Breaking News ਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗ

ਪੰਜਾਬ ਦੀਆਂ ਮੰਡੀਆਂ ‘ਚੋਂ ਝੋਨੇ ਦੀ ਚੁਕਾਈ ਨਾ ਹੋਣ ਪਿੱਛੇ ਕੇਂਦਰ ਸਰਕਾਰ ਦਾ ਹੱਥ: ਕੁਲਦੀਪ ਸਿੰਘ ਧਾਲੀਵਾਲ

ਦੁਆਰਾ: Punjab Bani ਪ੍ਰਕਾਸ਼ਿਤ :Tuesday, 22 October, 2024, 06:54 PM

ਪੰਜਾਬ ਦੀਆਂ ਮੰਡੀਆਂ ‘ਚੋਂ ਝੋਨੇ ਦੀ ਚੁਕਾਈ ਨਾ ਹੋਣ ਪਿੱਛੇ ਕੇਂਦਰ ਸਰਕਾਰ ਦਾ ਹੱਥ: ਕੁਲਦੀਪ ਸਿੰਘ ਧਾਲੀਵਾਲ
ਕੈਬਨਿਟ ਮੰਤਰੀ ਨੇ ਕੇਂਦਰ ‘ਤੇ ਸੂਬੇ ਦੇ ਖੇਤੀ ਸੈਕਟਰ ਨੂੰ ਨੁਕਸਾਨ ਪਹੁੰਚਾਉਣ ਅਤੇ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦਾ ਦੋਸ਼ ਲਾਇਆ
ਚੰਡੀਗੜ੍ਹ, 22 ਅਕਤੂਬਰ : ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਥੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਪੰਜਾਬ ਦੀਆਂ ਮੰਡੀਆਂ ‘ਚੋਂ ਝੋਨੇ ਦੀ ਫ਼ਸਲ ਦੀ ਚੁਕਾਈ ਵਿੱਚ ਜਾਣਬੁੱਝ ਕੇ ਅੜਿੱਕੇ ਡਾਹੁਣ ਦਾ ਦੋਸ਼ ਲਾਇਆ ਹੈ, ਜਿਸ ਕਰਕੇ ਸੂਬੇ ਦੀ ਸ਼ਾਂਤੀ ਭੰਗ ਹੋਣ ਦੇ ਨਾਲ-ਨਾਲ ਖੇਤੀ ਸੈਕਟਰ ਨੂੰ ਨੁਕਸਾਨ ਹੋ ਰਿਹਾ ਹੈ । ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬੇ ‘ਚੋਂ ਝੋਨੇ ਦੀ ਫ਼ਸਲ ਦੀ ਚੁਕਾਈ ‘ਚ ਦੇਰੀ ਹੋਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬੇ ਦੀ ਕਿਸਾਨੀ ਨੂੰ ਢਾਹ ਲਾਉਣ ਸਬੰਧੀ ਰਚੀ ਗਈ ਸਾਜ਼ਿਸ਼ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ, ਨਾ ਸਿਰਫ਼ ਨਿਰਧਾਰਤ ਸਮੇਂ ਦੇ ਅੰਦਰ ਫ਼ਸਲ ਦੀ ਚੁਕਾਈ ਯਕੀਨੀ ਬਣਾ ਰਹੀ ਹੈ, ਸਗੋਂ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਕਿਸਾਨ ਸੰਕਟ ਵਿੱਚ ਘਿਰੇ ਹੋਏ ਹਨ । ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਥਿਤੀ ਵਿੱਚ ਸੁਧਾਰ ਲਈ ਲਗਾਤਾਰ ਚੁੱਕੇ ਜਾ ਰਹੇ ਕਦਮਾਂ ਦੇ ਬਾਵਜੂਦ ਕੇਂਦਰ ਸਿਆਸੀ ਲਾਹਾ ਲੈਣ ਨੀਵੇਂ ਦਰਜੇ ਦੀ ਰਾਜਨੀਤੀ ਕਰ ਰਿਹਾ ਹੈ, ਜੋ ਕਿ ਸਰਾਸਰ ਮੰਦਭਾਗਾ ਹੈ । ਸ. ਧਾਲੀਵਾਲ ਨੇ ਕਿਹਾ ਕਿ ਉਹ ਇਸ ਗੰਭੀਰ ਮੁੱਦੇ ‘ਤੇ ਪ੍ਰਧਾਨ ਮੰਤਰੀ ਦੀ ਚੁੱਪੀ ਨੂੰ ਲੈ ਕੇ ਬੇਹੱਦ ਹੈਰਾਨ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਇਸ ਮੁੱਦੇ ਦੇ ਹੱਲ ਲਈ ਤੁਰੰਤ ਦਖਲ ਦੇਣ ਦੀ ਅਪੀਲ ਕੀਤੀ ਤਾਂ ਜੋ ਜਲਦ ਤੋਂ ਜਲਦ ਗੁਦਾਮਾਂ ਨੂੰ ਖਾਲੀ ਕਰਵਾ ਕੇ ਪੰਜਾਬ ਦੀਆਂ ਮੰਡੀਆਂ ‘ਚੋਂ ਝੋਨੇ ਦੀ ਚੁਕਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਗੁਦਾਮਾਂ ਦੇ ਖਾਲੀ ਹੋਣ ਨਾਲ ਹੀ ਮੰਡੀਆਂ ‘ਚੋਂ ਝੋਨੇ ਦੀ ਚੁਕਾਈ ਸੰਭਵ ਹੋ ਸਕਦੀ ਹੈ ।