Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:43 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਦੀ ਸਰਕਾਰ ਪਹਿਲਾ ਤੋਂ ਹੀ ਪੰਜਾਬ ਨਾਲ ਖੇਡ ਖੇਡਦੀ ਆ ਰਹੀ ਹੈ: ਲਾਲ ਚੰਦ ਕਟਾਰੂਚੱਕ

ਕੇਂਦਰ ਦੀ ਸਰਕਾਰ ਪਹਿਲਾ ਤੋਂ ਹੀ ਪੰਜਾਬ ਨਾਲ ਖੇਡ ਖੇਡਦੀ ਆ ਰਹੀ ਹੈ: ਲਾਲ ਚੰਦ ਕਟਾਰੂਚੱਕ

ਕੇਂਦਰ ਦੀ ਸਰਕਾਰ ਪਹਿਲਾ ਤੋਂ ਹੀ ਪੰਜਾਬ ਨਾਲ ਖੇਡ ਖੇਡਦੀ ਆ ਰਹੀ ਹੈ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਪਠਾਨਕੋਟ, 22 ਅਕਤੂਬਰ : ਪੂਰੇ ਪੰਜਾਬ ਅੰਦਰ ਝੋਨੇ ਦੀ ਖਰੀਦ ਨੂੰ ਲੈ ਕੇ ਚੰਗੀ ਵਿਵਸਥਾ ਕੀਤੀ ਗਈ ਹੈ। ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਵੀ ਹਰ ਰੋਜ ਸਮੀਖਿਆ ਮੀਟਿੰਗਾਂ ਕਰਕੇ ਮੰਡੀਆਂ ਦੀ ਤਾਜਾ ਸਥਿਤੀ ਬਾਰੇ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਸ ਸਾਲ ਪੰਜਾਬ ਅੰਦਰ ਝੋਨਾ ਬਹੁਤ ਵਧੀਆ ਹੋਇਆ ਹੈ ਅਤੇ ਪੈਦਾਵਾਰ ਵੀ ਬਹੁਤ ਜ਼ਿਆਦਾ ਹੋਈ ਹੈ, ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਨਰੋਟ ਜੈਮਲ ਸਿੰਘ ਦੀ ਦਾਨਾ ਮੰਡੀ ਦਾ ਦੌਰਾ ਕਰਨ ਮਗਰੋਂ ਕੀਤਾ । ਇਸ ਮੌਕੇ ਉੱਤੇ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਨੂੰ ਕੇਂਦਰੀ ਪੁਲ ਅੰਦਰ 185 ਲੱਖ ਐਮ.ਟੀ. ਦਾ ਟੀਚਾ ਮਿਲਿਆ ਹੈ ਅਤੇ ਸਾਡੇ ਵੱਲੋਂ 190 ਲੱਖ ਐਮ.ਟੀ. ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੀਆਂ ਮੰਡੀਆ ਅੰਦਰ 26 ਲੱਖ ਮੀਟਰਿਕ ਟਨ ਤੋਂ ਜਿਆਦਾ ਝੋਨਾ ਆ ਗਿਆ ਹੈ ਅਤੇ 24 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਖਰੀਦ ਕੀਤੇ ਗਏ ਝੋਨੇ ਦੀ ਲਿਫਟਿੰਗ ਨੇ ਵੀ ਤੇਜੀ ਫੜ ਗਈ ਹੈ 6 ਲੱਖ ਐਮ.ਟੀ. ਦੇ ਕਰੀਬ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਹੁਣ ਤੱਕ 4 ਹਜਾਰ ਕਰੋੜ ਤੋਂ ਜਿਆਦਾ ਰਾਸੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਪਹਿਲਾ ਤੋਂ ਹੀ ਪੰਜਾਬ ਨਾਲ ਖੇਡ ਖੇਡਦੀ ਆ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਦੇ ਕਿਸਾਨਾਂ ਦੀ ਫਸਲ ਨੂੰ ਕੇਂਦਰੀ ਪੁੂਲ ਵਿੱਚ ਭੇਜਦੇ ਹਾਂ। ਪੰਜਾਬ ਅੰਦਰ ਜੋ ਗੋਦਾਮ ਭਰੇ ਪਏ ਹਨ ਉਹ ਕੇਂਦਰ ਦੇ ਹਨ ਅਤੇ ਉਨ੍ਹਾਂ ਵੱਲੋਂ ਕੇਂਦਰ ਨੂੰ ਪਿਛਲੇ 6 ਮਹੀਨਿਆਂ ਤੋਂ ਕਿਹਾ ਜਾ ਰਿਹਾ ਹੈ ਕਿ ਗੋਦਾਮਾਂ ਵਿੱਚੋਂ ਅਪਣਾ ਮਾਲ ਚੁੱਕਿਆ ਜਾਵੇ ਤਾਂ ਜੋ ਅਸੀਂ ਨਵੇਂ ਮਾਲ ਨੂੰ ਗੋਦਾਮਾਂ ਅੰਦਰ ਸਟੋਰ ਕਰ ਸਕੀਏ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਅੰਦਰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਂਣ ਦਿੱਤੀ ਜਾਵੇਗੀ ।

Advertisement
Advertisement
Advertisement
Advertisement
Scroll to Top