Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:38 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਿਆ ਤੇ ਸਿਹਤ ਦੀ ਕ੍ਰਾਂਤੀ ਨਾਲ ਪੰਜਾਬ ਦਾ ਭਵਿੱਖ ਬਣੇਗਾ ਸੁਰੱਖਿਅਤ : ਡਾ. ਰਵਜੋਤ ਸਿੰਘ

ਸਿੱਖਿਆ ਤੇ ਸਿਹਤ ਦੀ ਕ੍ਰਾਂਤੀ ਨਾਲ ਪੰਜਾਬ ਦਾ ਭਵਿੱਖ ਬਣੇਗਾ ਸੁਰੱਖਿਅਤ : ਡਾ. ਰਵਜੋਤ ਸਿੰਘ

ਸਿੱਖਿਆ ਤੇ ਸਿਹਤ ਦੀ ਕ੍ਰਾਂਤੀ ਨਾਲ ਪੰਜਾਬ ਦਾ ਭਵਿੱਖ ਬਣੇਗਾ ਸੁਰੱਖਿਅਤ : ਡਾ. ਰਵਜੋਤ ਸਿੰਘ
-ਕੈਬਨਿਟ ਮੰਤਰੀ ਨੇ ਨਵਾਂਸ਼ਹਿਰ ਅਤੇ ਜਾਡਲਾ ਵਿਖੇ ਮਾਪੇ-ਅਧਿਆਪਕ ਮਿਲਣੀ ਵਿਚ ਕੀਤੀ ਸ਼ਿਰਕਤ
ਚੰਡੀਗੜ੍ਹ/ਨਵਾਂਸ਼ਹਿਰ, 22 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ, ਕਿਉਂਕਿ ਸਿੱਖਿਆ ਤੇ ਸਿਹਤ ਦੀ ਕ੍ਰਾਂਤੀ ਨਾਲ ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਬਣ ਸਕਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਾਡਲਾ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਵਿਚ ਜਿਥੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਗਈ ਹੈ, ਉਥੇ ਸਿਹਤ ਦੇ ਖੇਤਰ ਵਿਚ ਵੀ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਰਕਾਰ ਵੱਲੋਂ ਅੱਜ ਤੀਜੀ ਮਾਪੇ-ਅਧਿਆਪਕ ਮਿਲਣੀ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹੇ ਉਪਰਾਲੇ ਪ੍ਰਾਈਵੇਟ ਸਕੂਲਾਂ ਵਿਚ ਹੀ ਹੁੰਦੇ ਸਨ, ਪਰੰਤੂ ਹੁਣ ਸਰਕਾਰੀ ਸਕੂਲਾਂ ਵਿਚ ਵੀ ਇਨ੍ਹਾਂ ਦੀ ਸ਼ੁਰੂਆਤ ਕੀਤੀ ਗਈ ਹੈ ।
ਉਨ੍ਹਾਂ ਕਿਹਾ ਕਿ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ-ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦੌਰਾਨ ਸਤੰਬਰ ਮਹੀਨੇ ਵਿਚ ਲਏ ਗਏ ਪੇਪਰਾਂ ਦਾ ਨਤੀਜਾ ਵੀ ਮਾਪਿਆਂ ਨਾਲ ਸਾਂਝਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਅਧਿਆਪਕ ਤੇ ਮਾਪੇ ਬੱਚਿਆਂ ਦੀ ਫੀਡਬੈਕ ਇਕ-ਦੂਜੇ ਨਾਲ ਸਾਂਝੀ ਕਰ ਰਹੇ ਹਨ ਕਿ ਬੱਚਾ ਸਕੂਲ ਵਿਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਗਤੀਵਿਧੀ ਰਹਿੰਦੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਅਤੇ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨ੍ਹਾਂ ਬਾਰੇ ਵੀ ਮਾਪਿਆਂ ਨੂੰ ਪਤਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਮਾਪੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇ ਰਹੇ ਹਨ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ, ਉਹ ਵੀ ਸਾਂਝੇ ਕਰ ਰਹੇ ਹਨ । ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿਚ ਅੱਜ ਪੰਜਾਬ ਦੇ 20 ਹਜ਼ਾਰ ਸਰਕਾਰੀ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਹੈ, ਜਿਸ ਵਿਚ 20 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਖ਼ੁਦ ਨੰਗਲ ਵਿਖੇ ਇਸ ਮਿਲਣੀ ਵਿਚ ਸ਼ਾਮਿਲ ਹੋਏ ਹਨ।
ਇਸ ਮੌਕੇ ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ ਬੱਲੂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ, ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਗੁਰਵਿੰਦਰ ਸਿੰਘ ਪਾਬਲਾ, ਸਰਪੰਚ ਜਾਡਲਾ ਪੁਨੀਤ ਰਾਣਾ, ਪ੍ਰਿੰਸੀਪਲ ਸਰਬਜੀਤ ਸਿੰਘ, ਪ੍ਰਿੰਸੀਪਲ ਡਾ. ਬਲਜੀਤ ਕੌਰ ਤੋਂ ਇਲਾਵਾ ਦੋਵਾਂ ਸਕੂਲਾਂ ਦਾ ਸਟਾਫ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top