Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 3:39 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ ਇੰਤਕਾਲ ਸਬੰਧੀ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਪਟਵਾਰੀ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਇੰਤਕਾਲ ਸਬੰਧੀ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਪਟਵਾਰੀ ਕਾਬੂ

ਇੰਤਕਾਲ ਦਰਜ ਕਰਵਾਉਣ ਬਦਲੇ 2500 ਰੁਪਏ ਰਿਸ਼ਵਤ ਲਈ ਸੀ
ਚੰਡੀਗੜ੍ਹ, 15 ਜੂਨ:

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਲ 2016 ਵਿੱਚ 2500 ਰੁਪਏ ਰਿਸ਼ਵਤ ਲੈਣ ਅਤੇ ਇੰਤਕਾਲ ਦੀ ਜਮ੍ਹਾਂਬੰਦੀ ਸਬੰਧੀ ਫਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਸੇਵਾਮੁਕਤ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਕਤ ਪਟਵਾਰੀ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਸਿਟੀ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੇਵਾਮੁਕਤ ਪਟਵਾਰੀ ਇਕਬਾਲ ਸਿੰਘ ਨੂੰ ਰਾਜੇਸ਼ ਕੁਮਾਰ ਵਾਸੀ ਪੰਜੇ ਕੇ ਉਤਾੜ ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਨੇ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਇਕਬਾਲ ਸਿੰਘ ਨੇ 4 ਮਰਲੇ ਦੇ ਪਲਾਟ, ਜਿਸ ਦੀ ਉਸ (ਸ਼ਿਕਾਇਤਕਰਤਾ) ਨੇ ਆਪਣੀ ਮਾਤਾ ਕਿ੍ਪਾ ਰਾਣੀ ਪਾਸੋਂ ਟਰਾਂਸਫਰ ਡੀਡ ਰਾਹੀਂ ਰਜਿਸਟਰੀ ਕਰਵਾਈ ਸੀ, ਦਾ ਇੰਤਕਾਲ ਦਰਜ ਕਰਵਾਉਣ ਬਦਲੇ 2500 ਰੁਪਏ ਰਿਸ਼ਵਤ ਲਈ ਸੀ। ਜਦੋਂ ਸ਼ਿਕਾਇਤਕਰਤਾ ਨੇ ਉਕਤ ਪਲਾਟ ‘ਤੇ ਇਕ ਬੈਂਕ ਤੋਂ ਕਰਜ਼ਾ ਲੈਣ ਲਈ ਜਮ੍ਹਾਂਬੰਦੀ ਦੀ ਕਾਪੀ ਦਿੱਤੀ ਤਾਂ ਉਸ ਨੂੰ ਬੈਂਕ ਅਧਿਕਾਰੀਆਂ ਤੋਂ ਪਤਾ ਲੱਗਾ ਕਿ ਪਲਾਟ ਦੇ ਦਸਤਾਵੇਜ਼ ਜਾਅਲੀ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਹ ਦਸਤਾਵੇਜ਼ ਮੋਹਾਲੀ ਸਥਿਤ ਫੋਰੈਂਸਿਕ ਸਾਇੰਸ ਲੈਬਾਰਟਰੀ ਵਿਖੇ ਪੜਤਾਲ ਲਈ ਭੇਜੇ ਤਾਂ ਪਤਾ ਲੱਗਾ ਕਿ ਉਕਤ ਪਟਵਾਰੀ ਨੇ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਨੂੰ ਜਾਅਲੀ ‘ਨਕਲ ਦਸਤਾਵੇਜ਼’ ਜਾਰੀ ਕੀਤੇ ਸਨ।

ਇਸ ਸਬੰਧੀ ਉਕਤ ਪਟਵਾਰੀ ਖ਼ਿਲਾਫ਼ ਥਾਣਾ ਵਿਜੀਲੈਂਸ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top