Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:17 am

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਸਾੜਨ ਦੇ ਮਾਮਲਿਆਂ ਦੇ ਚਲਦਿਆਂ ਹਰਿਆਣਾ ਸਰਕਾਰ ਨੇ ਕੀਤਾ 24 ਅਧਿਕਾਰੀਆਂ ਨੂੰ ਮੁਅੱਤਲ

ਪਰਾਲੀ ਸਾੜਨ ਦੇ ਮਾਮਲਿਆਂ ਦੇ ਚਲਦਿਆਂ ਹਰਿਆਣਾ ਸਰਕਾਰ ਨੇ ਕੀਤਾ 24 ਅਧਿਕਾਰੀਆਂ ਨੂੰ ਮੁਅੱਤਲ

ਪਰਾਲੀ ਸਾੜਨ ਦੇ ਮਾਮਲਿਆਂ ਦੇ ਚਲਦਿਆਂ ਹਰਿਆਣਾ ਸਰਕਾਰ ਨੇ ਕੀਤਾ 24 ਅਧਿਕਾਰੀਆਂ ਨੂੰ ਮੁਅੱਤਲ
ਚੰਡੀਗੜ੍ਹ : ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 24 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ । ਇਹ ਕਾਰਵਾਈ ਪਰਾਲੀ ਸਾੜਨ ਦੇ ਕਈ ਮਾਮਲਿਆਂ ਨੂੰ ਲੈ ਕੇ ਕੀਤੀ ਗਈ ਹੈ। ਹਰਿਆਣਾ ਖੇਤੀਬਾੜੀ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ । ਜਿਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ ਉਨ੍ਹਾਂ ਵਿੱਚ ਪਾਣੀਪਤ ਤੋਂ ਦੋ, ਹਿਸਾਰ ਤੋਂ ਦੋ, ਜੀਂਦ ਤੋਂ ਦੋ, ਕੈਥਲ ਤੋਂ ਤਿੰਨ, ਕਰਨਾਲ ਤੋਂ ਤਿੰਨ, ਫਤਿਹਾਬਾਦ ਤੋਂ ਤਿੰਨ, ਕੁਰੂਕਸ਼ੇਤਰ ਤੋਂ ਚਾਰ, ਅੰਬਾਲਾ ਤੋਂ ਤਿੰਨ ਅਤੇ ਸੋਨੀਪਤ ਤੋਂ ਦੋ ਸ਼ਾਮਲ ਹਨ । ਦੱਸ ਦੇਈਏ ਕਿ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਇੱਕ ਮਹੀਨੇ ਵਿੱਚ ਪਰਾਲੀ ਸਾੜਨ ਦੇ 656 ਮਾਮਲੇ ਸਾਹਮਣੇ ਆ ਚੁੱਕੇ ਹਨ। ਸਰਕਾਰ ਨੇ ਪਰਾਲੀ ਸਾੜਨ ਲਈ ਕਈ ਕਿਸਾਨਾਂ ਵਿਰੁੱਧ ਕੇਸ ਵੀ ਦਰਜ ਕੀਤੇ ਹਨ । ਕੁਝ ਕਿਸਾਨਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਪਰਾਲੀ ਸਾੜਨ ਕਾਰਨ ਦਿੱਲੀ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਇਨ੍ਹਾਂ ਅਧਿਕਾਰੀਆਂ `ਤੇ ਲਾਪ੍ਰਵਾਹੀ ਦੇ ਦੋਸ਼ ਲੱਗੇ ਹਨ, ਜਿਸ ਕਾਰਨ ਇਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ । ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਘਰੌਂਡਾ ਦੇ ਬੀ.ਏ.ਓ ਗੌਰਵ, ਫਤਿਹਾਬਾਦ ਦੇ ਭੂਨਾ ਦੇ ਬੀ.ਏ.ਓ ਕ੍ਰਿਸ਼ਨ ਕੁਮਾਰ, ਇੰਸਪੈਕਟਰ ਸੁਨੀਲ ਸ਼ਰਮਾ, ਕੁਰੂਕਸ਼ੇਤਰ ਤੋਂ ਓਮਪ੍ਰਕਾਸ਼, ਰਾਮੇਸ਼ਵਰ ਸ਼ਿਓਕੰਦ, ਏ.ਡੀ.ਓ ਪਿਪਲੀ ਪ੍ਰਤਾਪ ਸਿੰਘ, ਥਾਨੇਸਰ ਦੇ ਬੀ.ਏ.ਓ ਵਿਨੋਦ ਕੁਮਾਰ, ਥਾਨੇਸਰ ਤੋਂ ਅਮਿਤ ਕੰਬੋਜ ਸ਼ਾਮਿਲ ਹਨ। ਲਾਡਵਾ ਨੇ ਕਾਰਵਾਈ ਕੀਤੀ ਹੈ। ਪਾਣੀਪਤ ਜ਼ਿਲ੍ਹੇ ਦੇ ਮਤਲੋਧਾ ਵਿੱਚ ਸੁਲਤਾਨਾ ਦੇ ਏਡੀਓ ਸੰਗੀਤਾ ਯਾਦਵ, ਇਸਰਾਨਾ ਏਟੀਐਮ ਸਤਿਆਵਾਨ, ਜੀਂਦ ਦੇ ਖੇਤੀਬਾੜੀ ਸੁਪਰਵਾਈਜ਼ਰ ਪੁਨੀਤ ਕੁਮਾਰ ਅਤੇ ਖੇਤੀਬਾੜੀ ਸੁਪਰਵਾਈਜ਼ਰ ਸੰਜੀਤ (ਜੀਂਦ) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ । ਇਸੇ ਤਰ੍ਹਾਂ ਵਿਸ਼ਾਲ ਗਿੱਲ, ਸ਼ੇਖਰ ਕੁਮਾਰ, ਅੰਬਾਲਾ ਤੋਂ ਰਮੇਸ਼, ਸੋਨੀਪਤ ਤੋਂ ਐਗਰੀਕਲਚਰ ਸੁਪਰਵਾਈਜ਼ਰ ਨਿਤਿਨ, ਗਨੌਰ ਤੋਂ ਐਗਰੀਕਲਚਰ ਸੁਪਰਵਾਈਜ਼ਰ ਕਿਰਨ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸੂਚੀ ਵਿੱਚ ਓਏਓ ਏਏਈ ਹੈਲਪਰ ਗੋਬਿੰਦ, ਹਿਸਾਰ ਵਿੱਚ ਹੈਲਪਰ ਪੂਜਾ, ਐਗਰੀਕਲਚਰ ਸੁਪਰਵਾਈਜ਼ਰ ਦੀਪ ਕੁਮਾਰ, ਐਗਰੀਕਲਚਰ ਸੁਪਰਵਾਈਜ਼ਰ ਹਰਪ੍ਰੀਤ ਕੁਮਾਰ, ਐਗਰੀਕਲਚਰ ਸੁਪਰਵਾਈਜ਼ਰ ਯਾਦਵਿੰਦਰ ਸਿੰਘ, ਕੈਥਲ ਵਿੱਚ ਏਐਸਓ ਸੁਨੀਲ ਕੁਮਾਰ ਦੇ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਹਨ ।

Advertisement
Advertisement
Advertisement
Advertisement
Scroll to Top