Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:39 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਵਲ ਸਰਜਨ ਡਾ. ਕਾਂਸਲ ਨੇੋਂ ਡੇਂਗੂ ਲਾਰਵਾ ਲੱਭਣ ਲਈ  ਜਿਲਾ ਪੱਧਰੀ ਸਪੈਸ਼ਲ ਕੰਪੇਨ ਦੀ ਕੀਤੀ ਅਗਵਾਈ

ਸਿਵਲ ਸਰਜਨ ਡਾ. ਕਾਂਸਲ ਨੇੋਂ ਡੇਂਗੂ ਲਾਰਵਾ ਲੱਭਣ ਲਈ ਜਿਲਾ ਪੱਧਰੀ ਸਪੈਸ਼ਲ ਕੰਪੇਨ ਦੀ ਕੀਤੀ ਅਗਵਾਈ

ਸਿਵਲ ਸਰਜਨ ਡਾ. ਕਾਂਸਲ ਨੇੋਂ ਡੇਂਗੂ ਲਾਰਵਾ ਲੱਭਣ ਲਈ ਜਿਲਾ ਪੱਧਰੀ ਸਪੈਸ਼ਲ ਕੰਪੇਨ ਦੀ ਕੀਤੀ ਅਗਵਾਈ
ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 8,07,826 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
6311 ਥਾਂਵਾਂ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ, ਡੇਂਗੁ ਤੋਂ ਬਚਾਅ ਲਈ ਸਾਵਧਾਨੀ ਸਭ ਤੋਂ ਵੱਡਾ ਹਥਿਆਰ : ਸਿਵਲ ਸਰਜਨ ਡਾ .ਜਤਿੰਦਰ ਕਾਂਸਲ
ਪਟਿਆਲਾ, 18 ਅਕਤੂਬਰ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਜਤਿੰਦਰ ਕਾਸਲ ਦੇ ਅਗਵਾਈ ਵਿੱਚ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਮੱਛਰਾਂ ਦੇ ਲਾਰਵੇ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਲਈ ਜਿਲੇ ਭਰ ਵਿੱਚ ਸਪੈ੍ਹਲ ਕੰਪੇਨ ਚਲਾਈ ਗਈ । ਜਿਸ ਤਹਿਤ ਪਟਿਆਲਾ ਸ਼ਹਿਰ ਵਿੱਚ ਕੋਰਟ ਕੰਪਲੈਕਸ, ਸਲੱਮ ਏਰੀਆ ਸਿਕਲੀਗਰ ਬਸਤੀ ,ਅਲੀਪੁਰ ਰੋਡ ਗੁਰ ਨਾਨਕ ਨਗਰ , ਸੁੰਦਰ ਨਗਰ ,ਐਸ.ਐਸ.ਟੀ.ਨਗਰ,ਦਸ਼ਮੇਸ਼ ਕਲੋਨੀ ,ਆਰੀਆ ਸਮਾਜ, ਸ਼ੇਰੇ-ਪੰਜਾਬ ਮਾਰਕੀਟ ਆਦਿ ਵਿੱਚ ਜਾ ਕੇ ਚੈਕਿੰਗ ਕੀਤੀ ਗਈ ।ਨਰਸਿੰਗ ਵਿਦਿਆਰਥੀਆਂ ਨੇ ਵੀ ਇਸ ਅਭਿਆਨ ਵਿੱਚ ਭਾਗੀਦਾਰੀ ਨਿਭਾਈ। ਇਸ ਮੌਕੇ ਘਰ-ਘਰ ਜਾ ਕੇ ਆਮ ਜਨਤਾ ਨੂੰ ਡੇਂਗੂ, ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ਗਈ ਅਤੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ ਜਿਨ੍ਹਾਂ ਘਰਾਂ ਅਤੇ ਥਾਵਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਉਸ ਨੂੰ ਮੋਕੇ ਤੇ ਹੀ ਨਸ਼ਟ ਕੀਤਾ ਗਿਆ ਅਤੇ ਚੇਤਾਵਨੀ ਨੋਟਿਸ ਵੀ ਦਿੱਤੇ ਗਏ ਲੋਕਾਂ ਨੂੰ ਦੱਸਿਆ ਗਿਆ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ, ਆਲੇ ਦੁਆਲੇ ਦੀ ਸਾਫ-ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ ਇਸ ਅਭਿਆਨ ਵਿੱਚ ਟੀਮਾਂ ਦਾ ਨਿਰੀਖਣ ਕਰਨ ਲਈ ਸਿਵਲ ਸਰਜਨ ਸਮੇਤ ਅਧਿਕਾਰੀ ਡਾ ਐਸ.ਜੇ.ਸਿੰਘ, ਡਾ.ਵਿਕਾਸ ਗੋਇਲ. ਡਾ. ਲਵਕੇਸ਼ ਕੁਮਾਰ ਡਾ. ਸੁਮੀਤ ਸਿੰਘ ਸ਼ਾਮਿਲ ਰਹੇ ।ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਤੇ ਖ੍ਹੜੇ ਪਾਣੀ ਦੀ ਨਿਕਾਸੀ ਕੀਤੀ ਜਾਵੇ, ਜੇ ਨਿਕਾਸੀ ਸੰਭਵ ਨਹੀਂ ਤਾਂ ਖ੍ਹੜੇ ਪਾਣੀ ਵਿੱਚ ਤੇਲ ਆਦਿ ਪਾ ਦਿੱਤਾ ਜਾਵੇ, ਤਾਂ ਜੋ ਮੱਛਰ ਦਾ ਲਾਰਵਾ ਪੈਦਾ ਹੋਣ ਤੋਂ ਰੋਕਿਆ ਜਾ ਸਕੇ
ਜਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਸਿਹਤ ਟੀਮਾਂ ਵੱਲੋਂ ਜਿਲ੍ਹੇ ਭਰ ਦੇ 31994 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 377 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 8,07,826 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 6,311 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਉਨ੍ਹਾਂ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਮੌਜੂਦ ਹੈ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ ਉਹਨਾਂ ਕਿਹਾ ਕਿ ਡੇਂਗੁ ਇੱਕ ਵਾਰਿੲਲ ਬੁਖਾਰ ਹੈ, ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ ਇਹ ਮੱਛਰ ਸ਼ਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ ਉਹਨਾਂ ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ ਉਹਨਾਂ ਕਿਹਾ ਕਿ ਇਸ ਸੀਜ਼ਨ ਦੌਰਾਣ ਜਿਲੇ੍ਹ ਵਿੱਚ ਹੁਣ ਤੱਕ 118 ਡੇਂਗੂ ਦੇ ਕੇਸ ਰਿਪੋਰਟ ਹੋ ਚੁੱਕੇ ਹਨ, ਜਿਨ੍ਹਾਂ ਵਿੱਚ ਪਿਛਲੇ 10 ਦਿਨਾਂ ਵਿੱਚ ਵਾਧਾ ਦੇਖਣ ਨੂੰ ਮਿਲਿਆ ਹੈ। ਹਾਲਾਂ ਕਿ ਪਿਛਲੇ ਸਾਲ ਦੇ ਮੁਕਾਬਲੇ ਸਥਿਤੀ ਬੇਹਤਰ ਹੈ, ਕਿਉਂਕਿ ਇਸ ਸਮੇਂ ਤੱਕ ਪਿਛਲੇ ਸਾਲ 529 ਕੇਸ ਸਨ ।

Advertisement
Advertisement
Advertisement
Advertisement
Scroll to Top