Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 5:41 am

+91 90915 01313 , +91 90916 01313

punjabbanni@gmail.com
punjabbani@yahoo.com

ਬਿਹਾਰ ਦੇ ਗੋਪਾਲਗੰਜ ‘ਚ ਅਪਰਾਧੀਆਂ ਕੀਤਾ ਘਰ ਦੇ ਦਰਵਾਜ਼ੇ ‘ਤੇ ਸੌਂ ਰਹੇ ਬਜ਼ੁਰਗ ਕਿਸਾਨ ‘ਤੇ ਤੇਜ਼ਾਬ ਨਾਲ ਹਮਲਾ

ਬਿਹਾਰ ਦੇ ਗੋਪਾਲਗੰਜ ‘ਚ ਅਪਰਾਧੀਆਂ ਕੀਤਾ ਘਰ ਦੇ ਦਰਵਾਜ਼ੇ ‘ਤੇ ਸੌਂ ਰਹੇ ਬਜ਼ੁਰਗ ਕਿਸਾਨ ‘ਤੇ ਤੇਜ਼ਾਬ ਨਾਲ ਹਮਲਾ

ਬਿਹਾਰ ਦੇ ਗੋਪਾਲਗੰਜ ‘ਚ ਅਪਰਾਧੀਆਂ ਕੀਤਾ ਘਰ ਦੇ ਦਰਵਾਜ਼ੇ ‘ਤੇ ਸੌਂ ਰਹੇ ਬਜ਼ੁਰਗ ਕਿਸਾਨ ‘ਤੇ ਤੇਜ਼ਾਬ ਨਾਲ ਹਮਲਾ
ਗੋਪਾਲਗੰਜ : ਭਾਰਤ ਦੇਸ਼ ਦੇ ਸੂਬੇ ਬਿਹਾਰ ਦੇ ਗੋਪਾਲਗੰਜ ‘ਚ ਅਪਰਾਧੀਆਂ ਨੇ ਆਪਣੇ ਘਰ ਦੇ ਦਰਵਾਜ਼ੇ ‘ਤੇ ਸੌਂ ਰਹੇ ਇਕ ਬਜ਼ੁਰਗ ਕਿਸਾਨ ‘ਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ। ਤੇਜ਼ਾਬੀ ਹਮਲੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਕਿਸਾਨ ਨੂੰ ਇਲਾਜ ਲਈ ਸਦਰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ, ਜਿੱਥੇ ਇੱਕ ਅੱਖ ਖਰਾਬ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਬਿਹਤਰ ਇਲਾਜ ਲਈ ਪੀ.ਐਮ.ਸੀ.ਐਚ ਪਟਨਾ ਰੈਫਰ ਕਰ ਦਿੱਤਾ। ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਜਾਦੋਪੁਰ ਥਾਣਾ ਖੇਤਰ ਦੇ ਜਾਦੋਪੁਰ ਦੁਖਹਰਨ ਪਿੰਡ ਦੀ ਹੈ। ਪੀੜਤ ਰਾਮੇਸ਼ਵਰ ਸਿੰਘ 50 ਸਾਲਾ ਕਿਸਾਨ ਮਰਹੂਮ ਭਭੀਚਨ ਸਿੰਘ ਦਾ ਪੁੱਤਰ ਦੱਸਿਆ ਜਾਂਦਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਤੇਜ਼ਾਬ ਨਾਲ ਹਮਲਾ ਕਰਨ ਵਾਲੇ ਵਿਅਕਤੀ ਦਾ ਨਾਂ ਉਦੈ ਸਿੰਘ ਹੈ ਅਤੇ ਇਸ ਤੋਂ ਪਹਿਲਾਂ ਵੀ ਜ਼ਮੀਨੀ ਵਿਵਾਦ ਨੂੰ ਲੈ ਕੇ ਉਹ ਆਪਣੇ ਭਰਾਵਾਂ ‘ਤੇ ਤੇਜ਼ਾਬ ਨਾਲ ਹਮਲਾ ਕਰ ਚੁੱਕਾ ਹੈ। ਪੁਲਿਸ ਨੇ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਹਮਲਾਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪੀੜਤ ਕਿਸਾਨ ਦਾ ਪਰਿਵਾਰ ਡਰਿਆ ਹੋਇਆ ਹੈ ।

Advertisement
Advertisement
Advertisement
Advertisement
Scroll to Top