Breaking News ਵਿਧਾਇਕ ਗੁਰਲਾਲ ਘਨੌਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਤੇਪਲਾ ਅਤੇ ਥੂਹਾ ਪਿੰਡਾਂ ’ਚ ਲੱਖਾਂ ਰੁਪਏ ਦੀ ਗਰਾਂਟਾਂ ਦੇ ਵਿਕਾਸ ਕਾਰਜ ਲੋਕ ਅਰਪਿਤਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਲਿਤਾਂ ਤੇ ਅਨੁਸੂਚਿਤ ਜਨਜਾਤੀਆਂ ਦੇ ਹੱਕ ‘ਚ ਲਿਆ ਇਤਿਹਾਸਕ ਤੇ ਵੱਡਾ ਫੈਸਲਾ-ਵਿਧਾਇਕ ਜੌੜਾਮਾਜਰਾ ਤੇ ਬਾਜ਼ੀਗਰਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰਵਿਧਾਇਕਾ ਨੀਨਾ ਮਿੱਤਲ ਨੇ ਰਾਜਪੁਰਾ ਦੇ ਤਿੰਨ ਪ੍ਰਾਇਮਰੀ ਸਕੂਲਾਂ 'ਚ 22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਪ੍ਰਤਾਪ ਬਾਜਵਾ ਨੂੰ ਮਿਲੀ ਗ੍ਰਿਫਤਾਰੀ `ਤੇ ਰੋਕ ਲੱਗਣ ਵਾਲੀ ਰਾਹਤਛਾਜਲੀ ਨੂੰ ਸਕੂਲ ਆਫ ਐਮੀਨੈਂਸ ਦੀ ਸੌਗਾਤ ਦੇਣ ਲਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦਨੌਜਵਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ : ਮੁੱਖ ਮੰਤਰੀ

ਪੁਲਸ ਨੇ ਫਰਜ਼ੀ ਆਰਤੀ ਪਾਸ ਦੇ ਕੇ ਸ਼ਰਧਾਲੂਆਂ ਨੂੰ ਠੱਗਣ ਦੇ ਮਾਮਲੇ ਵਿਚ ਕਈ ਸ਼ੱਕ ਕੀਤੇ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Saturday, 19 October, 2024, 09:53 AM

ਪੁਲਸ ਨੇ ਫਰਜ਼ੀ ਆਰਤੀ ਪਾਸ ਦੇ ਕੇ ਸ਼ਰਧਾਲੂਆਂ ਨੂੰ ਠੱਗਣ ਦੇ ਮਾਮਲੇ ਵਿਚ ਕਈ ਸ਼ੱਕ ਕੀਤੇ ਗ੍ਰਿਫ਼ਤਾਰ
ਅਯੁੱਧਿਆ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਸੂਬੇ ਅਯੁੱਧਿਆ ਵਿਚ ਬਣੇ ਸ੍ਰੀ ਰਾਮ ਮੰਦਰ ਫਰਜ਼ੀ ਆਰਤੀ ਪਾਸ ਦੇ ਕੇ ਸ਼ਰਧਾਲੂਆਂ ਨੂੰ ਠੱਗਣ ਦੇ ਮਾਮਲੇ ਵਿਚ ਪੁਲਸ ਨੇ ਕਈ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ ਕਾਰਨ ਟਰੱਸਟ ਦੇ ਯਾਤਰੀ ਸੇਵਾ ਕੇਂਦਰ ਵਿਚ ਵੀ ਹਿੱਲਜੁੱਲ ਹੋ ਰਰੀ ਹੈ। ਇਕ ਸ਼ੱਕੀ ਨੂੰ ਚੁੱਪਚਾਪ ਤਰੀਕੇ ਨਾਲ ਹਟਾਉਣ ਦੀ ਵੀ ਸੂਚਨਾ ਹੈ। ਹਾਲਾਂਕਿ ਇਸਦੀ ਟਰੱਸਟ ਨੇ ਪੁਸ਼ਟੀ ਨਹੀਂ ਕੀਤੀ ਹੈ। ਫਰਜੀ ਦਰਸ਼ਨ ਤੇ ਆਰਤੀ ਪਾਸ ਦੇਣ ਦਾ ਵਾਅਦਾ ਕਰਕੇ ਸ਼ਰਧਾਲੂਆਂ ਨਾਲ ਠੱਗੀ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਮੰਦਰ ਟਰੱਸਟ ਨੇ ਸੱਤ ਅਕਤੂਬਰ ਨੂੰ ਨਿਊਜ਼ੀਲੈਂਡ ਦੇ ਆਕਲੈਂਡ ਤੋਂ ਆਏ ਚਾਰ ਦਰਸ਼ਨ ਕਰਨ ਵਾਲਿਆਂ ਨਾਲ ਠੱਗੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਚਾਰ ਦਿਨ ਪਹਿਲਾਂ ਵੀ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। ਪੁਲਿਸ ਇਹ ਸ਼ੱਕ ਦੂਰ ਕਰਨਾ ਚਾਹੁੰਦੀ ਹੈ ਕਿ ਇਸ ਵਿਚ ਕਿਸੇ ਕਰਮਚਾਰੀ ਦੀ ਕੋਈ ਭੂਮਿਕਾ ਤਾਂ ਨਹੀਂ ਹੈ। ਰਾਮਲੱਲਾ ਦੇ ਦਰਸ਼ਨ ਕਰਵਾਉਣ ਦੇ ਨਾਂ `ਤੇ ਵਸੂਲੀ ਦਾ ਮਾਮਲਾ ਪੰਜ ਮਹੀਨੇ ਪਹਿਲਾਂ ਵੀ ਸਾਹਮਣੇ ਆ ਚੁੱਕਾ ਹੈ। ਉਸ ਵੇਲੇ ਜਾਂਚ ਵਿਚ ਕੁੱਝ ਸੁਰੱਖਿਆ ਕਰਮਚਾਰੀਆਂ ਤੇ ਕਾਰਿਆਦਾਈ ਸੰਸਥਾ ਦੇ ਕਰਮਚਾਰੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਸੀ ਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਹਟਾ ਦਿੱਤਾ ਗਿਆ ਸੀ। ਠੱਗੀ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਛੇਤੀ ਹੀ ਘਟਨਾ ਵਿਚ ਖੁਲਾਸਾ ਕਰਕੇ ਧੋਖਾਧੜੀ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।