Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:31 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਤੇ ਮਹਿਲਾਂ ਵਿਖੇ ਮੈਗਾ ਪੀ ਟੀ ਐਮ ਵਿੱਚ ਸ਼ਿਰਕਤ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਤੇ ਮਹਿਲਾਂ ਵਿਖੇ ਮੈਗਾ ਪੀ ਟੀ ਐਮ ਵਿੱਚ ਸ਼ਿਰਕਤ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਤੇ ਮਹਿਲਾਂ ਵਿਖੇ ਮੈਗਾ ਪੀ ਟੀ ਐਮ ਵਿੱਚ ਸ਼ਿਰਕਤ
ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਸਾਂਝ ਨੂੰ ਮਜਬੂਤ ਕਰਨ ਵਿੱਚ ਲਾਹੇਵੰਦ ਬਣ ਰਹੀ ਹੈ ਮੈਗਾ ਪੀ ਟੀ ਐਮ : ਹਰਪਾਲ ਸਿੰਘ ਚੀਮਾ
ਵਿਦਿਆਰਥੀਆਂ ਵਿੱਚ ਉੱਦਮੀ ਹੁਨਰ ਨੂੰ ਹੁਲਾਰਾ ਦੇਣ ਲਈ ਚਲਾਏ ਜਾ ਰਹੇ ਬਿਜਨਸ ਬਲਾਸਟਰ ਪ੍ਰੋਗਰਾਮ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ: ਹਰਪਾਲ ਸਿੰਘ ਚੀਮਾ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਦਿਆਰਥੀਆਂ ਵੱਲੋਂ ਬਣਾਈਆਂ ਵਸਤਾਂ ਦੀ ਕੀਤੀ ਖਰੀਦਦਾਰੀ
ਦਿੜ੍ਹਬਾ, 22 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਾਮਰੇਡ ਭੀਮ ਸਿੰਘ ਸਕੂਲ ਆਫ਼ ਐਮੀਨੈਂਸ ਦਿੜ੍ਹਬਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਮੈਗਾ ਪੀ ਟੀ ਐਮ ਮੌਕੇ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਵੱਡੀਆਂ ਪ੍ਰਾਪਤੀਆਂ ਦਰਜ ਕਰਨ ਲਈ ਪ੍ਰੇਰਿਤ ਕੀਤਾ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਦੇ ਪੱਧਰ ਨੂੰ ਬੁਲੰਦੀਆਂ ਤੇ ਲਿਜਾਉਣ ਲਈ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਹਰ ਸਾਲ ਮੈਗਾ ਪੀਟੀਐਮ ਕਰਵਾ ਕੇ ਸਕੂਲੀ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਪਰਸਪਰ ਤਾਲਮੇਲ ਨੂੰ ਮਜਬੂਤ ਕੀਤਾ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾ ਸਕੇ । ਉਨ੍ਹਾਂ ਕਿਹਾ ਕਿ ਮੈਗਾ ਪੀ ਟੀ ਐਮ ਵਿਦਿਆਰਥੀਆਂ ਮਾਪਿਆਂ ਅਤੇ ਅਧਿਆਪਕਾਂ ਨੂੰ ਇੱਕੋ ਜਗ੍ਹਾ ਤੇ ਬੈਠ ਕੇ ਬੱਚੇ ਦੇ ਸਰੀਰਕ ਤੇ ਮਾਨਸਿਕ ਵਿਕਾਸ ਦੀ ਸਮੀਖਿਆ ਵਿੱਚ ਵੀ ਲਾਹੇਵੰਦ ਸਾਬਤ ਹੋ ਰਹੀ ਹੈ । ਇਸ ਮੌਕੇ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਜਨਸ ਖੇਤਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਬਿਜਨਸ ਬਲਾਸਟਰ ਪ੍ਰੋਗਰਾਮ ਨੂੰ ਆਰੰਭ ਕਰਵਾਇਆ ਗਿਆ ਸੀ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਭਵਿੱਖ ਦੇ ਕਾਰੋਬਾਰੀ ਬਣਾਉਣ ਲਈ ਮਾਰਗ ਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਅੱਜ ਦੇ ਇਸ ਸਮਾਗਮ ਵਿੱਚ ਉਦਮੀ ਹੁਨਰ ਵਾਲੇ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਗਿਆ ਸਮਾਨ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ ।
ਇਸ ਮੌਕੇ ਕੈਬਨਿਟ ਮੰਤਰੀ ਨੇ ਸਕੂਲ ਵਿਖੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਸਮਾਨ ਨੂੰ ਦੇਖਿਆ । ਇਸ ਦੌਰਾਨ ਜਿੱਥੇ ਆਮ ਲੋਕਾਂ ਨੇ ਇਹਨਾਂ ਵਿਦਿਆਰਥੀਆਂ ਤੋਂ ਸਮਾਨ ਖਰੀਦਿਆ ਉੱਥੇ ਨਾਲ ਹੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਖਰੀਦਦਾਰੀ ਕੀਤੀ ਅਤੇ ਬੱਚਿਆਂ ਦਾ ਹੌਸਲਾ ਵਧਾਇਆ । ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਨਾਲ ਸਕੂਲਾਂ ਨੂੰ ਦਰਪੇਸ਼ ਸਮੱਸਿਆਵਾਂ ਵੀ ਸਾਹਮਣੇ ਆਉਂਦੀਆਂ ਹਨ ਜਿਨਾਂ ਨੂੰ ਦੂਰ ਕਰਨ ਲਈ ਢੁਕਵੇ ਉਪਰਾਲੇ ਕੀਤੇ ਜਾਂਦੇ ਹਨ । ਉਹਨਾਂ ਦੁਹਰਾਇਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਸੁਵਿਧਾਵਾਂ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਸਿੱਖਿਆ, ਖੇਡਾਂ, ਸੱਭਿਆਚਾਰ ਸਮੇਤ ਹੋਰ ਉਸਾਰੂ ਗਤੀਵਿਧੀਆਂ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਨਾਮ ਚਮਕਾਉਣ ਦੇ ਸਮਰੱਥ ਬਣਨਗੇ । ਉਹਨਾਂ ਨੇ ਇਸ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਦਿਨ ਰਾਤ ਇੱਕ ਕਰਕੇ ਪੜ੍ਹਾਈ ਕਰਨ ਅਤੇ ਸਲਾਨਾ ਪ੍ਰੀਖਿਆਵਾਂ ਵਿੱਚ ਆਪਣੀ ਪ੍ਰਤਿਭਾ ਸਦਕਾ ਵੱਧ ਤੋਂ ਵੱਧ ਨੰਬਰ ਹਾਸਲ ਕਰਨ ਲਈ ਪ੍ਰੇਰਿਤ ਕੀਤਾ । ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਮਿਹਨਤੀ ਅਤੇ ਤਜਰਬੇਕਾਰ ਹਨ ਅਤੇ ਪੰਜਾਬ ਸਰਕਾਰ ਵੱਲੋਂ ਇਹਨਾਂ ਦੇ ਅਧਿਆਪਨ ਸੁਧਾਰਾਂ ਨੂੰ ਯਕੀਨੀ ਬਣਾਉਣ ਲਈ ਵਿਦੇਸ਼ਾਂ ਵਿੱਚ ਵੀ ਸਿਖਲਾਈ ਦਿਵਾਉਣ ਦੇ ਉਪਰਾਲੇ ਅਮਲ ਵਿਚ ਲਿਆਂਦੇ ਜਾ ਰਹੇ ਹਨ । ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਦਿੜਬਾ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਕੂਲਾਂ ਦੇ ਸਟਾਫ ਤੇ ਵਿਦਿਆਰਥੀਆਂ ਦੀਆਂ ਜਰੂਰਤਾਂ ਨੂੰ ਤਰਜੀਹ ਦੇ ਆਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ । ਇਸ ਮੌਕੇ ਉਹਨਾਂ ਨਾਲ ਓ ਐਸ ਡੀ ਤਪਿੰਦਰ ਸਿੰਘ ਸੋਹੀ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਐਸ ਡੀ ਐਮ ਰਾਜੇਸ਼ ਸ਼ਰਮਾ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top