Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:58 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਅਹਿਮਦਾਬਾਦ ਦੇ ਰਹਿਣ ਵਾਲੇ 39 ਸਾਲਾਂ ਨੌਜਵਾਨ ਸੁਖਵਿੰਦਰ ਸਿੰਘ ਦੀ ਹੋਈ ਵਿਦੇਸ਼ ਵਿੱਚ ਅਚਾਨਕ ਮੌਤ

ਪਿੰਡ ਅਹਿਮਦਾਬਾਦ ਦੇ ਰਹਿਣ ਵਾਲੇ 39 ਸਾਲਾਂ ਨੌਜਵਾਨ ਸੁਖਵਿੰਦਰ ਸਿੰਘ ਦੀ ਹੋਈ ਵਿਦੇਸ਼ ਵਿੱਚ ਅਚਾਨਕ ਮੌਤ

ਪਿੰਡ ਅਹਿਮਦਾਬਾਦ ਦੇ ਰਹਿਣ ਵਾਲੇ 39 ਸਾਲਾਂ ਨੌਜਵਾਨ ਸੁਖਵਿੰਦਰ ਸਿੰਘ ਦੀ ਹੋਈ ਵਿਦੇਸ਼ ਵਿੱਚ ਅਚਾਨਕ ਮੌਤ
ਗੁਰਦਾਸਪੁਰ : ਪੰਜਾਬ ਦੇ ਸ਼ਹਿਰ ਗੁਰਦਾਸਪੁਰ ਦੇ ਪਿੰਡ ਅਹਿਮਦਾਬਾਦ ਦੇ ਰਹਿਣ ਵਾਲੇ 39 ਸਾਲਾਂ ਨੌਜਵਾਨ ਸੁਖਵਿੰਦਰ ਸਿੰਘ ਦੀ ਵਿਦੇਸ਼ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ ਸੁਖਵਿੰਦਰ ਆਪਣੇ ਪਰਿਵਾਰ ਦੇ ਵਾਸਤੇ ਰੋਜ਼ੀ ਰੋਟੀ ਕਮਾਉਣ ਲਈ 14 ਮਹੀਨੇ ਪਹਿਲਾਂ ਹੀ ਸ਼ਾਰਜਾਹ ਗਿਆ ਸੀ ਜਿਸ ਦੀ ਓਥੇ ਅਚਾਨਕ ਮੌਤ ਹੋ ਗਈ ।ਪਰਿਵਾਰਿਕ ਮੈਂਬਰਾਂ ਦਾ ਪਿੱਛੇ ਰੋ ਰੋ ਬੁਰਾ ਹਾਲ ਹੈ ਅਤੇ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਉਸਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ। ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਸੁਖਵਿੰਦਰ ਸਿੰਘ ਦੀ ਪਤਨੀ ਅਤੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਸਵੇਰੇ ਫੋਨ ਆਇਆ ਸੀ ਕਿ ਸੁਖਵਿੰਦਰ ਸਿੰਘ ਸਿੰਘ ਨੂੰ ਖੂਨ ਦੀ ਉਲਟੀ ਆਈ ਹੈ ਤੇ ਜਿਸ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਸੁਖਵਿੰਦਰ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ,ਪਤਨੀ ਅਤੇ ਵਿਧਵਾ ਮਾਂ ਨੂੰ ਛੱਡ ਗਿਆ ਹੈ ।ਉਹਨਾਂ ਦੱਸਿਆ ਕਿ ਸੁਖਵਿੰਦਰ ਸਿੰਘ ਇੱਕ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਸੀ ।ਉਹਨਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਵਿਦੇਸ਼ ਤੋਂ ਛੇਤੀ ਤੋਂ ਛੇਤੀ ਭਾਰਤ ਲਿਆਂਦਾ ਜਾਵੇ ਤਾਂ ਜੋ ਪਰਿਵਾਰਿਕ ਮੈਂਬਰ ਉਸਦਾ ਰਸਮਾਂ ਅਨੁਸਾਰ ਸੰਸਕਾਰ ਕਰ ਸਕਣ। ਇਸ ਦੁੱਖਦਾਈ ਖਬਰ ਦੇ ਨਾਲ ਪੂਰੇ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Advertisement
Advertisement
Advertisement
Advertisement
Scroll to Top