ਕੋਰਟ ਵੱਲੋਂ ਕੀਤੇ ਗਏ ਬਦਲਾਅ ਕਾਰਨ ਸੂਬਿਆਂ ਤੇ ਯੂ. ਟੀ. ’ਚ ਮੈਂਬਰਾਂ ਦੇ ਸੇਵਾਮੁਕਤ ਹੋਣ ਤੋਂ ਬਾਅਦ ਨਵੀਂ ਨਿਯੁਕਤੀ ਨਹੀਂ ਸੀ ਹੋ ਰਹੀ। ਹਾਈਕੋਰਟ ਨੇ ਆਪਣੇ ਹੁਕਮ ’ਚ ਕਿਹਾ ਹੈ ਕਿ ਦੋ ਮਹੀਨਿਆਂ ਅੰਦਰ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਤੇ ਯੂ.ਟੀ. ਪ੍ਰਸ਼ਾਸਨ ਨਿਯੁਕਤੀਆਂ ਨੂੰ ਲੈ ਕੇ ਸੁਪਰੀਮ ਕੋਰਟ ਜਾਵੇ ਤੇ ਸਥਿਤੀ ਸਪੱਸ਼ਟ ਕਰੇ। ਸਥਿਤੀ ਸਪੱਸ਼ਟ ਹੋਣ ਦੇ ਨਾਲ ਹੀ ਚਾਰ ਹਫ਼ਤਿਆਂ ’ਚ ਨਿਯੁਕਤੀ ਪ੍ਰਕਿਰਿਆ ਨੂੰ ਖ਼ਤਮ ਕੀਤਾ ਜਾਵੇ। ਖ਼ਪਤਕਾਰ ਮਾਮਲੇ ਕਾਨੂੰਨ ’ਚ ਸੋਧ ਤੋਂ ਬਾਅਦ ਮੈਂਬਰਾਂ ਦੀ ਨਿਯੁਕਤੀ ’ਚ ਕੇਂਦਰ ਦਾ ਦਖ਼ਲ ਹੋ ਗਿਆ ਸੀ। ਇਸ ਤੋਂ ਬਾਅਦ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਤੇ ਫਿਰ ਸੁਪਰੀਮ ਕੋਰਟ ’ਚ ਚਲਾ ਗਿਆ। ਪਿਛਲੇ ਸਾਲ ਸੁਪਰੀਮ ਕੋਰਟ ਨੇ ਮੈਂਬਰਾਂ ਦੀ ਨਿਯੁਕਤੀ ਪ੍ਰਕਿਰਿਆ ’ਤੇ ਰੋਕ ਲਾ ਦਿੱਤੀ ਸੀ। ਕੇਂਦਰ ਸਰਕਾਰ ਵੱਲੋਂ ਫਿਰ ਤੋਂ ਵਿਚਾਰ ਕਰਨ ਲਈ ਪਟੀਸ਼ਨ ਦਾਖ਼ਲ ਕੀਤੀ ਗਈ ਪਰ ਇਸ ਨੂੰ ਖ਼ਾਰਜ ਕਰ ਦਿੱਤਾ ਗਿਆ ਸੀ। ਹਾਲ ਹੀ ’ਚ ਕੇਂਦਰ ਸਰਕਾਰ ਨੇ ਫਿਰ ਕੁਝ ਬਦਲਾਅ ਨਾਲ ਨਿਯੁਕਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਪਰ ਉਸ ਦੇ ਵਿਰੋਧ ’ਚ ਵੀ ਪਟੀਸ਼ਨ ਦਾਖ਼ਲ ਹੋ ਗਈ ਸੀ। ਹਾਈਕੋਰਟ ’ਚ ਦੋਵੇਂ ਸੂਬਿਆਂ ਤੇ ਯੂ. ਟੀ. ਵੱਲੋਂ ਕਿਹਾ ਗਿਆ ਕਿ ਮੌਜੂਦਾ ਮੈਂਬਰਾਂ ਦੇ ਸੇਵਾਕਾਲ ’ਚ ਵਾਧੇ ’ਤੇ ਕੋਈ ਇਤਰਾਜ਼ ਨਹੀਂ ਹੈ। ਇਸ ਲਈ ਹਾਈਕੋਰਟ ਨੇ ਇਸ ਨੂੰ ਮਨਜ਼ੂਰੀ ਦਿੰਦਿਆਂ 2 ਮਹੀਨਿਆਂ ’ਚ ਸੁਪਰੀਮ ਕੋਰਟ ਤੇ ਕੇਂਦਰ ਸਰਕਾਰ ਤੋਂ ਸਥਿਤੀ ਸਪੱਸ਼ਟ ਕਰਵਾਉਣ ਲਈ ਕਿਹਾ ਹੈ। ਇਸ ਤੋਂ ਬਾਅਦ ਖ਼ਪਤਕਾਰ ਫੋਰਮ ਤੇ ਕਮਿਸ਼ਨ ਦੇ ਪ੍ਰਧਾਨਾਂ ਤੇ ਮੈਂਬਰਾਂ ਦੀ ਨਿਯੁਕਤੀ ਹੋਵੇਗੀ।

Advertisement
Advertisement
Advertisement
Advertisement
Scroll to Top