Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:42 pm

+91 90915 01313 , +91 90916 01313

punjabbanni@gmail.com
punjabbani@yahoo.com

ਝੋਨੇ ਦੀ ਖਰੀਦ ਚ ਅੜਿੱਕੇ ਢਾਹ ਕੇ ਕੇਂਦਰ ਕਿਸਾਨਾਂ ਨਾਲ ਧ੍ਰੋਹ ਕਮਾ ਰਿਹੈ: ਹਰਦੀਪ ਸਿੰਘ ਮੁੰਡੀਆ

ਝੋਨੇ ਦੀ ਖਰੀਦ ਚ ਅੜਿੱਕੇ ਢਾਹ ਕੇ ਕੇਂਦਰ ਕਿਸਾਨਾਂ ਨਾਲ ਧ੍ਰੋਹ ਕਮਾ ਰਿਹੈ: ਹਰਦੀਪ ਸਿੰਘ ਮੁੰਡੀਆ

ਝੋਨੇ ਦੀ ਖਰੀਦ ਚ ਅੜਿੱਕੇ ਢਾਹ ਕੇ ਕੇਂਦਰ ਕਿਸਾਨਾਂ ਨਾਲ ਧ੍ਰੋਹ ਕਮਾ ਰਿਹੈ: ਹਰਦੀਪ ਸਿੰਘ ਮੁੰਡੀਆ
ਡੇਰਾਬਸੀ, 22 ਅਕਤੂਬਰ : ਕੇਂਦਰ ਵਿੱਚ ਸੱਤਾਧਾਰੀ ਭਾਜਪਾ ਪੰਜਾਬ ਸੂਬੇ ਨਾਲ ਵਿਤਕਰੇਬਾਜ਼ੀ ਕਰਦੀ ਹੋਈ ਸੂਬੇ ਦੇ ਕਿਸਾਨਾਂ ਅਤੇ ਅਮਨ-ਸ਼ਾਂਤੀ ਨੂੰ ਖਰਾਬ ਕਰਨ ਲਈ ਝੋਨੇ ਦੀ ਖਰੀਦ ਪ੍ਰਬੰਧ ਵਿੱਚ ਅੜਿੱਕੇ ਢਾਹ ਰਹੀ ਹੈ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਡੇਰਾਬਸੀ ਵਿਖੇ ਇਕ ਸਮਾਗਮ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਦੌਰਾਨ ਕਹੀ । ਸ. ਮੁੰਡੀਆ ਨੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਦੀ ਗੱਲ ਦੇ ਦਾਅਵੇ ਕਰਨ ਵਾਲੀ ਕੇਂਦਰ ਸਰਕਾਰ ਨੇ ਹੁਣ ਜਾਣਬੁੱਝ ਕੇ ਮਿੱਥੇ ਸਮੇਂ ‘ਤੇ ਫ਼ਸਲ ਨੂੰ ਨਹੀਂ ਚੁੱਕ ਰਹੀ ਜਿਸ ਕਾਰਨ ਕਿਸਾਨਾਂ ਨੂੰ ਨੁਕਸਾਨ ਉਠਾਉਣਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਗਾਤਾਰ ਪੱਤਰ ਲਿਖੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲਣ ਗਏ ਪਰ ਇਸ ਦੇ ਬਾਵਜੂਦ ਕੇਂਦਰ ਆਪਣੀ ਫੋਕੀ ਰਾਜਨੀਤੀ ਕਰਨ ਲਈ ਪੰਜਾਬ ਦੇ ਗੋਦਾਮ ਖਾਲੀ ਨਹੀਂ ਕਰ ਰਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਅੰਨਦਾਤੇ ਦੀ ਗੱਲ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਚੁੱਪ ਬੈਠੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਭਰਨ ਵਾਲੇ ਸੂਬੇ ਪੰਜਾਬ ਨਾਲ ਹੋ ਰਹੇ ਇਸ ਅੱਤਿਆਚਾਰ ਦਾ ਜਵਾਬ ਹੁਣ ਜਨਤਾ ਦੇਵੇਗੀ । ਪੰਜਾਬ ਦੇ ਸੂਝਵਾਨ ਲੋਕ ਭਲੀਭਾਂਤ ਜਾਣਦੇ ਹਨ ਕਿ ਕੇਂਦਰ ਕਿਵੇਂ ਉਨ੍ਹਾਂ ਦੀਆਂ ਫ਼ਸਲਾਂ ਨੂੰ ਖਰਾਬ ਕਰਨ ਦੀ ਸਾਜ਼ਿਸ਼ ਰਚ ਰਹੀ ਹੈ । ਇਸ ਮੌਕੇ ਹਲਕਾ ਵਿਧਾਇਕ ਸ ਕੁਲਜੀਤ ਸਿੰਘ ਰੰਧਾਵਾ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top