ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਤੇ ਹੋਰ ਕਿਸਾਨ ਆਗੂ ਪੁਲਸ ਵਲੋਂ ਮੁੱਖ ਮੰਤਰੀ ਰਿਹਾਇਸ਼ ਅੱਗੇ ਲਗਾਏ ਗਏ ਧਰਨੇ ਦੌਰਾਨ ਗਿ੍ਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Friday, 18 October, 2024, 02:24 PM

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਤੇ ਹੋਰ ਕਿਸਾਨ ਆਗੂ ਪੁਲਸ ਵਲੋਂ ਮੁੱਖ ਮੰਤਰੀ ਰਿਹਾਇਸ਼ ਅੱਗੇ ਲਗਾਏ ਗਏ ਧਰਨੇ ਦੌਰਾਨ ਗਿ੍ਫ਼ਤਾਰ
ਚੰਡੀਗੜ੍ਹ : ਪੰਜਾਬ ਵਿਚ ਝੋਨੇ ਦੀ ਖਰੀਦ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਲਗਾਏ ਜਾ ਰਹੇ ਧਰਨੇ ਵਿੱਚ ਪਹੁੰਚੇ ਕਿਸਾਨ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਗਿ੍ਫਤਾਰ ਕਰ ਲਿਆ ਗਿਆ ਹੈ। ਉਕਤ ਜਾਣਕਾਰੀ ਦਿੰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਇਥੇ ਦੱਸਿਆ ਕਿ ਅੱਜ ਸਵੇਰੇ ਕਿਸਾਨ ਆਗੂਆਂ ਦੇ ਜੱਥੇ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਪਹੁੰਚੇ ਸਨ ਜਿਨਾਂ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਭਾਰਤੀ ਕਿਸਾਨ ਯੂਨੀਅਨ ਦੇ ਬੋਘ ਸਿੰਘ ਮਾਨਸਾ, ਮੈਡੀਕਲ ਪ੍ਰੈਕਟੀਸ਼ਨਰ ਦੇ ਧੰਨਾ ਮਲ ਗੋਇਲ, ਕਿਸਾਨ ਆਗੂ ਕਰਨੈਲ ਸਿੰਘ ਮਾਨਸਾ, ਸੁਖਚਰਨ ਸਿੰਘ ਦਾਨੇਵਾਲੀਆ ਸ਼ਾਮਲ ਸਨ ਨੂੰ ਸਮੇਤ ਸੈਂਕੜੇ ਕਿਸਾਨ ਆਗੂਆਂ ਦੇ ਚੰਡੀਗੜ੍ਹ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ । ਐਡਵੋਕੇਟ ਬੱਲੀ ਨੇ ਕਿਸਾਨਾਂ ਦੀ ਗਿਰਫਤਾਰੀ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਝੋਨੇ ਦੇ ਮਸਲੇ ਨੂੰ ਹੱਲ ਕਰਨ ਦੀ ਬਜਾਏ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਾਉਣ ਤੇ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਵੱਲ ਧਿਆਨ ਦੇ ਕੇ ਕਿਸਾਨ ਆਗੂਆਂ ਨੂੰ ਗਿਰਫਤਾਰ ਕਰਨ ਦੀ ਥਾਂ ਤੇ ਉਹਨਾਂ ਸਮੱਸਿਆਵਾਂ ਦਾ ਹੱਲ ਕਰੇ। ਉਹਨਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਇਸੇ ਤਰ੍ਹਾਂ ਗਿਰਫਤਾਰ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਕਿਸਾਨਾਂ ਦੀਆਂ ਇਹਨਾਂ ਗਿਰਫਤਾਰੀਆਂ ਦੇ ਖਿਲਾਫ ਪੰਜਾਬ ਦੇ ਵਿੱਚ ਕਿਸਾਨੀ ਅੰਦੋਲਨ ਹੋਰ ਤਿੱਖਾ ਹੋਵੇਗਾ ਉਹਨਾਂ ਕਿਸਾਨ ਆਗੂਆਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨ ਆਗੂਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਅਤੇ ਕਿਸਾਨਾਂ ਦੀ ਝੋਨੇ ਦੀ ਖਰੀਦ ਨੂੰ ਸੁਚੱਜੇ ਢੰਗ ਨਾਲ ਪੂਰੇ ਪੰਜਾਬ ਵਿੱਚ ਚਾਲੂ ਕੀਤਾ ਜਾਵੇ ।