Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:22 pm

+91 90915 01313 , +91 90916 01313

punjabbanni@gmail.com
punjabbani@yahoo.com

ਏ. ਡੀ. ਸੀ. ਅਮਿਤ ਬੈਂਬੀ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਬਣਨ ਦਾ ਸੱਦਾ

ਏ. ਡੀ. ਸੀ. ਅਮਿਤ ਬੈਂਬੀ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਬਣਨ ਦਾ ਸੱਦਾ

ਏ.ਡੀ.ਸੀ ਅਮਿਤ ਬੈਂਬੀ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਬਣਨ ਦਾ ਸੱਦਾ
ਪਿੰਡ ਸਕਰੋਦੀ ਅਤੇ ਖੇੜੀ ਗਿੱਲਾਂ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਆ
ਭਵਾਨੀਗੜ੍ਹ, 18 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਅੱਜ ਐਸ.ਡੀ.ਐਮ ਭਵਾਨੀਗੜ੍ਹ ਰਵਿੰਦਰ ਬਾਂਸਲ ਅਤੇ ਡੀ.ਐਸ.ਪੀ ਰਾਹੁਲ ਕੌਸ਼ਲ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਸਕਰੋਦੀ ਅਤੇ ਖੇੜੀ ਗਿੱਲਾਂ ਵਿਖੇ ਆਯੋਜਿਤ ਕਿਸਾਨ ਜਾਗਰੂਕਤਾ ਕੈਂਪਾਂ ਦੌਰਾਨ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਬਣਨ ਦਾ ਸੱਦਾ ਦਿੱਤਾ । ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤੀ ਸੰਦਾਂ ਦੀ ਵਰਤੋਂ ਕਰਦੇ ਹੋਏ ਪਰਾਲੀ ਨੂੰ ਬਿਨ੍ਹਾਂ ਸਾੜੇ ਜ਼ਮੀਨ ਵਿੱਚ ਹੀ ਵਾਹੁਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ ਉਥੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ ਅਤੇ ਆਲੇ ਦੁਆਲੇ ਦੇ ਰੁੱਖ ਅਤੇ ਮਿੱਤਰ ਕੀੜੇ ਵੀ ਸੜਨ ਤੋਂ ਬਚ ਜਾਂਦੇ ਹਨ । ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ‘ਤੇ ਰੋਕ ਲਗਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਸਾਕਾਰਾਤਮਕ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਨ ਲਈ ਉਤਸਾਹਿਤ ਕੀਤਾ । ਅਮਿਤ ਬੈਂਬੀ ਨੇ ਕਿਹਾ ਕਿ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ ਦੁਆਰਾ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ ਦੇ ਨਾਲ-ਨਾਲ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਵਿਆਪਕ ਜਾਗਰੂਕਤਾ ਮੁਹਿੰਮ ਜਾਰੀ ਹੈ ਜਿਸ ਦੇ ਸੁਖਾਵੇਂ ਨਤੀਜੇ ਸਾਹਮਣੇ ਆਉਣਗੇ ।

Advertisement
Advertisement
Advertisement
Advertisement
Scroll to Top