Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 6:38 pm

+91 90915 01313 , +91 90916 01313

punjabbanni@gmail.com
punjabbani@yahoo.com

68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ  ਤੀਰਅੰਦਾਜ਼ੀ ਤੇ ਹੈਂਡਬਾਲ ਦਾ ਪਟਿਆਲਾ ਜਿਲੇ ਵਿੱਚ ਆਗਾਜ਼ ਹੋਇਆ

68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਤੀਰਅੰਦਾਜ਼ੀ ਤੇ ਹੈਂਡਬਾਲ ਦਾ ਪਟਿਆਲਾ ਜਿਲੇ ਵਿੱਚ ਆਗਾਜ਼ ਹੋਇਆ

68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਤੀਰਅੰਦਾਜ਼ੀ ਤੇ ਹੈਂਡਬਾਲ ਦਾ ਪਟਿਆਲਾ ਜਿਲੇ ਵਿੱਚ ਆਗਾਜ਼ ਹੋਇਆ
ਪਟਿਆਲਾ 22 ਅਕਤੂਬਰ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹ ਹੈ। ਜ਼ਿਲ੍ਹਾ ਪਟਿਆਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਡਿਪਟੀ ਡੀਈਓ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਕੂਲੀ ਇੰਚਾਰਜਾਂ ਦੇ ਹੈਂਡਬਾਲ ਅਤੇ ਆਰਚਰੀ (ਤੀਰਅੰਦਾਜ਼ੀ) ਦੇ ਰਾਜ ਪੱਧਰੀ ਮੁਕਾਬਲੇ ਆਯੋਜਿਤ ਕੀਤੇ ਜਾ ਰਹੇ ਹਨ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਸਪੋਰਟਸ ਡਾ: ਦਲਜੀਤ ਸਿੰਘ ਨੇ ਕਿਹਾ ਕਿ ਤੀਰਅੰਦਾਜ਼ੀ ਦੇ ਮੁਕਾਬਲੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ। ਹੈਂਡਬਾਲ ਅੰਡਰ 17 ਲੜਕੇ ਲੜਕੀਆਂ ਦੇ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ। ਅੰਡਰ 17 ਲੜਕੀਆਂ ਦੇ ਹੈਂਡਬਾਲ ਮੁਕਾਬਲਿਆਂ ਵਿੱਚ ਪਟਿਆਲਾ ਨੇ ਲੁਧਿਆਣਾ ਨੂੰ ਹਰਾਇਆ, ਪੀਆਈਐਸ ਮੋਹਾਲੀ ਨੇ ਸੰਗਰੂਰ ਨੂੰ ਹਰਾਇਆ, ਹੁਸ਼ਿਆਰਪੁਰ ਨੇ ਮਲੇਰਕੋਟਲੇ ਨੂੰ ਹਰਾਇਆ, ਲੜਕਿਆਂ ਦੇ ਮੁਕਾਬਲਿਆਂ ਵਿੱਚ ਪਟਿਆਲਾ ਨੇ ਹੁਸ਼ਿਆਰਪੁਰ ਨੂੰ ਹਰਾਇਆ, ਲੁਧਿਆਣਾ ਨੇ ਫਾਜ਼ਿਲਕਾ ਨੂੰ ਹਰਾਇਆ, ਫਿਰੋਜ਼ਪੁਰ ਨੇ ਸੰਗਰੂਰ ਨੂੰ ਹਰਾਇਆ, ਪੀਆਈਐਸ ਦੀ ਟੀਮ ਨੇ ਐਸਏਐਸ ਨਗਰ ਨੂੰ ਹਰਾਇਆ। ਜ਼ਿਲ੍ਹਾ ਟੂਰਨਾਮੈਂਟ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀ ਨੂੰ ਆਸ਼ੀਰਵਾਦ ਦਿੱਤਾ । ਇਸ ਮੌਕੇ ਤੇ ਅਮਨਿੰਦਰ ਸਿੰਘ ਬਾਬਾ, ਬਲਵਿੰਦਰ ਸਿੰਘ ਜੱਸਲ, ਰਵਿੰਦਰ ਕੁਮਾਰ, ਗੁਰਦੀਪ ਚੰਦ, ਅਮਨਦੀਪ ਕੌਰ, ਜਤਿੰਦਰ ਕੁਮਾਰ, ਕਮਲਜੀਤ ਕੌਰ, ਵਿਜੇ ਕੁਮਾਰ,ਰੁਪਿੰਦਰ ਕੌਰ, ਜਹੀਦਾ ਕੁਰੈਸ਼ੀ, ਸਤੀਸ਼ ਕੁਮਾਰ, ਲਤੀਫ ਮੁਹੰਮਦ, ਅਮਨਦੀਪ ਸਿੰਘ, ਇੰਦਰਜੀਤ ਸਿੰਘ ਕੋਚ, ਹਰਮਨਦੀਪ ਸਿੰਘ ਢਿੱਲੋ, ਕ੍ਰਿਸ਼ਨ ਕੁਮਾਰ, ਅਬਜਰਵਰ ਡਿਊਟੀ ਇੰਦੂਬਾਲਾ, ਪਰਮਜੀਤ ਕੌਰ, ਇਕਬਾਲ ਸਿੰਘ , ਦਵਿੰਦਰ ਪਾਲ ਸਿੰਘ ਜਤਿੰਦਰ ਸਿੰਘ, ਗੁਰਪਿਆਰ ਸਿੰਘ ਬਲਕਾਰ ਸਿੰਘ , ਰਕੇਸ਼ ਕੁਮਾਰ, ਜਸਵਿੰਦਰ ਸਿੰਘ ਚੱਪੜ ਸਟੇਟ ਅਵਾਰਡੀ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਡਾਟਾ ਐਂਟਰੀ ਆਪਰੇਟਰ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Advertisement
Advertisement
Advertisement
Advertisement
Scroll to Top