Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:57 pm

+91 90915 01313 , +91 90916 01313

punjabbanni@gmail.com
punjabbani@yahoo.com

ਰਿਪੁਦਮਨ ਸਿੰਘ ਮਲਿਕ ਦਾ ਕਤਲ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੇ ਦੋਸ਼ ਕਬੂਲਿਆ

ਰਿਪੁਦਮਨ ਸਿੰਘ ਮਲਿਕ ਦਾ ਕਤਲ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੇ ਦੋਸ਼ ਕਬੂਲਿਆ

ਰਿਪੁਦਮਨ ਸਿੰਘ ਮਲਿਕ ਦਾ ਕਤਲ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੇ ਦੋਸ਼ ਕਬੂਲਿਆ
ਕੈਨੇਡਾ : ਸਾਲ 1985 ਵਿਚ ਏਅਰ ਇੰਡੀਆ ਕਨਿਸ਼ਕ ਜਹਾਜ਼ ਉਡਾਉਣ ਦੇ ਮਾਮਲੇ ਵਿਚ ਬਰੀ ਕੀਤੇ ਗਏ ਰਿਪੁਦਮਨ ਸਿੰਘ ਮਲਿਕ ਦਾ ਕਤਲ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੇ ਕਤਲ ਦਾ ਦੋਸ਼ ਕਬੂਲ ਲਿਆ ਹੈ। ਇਹ ਪ੍ਰਗਟਾਵਾ ਮੀਡੀਆ ਰਿਪੋਰਟਾਂ ਵਿਚ ਕੀਤਾ ਗਿਆ ਹੈ। ਇਹਨਾਂ ਦੋਵੇਂ ਮੁਲਜ਼ਮਾਂ ਦੀ ਪਛਾਣ ਟੈਨਰ ਫੋਕਸ ਅਤੇ ਜੋਜ਼ ਲੋਪੇਜ਼ ਵਜੋਂ ਹੋਈ ਹੈ। ਦੋਵਾਂ ਨੇ ਬ੍ਰਿਟਿਸ਼ ਕੋਲੰਬੀਆ ਦੀ ਸੁਪਰੀਮ ਕੋਰਟ ਵਿਚ ਆਪਣੀਆਂ ਅਰਜ਼ੀਆਂ ਦਾਇਰ ਕੀਤੀਆਂ ਹਨ, ਜਿਸ ਵਿਚ ਉਹਨਾਂ ਨੇ 14 ਜੁਲਾਈ 2022 ਨੂੰ ਮਲਿਕ ਦਾ ਕਤਲ ਕਰਨ ਦੀ ਗੱਲ ਕਬੂਲੀ ਹੈ। ਮਲਿਕ ਦਾ ਸਰੀ ਵਿਚ ਉਸਦੇ ਦਫਤਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ।ਦੱਸਣਯੋਗ ਹੈ ਕਿ ਮਲਿਕ ਤੇ ਉਸਦੇ ਸਾਥੀ ਅਜੈਬ ਸਿੰਘ ਬਾਗੜੀ ਨੂੰ 2005 ਵਿਚ ਅਦਾਲਤ ਨੇ 1985 ਵਿਚ ਏਅਰ ਇੰਡੀਆ ਦਾ ਜਹਾਜ਼ ਉਡਾਣ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ। ਦੋ ਬੰਬਾਂ ਨਾਲ ਜਹਾਜ਼ ਉਡਾਉਣ ਕਾਰਣ 331 ਲੋਕਾਂ ਦੀ ਮੌਤ ਹੋ ਗਈ ਸੀ ।

Advertisement
Advertisement
Advertisement
Advertisement
Scroll to Top