Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:23 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ
ਸੰਗਰੂਰ, 18 ਅਕਤੂਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨਾ ਹੋਵੇਗਾ ਅਤੇ ਇਸ ਅਧੀਨ ਆਉਂਦੇ ਹਰ ਨੁਕਤੇ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਾਰਜਸਾਧਕ ਅਫ਼ਸਰਾਂ ਤੋਂ ਘਰ ਘਰ ਜਾ ਕੇ ਗਿੱਲਾ ਤੇ ਸੁੱਕਾ ਕੂੜਾ ਵੱਖੋ-ਵੱਖਰਾ ਇਕੱਤਰ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦਾ ਵੀ ਜਾਇਜ਼ਾ ਲਿਆ ਗਿਆ । ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰਾਂ ਨੂੰ ਸਾਫ਼ ਸੁਥਰਾ ਰੱਖਣ ਲਈ ਸੋਰਸ ਸੈਗਰੀਗੇਸ਼ਨ ਕਰਨਾ ਜ਼ਰੂਰੀ ਹੈ ਅਤੇ ਇਸ ਸੰਬੰਧੀ ਸਾਰੇ ਕਾਰਜਾਂ ਨੂੰ ਪੁਰਜ਼ੋਰ ਅਤੇ ਹੋਰ ਸੁਚੱਜੇ ਢੰਗ ਨਾਲ ਚਲਾਉਣ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ । ਮੀਟਿੰਗ ਦੌਰਾਨ ਏ.ਡੀ.ਸੀ. ਅਮਿਤ ਬੈਂਬੀ ਨੇ ਪਾਬੰਦੀਸ਼ੁਦਾ ਲਿਫ਼ਾਫ਼ਿਆਂ ਦੀ ਵਿਕਰੀ ‘ਤੇ ਮਕੰਮਲ ਰੋਕ ਲਗਾਉਣ ਲਈ ਗਤੀਵਿਧੀਆਂ ਤੇਜ਼ ਕਰਨ ਦੀ ਵੀ ਹਦਾਇਤ ਕੀਤੀ । ਵਧੀਕ ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ, ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਰੁਝਾਨ ਨੂੰ ਮੁਕੰਮਲ ਤੌਰ ’ਤੇ ਠੱਲ੍ਹ ਪਾਉਣ ਲਈ ਤਨਦੇਹੀ ਨਾਲ ਉਪਰਾਲੇ ਕਰਨ ਦੀ ਹਦਾਇਤ ਵੀ ਕੀਤੀ । ਉਨ੍ਹਾਂ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ ਸੁਥਰਾ ਰੱਖਣ ਦੀ ਅਪੀਲ ਕੀਤੀ ।

Advertisement
Advertisement
Advertisement
Advertisement
Scroll to Top