Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:22 pm

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਐਸ. ਪੀ ਰਾਹੁਲ ਕੌਸ਼ਲ ਨੇ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਦੀ ਸੰਭਾਲੀ ਕਮਾਨ

ਡੀ. ਐਸ. ਪੀ ਰਾਹੁਲ ਕੌਸ਼ਲ ਨੇ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਦੀ ਸੰਭਾਲੀ ਕਮਾਨ

ਡੀ.ਐਸ.ਪੀ ਰਾਹੁਲ ਕੌਸ਼ਲ ਨੇ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਦੀ ਸੰਭਾਲੀ ਕਮਾਨ
ਚੰਨੋ, ਲੱਖੇਵਾਲ, ਨੂਰਪੁਰ ਸਮੇਤ ਕਈ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਵਰਤੋਂ ਲਈ ਪ੍ਰੇਰਿਤ ਕੀਤਾ
ਭਵਾਨੀਗੜ੍ਹ, 18 ਅਕਤੂਬਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜਿਲੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਅੰਦਰ ਪੁਲਿਸ ਦੇ ਐਸਪੀ, ਡੀ ਐਸ ਪੀ, ਐਸ ਐਚ ਓ ਸਮੇਤ ਹੋਰ ਅਧਿਕਾਰੀ ਪਿਛਲੇ ਕਈ ਦਿਨਾਂ ਤੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਹਿਯੋਗ ਕਰਦੇ ਹੋਏ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਢੰਗਾਂ ਬਾਰੇ ਜਾਗਰੂਕ ਕਰਨ ਲਈ ਸਰਗਰਮ ਨਜ਼ਰ ਆ ਰਹੇ ਹਨ। ਇਸ ਜਾਗਰੂਕਤਾ ਮੁਹਿੰਮ ਤਹਿਤ ਡੀ ਐਸ ਪੀ ਭਵਾਨੀਗੜ੍ਹ ਰਾਹੁਲ ਕੌਸ਼ਲ ਵੱਲੋਂ ਖੇਤੀਬਾੜੀ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੇ ਕਰਮਚਾਰੀਆਂ ਸਮੇਤ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਵਿੱਚ ਮੌਜੂਦ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ । ਇਸ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਰਾਹੁਲ ਕੌਸ਼ਲ ਨੇ ਦੱਸਿਆ ਕਿ ਖੇਤਾਂ ਵਿੱਚ ਵਾਢੀ ਕਰ ਰਹੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਵੀ ਮਿਲਿਆ ਗਿਆ ਹੈ ਅਤੇ ਸ਼ਾਮ 6 ਵਜੇ ਤੋਂ ਅਗਲੀ ਸਵੇਰ 10 ਵਜੇ ਤੱਕ ਵਾਢੀ ਨਾ ਕਰਨ ਬਾਰੇ ਸਰਕਾਰ ਦੀਆਂ ਹਦਾਇਤਾਂ ਸਬੰਧੀ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਹਦਾਇਤ ਕਰ ਦਿੱਤੀ ਗਈ ਹੈ । ਉਨ੍ਹਾਂ ਦੱਸਿਆ ਕਿ ਪਿੰਡ ਚੰਨੋ, ਲੱਖੇਵਾਲ, ਨੂਰਪੁਰ, ਮਾਝੀ, ਭੜੋ ਅਤੇ ਨੇੜਲੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਮਸੀਨਰੀ ਬਾਰੇ ਦੱਸਿਆ ਗਿਆ ਹੈ ਅਤੇ ਸਬੰਧਿਤ ਪਿੰਡਾਂ ਦੇ ਨਾਲ ਨਾਲ ਨੇੜਲੇ ਹੋਰ ਪਿੰਡਾਂ ਵਿੱਚ ਮੌਜੂਦ ਸੰਦਾਂ ਬਾਰੇ ਵੀ ਸੁਚੇਤ ਕੀਤਾ ਗਿਆ ਹੈ । ਉਹਨਾਂ ਦੱਸਿਆ ਕਿ ਕਿਸਾਨਾਂ ਨੇ ਹਾਂ ਪੱਖੀ ਹੁੰਗਾਰਾ ਦਿੱਤਾ ਹੈ ਅਤੇ ਵਿਸ਼ਵਾਸ ਦਿਵਾਇਆ ਹੈ ਕਿ ਉਹ ਵਾਤਾਵਰਣ ਦੀ ਰਾਖੀ ਵਿੱਚ ਸੁਹਿਰਦ ਯੋਗਦਾਨ ਪਾਉਣਗੇ ।

Advertisement
Advertisement
Advertisement
Advertisement
Scroll to Top