Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 7:09 am

+91 90915 01313 , +91 90916 01313

punjabbanni@gmail.com
punjabbani@yahoo.com

ਸਿ਼ਵਾਜੀ ਦੀ ਮੂਰਤੀ ਢਾਹੁਣ ਦੇ ਮਾਮਲੇ ਵਿੱਚ ਯੂਪੀ ਤੋਂ ਬਿਲਡਰ ਗ੍ਰਿਫ਼ਤਾਰ

ਸਿ਼ਵਾਜੀ ਦੀ ਮੂਰਤੀ ਢਾਹੁਣ ਦੇ ਮਾਮਲੇ ਵਿੱਚ ਯੂਪੀ ਤੋਂ ਬਿਲਡਰ ਗ੍ਰਿਫ਼ਤਾਰ

ਸਿ਼ਵਾਜੀ ਦੀ ਮੂਰਤੀ ਢਾਹੁਣ ਦੇ ਮਾਮਲੇ ਵਿੱਚ ਯੂਪੀ ਤੋਂ ਬਿਲਡਰ ਗ੍ਰਿਫ਼ਤਾਰ
ਘਟੀਆ ਸਮੱਗਰੀ ਦੀ ਵਰਤੋਂ ਕਰਨ ਦਾ ਦੋਸ਼
ਮੰੁਬਈ : ਭਾਰਤ ਦੇ ਸੂਬੇ ਮਹਾਰਾਸ਼ਟਰ ਦੇ ਸਿੰਧੂਦੁਰਗ ਜਿ਼ਲੇ ਦੇ ਇੱਕ ਕਿਲੇ `ਚ ਛਤਰਪਤੀ ਸਿ਼ਵਾਜੀ ਮਹਾਰਾਜ ਦੀ ਮੂਰਤੀ ਬਣਾਉਣ `ਚ ਸ਼ਾਮਲ ਇਕ ਵਿਅਕਤੀ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ । ਹਾਲ ਹੀ `ਚ ਛਤਰਪਤੀ ਸਿ਼ਵਾਜੀ ਮਹਾਰਾਜ ਦੀ ਮੂਰਤੀ ਨੂੰ ਢਾਹੇ ਜਾਣ ਤੋਂ ਬਾਅਦ ਸੂਬੇ `ਚ ਵੱਡਾ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤੇ ਗਏ ਪਰਸ਼ੂਰਾਮ ਰਾਮਨਰੇਸ਼ ਯਾਦਵ ਨੇ ਮਰਾਠਾ ਯੋਧਾ ਸਿ਼ਵਾਜੀ ਦੀ 35 ਫੁੱਟ ਉੱਚੀ ਮੂਰਤੀ ਬਣਾਉਣ ਸਮੇਂ ਘਟੀਆ ਸਮੱਗਰੀ ਦੀ ਵਰਤੋਂ ਕੀਤੀ ਸੀ । ਉਸ ਨੇ ਕਿਹਾ ਕਿ ਸ਼ਿਵਾਜੀ ਮਹਾਰਾਜ ਦੀ ਮੂਰਤੀ ਨੂੰ ਢਾਹੁਣ ਵਿਚ ਯਾਦਵ ਦੀ ਭੂਮਿਕਾ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਉਸ ਨੂੰ ਵੀਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਹ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਦਾ ਰਹਿਣ ਵਾਲਾ ਹੈ। ਅਧਿਕਾਰੀ ਨੇ ਦੱਸਿਆ ਕਿ ਯਾਦਵ ਨੂੰ ਵੱਖਰੇ ਹਿੱਸੇ ਜੋੜ ਕੇ ਸ਼ਿਵਾਜੀ ਮਹਾਰਾਜ ਦੀ ਮੂਰਤੀ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ । ਪੁਲਿਸ ਨੇ ਕਿਹਾ ਕਿ ਨਿਰਮਾਤਾ ਨੇ ਸ਼ਿਵਾਜੀ ਮਹਾਰਾਜ ਦੀ ਮੂਰਤੀ ਬਣਾਉਣ ਲਈ ਘਟੀਆ ਸਮੱਗਰੀ ਦੀ ਵਰਤੋਂ ਕੀਤੀ ਅਤੇ `ਵੈਲਡਿੰਗ` ਕਰਕੇ ਮੂਰਤੀ ਦੇ ਵੱਖ-ਵੱਖ ਹਿੱਸਿਆਂ ਨੂੰ ਸਹੀ ਢੰਗ ਨਾਲ ਨਹੀਂ ਜੋੜਿਆ। ਉਸ ਨੇ ਦੱਸਿਆ ਕਿ ਤਕਨੀਕੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸਪਾਤ ਦੀ ਬਣੀ ਮੂਰਤੀ ਦੇ ਕੁਝ ਹਿੱਸਿਆਂ `ਤੇ ਜੰਗਾਲ ਲੱਗ ਗਿਆ ਸੀ, ਜਿਸ ਤੋਂ ਪਤਾ ਲੱਗਦਾ ਹੈ ਕਿ ਇਸ ਦੇ ਨਿਰਮਾਣ `ਚ ਘੱਟ ਗੁਣਵੱਤਾ ਵਾਲੀ ਸਮੱਗਰੀ ਵਰਤੀ ਗਈ ਸੀ। ਅਧਿਕਾਰੀ ਨੇ ਦੱਸਿਆ ਕਿ ਸ਼ਿਵਾਜੀ ਮਹਾਰਾਜ ਦੀ ਮੂਰਤੀ ਨੂੰ ਢਾਹੁਣ `ਚ ਯਾਦਵ ਦੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਵੀ ਦੋਸ਼ੀ ਬਣਾਇਆ ਗਿਆ ਅਤੇ ਵੀਰਵਾਰ ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਯਾਦਵ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਸੰਬਰ ਨੂੰ ਜਲ ਸੈਨਾ ਦਿਵਸ ਦੇ ਮੌਕੇ `ਤੇ ਸਿੰਧੂਦੁਰਗ ਜ਼ਿਲੇ ਦੀ ਮਾਲਵਾਨ ਤਹਿਸੀਲ ਦੇ ਰਾਜਕੋਟ ਕਿਲੇ `ਚ ਸਥਾਪਿਤ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨ ਕੀਤਾ। ਮੂਰਤੀ ਬਣਾਉਣ ਵਾਲੇ ਠੇਕੇਦਾਰ ਜੈਦੀਪ ਆਪਟੇ ਅਤੇ ਸਲਾਹਕਾਰ ਚੇਤਨ ਪਾਟਿਲ ਨੂੰ ਬਾਅਦ ਵਿੱਚ ਗ੍ਰਿਫਤਾਰ ਕਰ ਲਿਆ ਗਿਆ ।

Advertisement
Advertisement
Advertisement
Advertisement
Scroll to Top