Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 7:26 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਨੇ ਸਰਕਾਰੀ ਰਜਿੰਦਰਾ ਹਸਪਤਾਲ 'ਚ 6 ਕਰੋੜ ਰੁਪਏ ਦੀ ਲਾਗਤ ਨਾਲ ਬਣੇ 3 ਅਲਟਰਾ ਮਾਡਰਨ ਮੌਡੁਲਰ ਆਪਰੇਸ਼ਨ ਥੀਏਟਰ ਮਰੀਜਾਂ ਨੂੰ ਕੀਤੇ ਸਮਰਪਿਤ

ਸਿਹਤ ਮੰਤਰੀ ਨੇ ਸਰਕਾਰੀ ਰਜਿੰਦਰਾ ਹਸਪਤਾਲ 'ਚ 6 ਕਰੋੜ ਰੁਪਏ ਦੀ ਲਾਗਤ ਨਾਲ ਬਣੇ 3 ਅਲਟਰਾ ਮਾਡਰਨ ਮੌਡੁਲਰ ਆਪਰੇਸ਼ਨ ਥੀਏਟਰ ਮਰੀਜਾਂ ਨੂੰ ਕੀਤੇ ਸਮਰਪਿਤ

ਸਿਹਤ ਮੰਤਰੀ ਨੇ ਸਰਕਾਰੀ ਰਜਿੰਦਰਾ ਹਸਪਤਾਲ ‘ਚ 6 ਕਰੋੜ ਰੁਪਏ ਦੀ ਲਾਗਤ ਨਾਲ ਬਣੇ 3 ਅਲਟਰਾ ਮਾਡਰਨ ਮੌਡੁਲਰ ਆਪਰੇਸ਼ਨ ਥੀਏਟਰ ਮਰੀਜਾਂ ਨੂੰ ਕੀਤੇ ਸਮਰਪਿਤ
-ਈ.ਐਨ.ਟੀ., ਓਨਕਾਲੋਜੀ ਤੇ ਪੈਡਿਆਟ੍ਰਿਕਸ ਸਰਜਰੀ ਦੇ 3 ਮੌਡੁਲਰ ਆਪਰੇਸ਼ਨ ਥੀਏਟਰ ਮਰੀਜਾਂ ਲਈ ਵਰਦਾਨ ਸਾਬਤ ਹੋਣਗੇ : ਡਾ. ਬਲਬੀਰ ਸਿੰਘ
-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ‘ਚ ਸਿਹਤ ਕਰਾਂਤੀ ਲਿਆਂਦੀ
ਪਟਿਆਲਾ, 22 ਅਕਤੂਬਰ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਕਰਾਂਤੀ ਲਿਆਂਦੀ ਹੈ। ਸਿਹਤ ਮੰਤਰੀ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਮਗਰੋਂ ਨਵੇਂ ਬਣਾਏ 3 ਹੋਰ ਈ.ਐਨ.ਟੀ., ਓਨਕਾਲੋਜੀ ਤੇ ਪੈਡਿਆਟ੍ਰਿਕਸ ਸਰਜਰੀ ਦੇ ਅਲਟਰਾ ਮਾਡਰਨ, ਅਤਿਆਧੁਨਿਕ ਮੋਡੁਲਰ ਆਪਰੇਸ਼ਨ ਥੀਏਟਰਾਂ ਦਾ ਉਦਘਾਟਨ ਕਰਕੇ ਮਰੀਜਾਂ ਨੂੰ ਸਮਰਪਿਤ ਕਰਨ ਪੁੱਜੇ ਹੋਏ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ 7.5 ਕਰੋੜ ਰੁਪਏ ਦੀ ਲਾਗਤ ਨਾਲ 4 ਮੌਡੁਲਰ ਆਪਰੇਸ਼ਨ ਥੀਏਟਰ ਮਰੀਜਾਂ ਨੂੰ ਸਮਰਪਿਤ ਕੀਤੇ ਗਏ ਸਨ ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ, ਜਿਸ ਤਹਿਤ ਰਾਜਿੰਦਰਾ ਹਸਪਤਾਲ ਨੂੰ ਸਰਕਾਰ ਵੱਲੋਂ ਲਗਾਤਾਰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਆਪਰੇਸ਼ਨ ਥੀਏਟਰ ਏਮਜ ਜਾਂ ਫਿਰ ਪੀਜੀਆਈ ਵਰਗੀਆਂ ਸੰਸਥਾਵਾਂ ਵਿੱਚ ਹਨ ਅਤੇ ਇਹ ਸੁਵਿਧਾਵਾਂ ਵੱਡੇ ਤੋਂ ਵੱਡੇ ਕਾਰਪੋਰੇਟ ਹਸਪਤਾਲਾਂ ਵਿੱਚ ਵੀ ਨਹੀਂ ਹਨ, ਜਿਸ ਲਈ ਇਹ ਮੌਡੁਲਰ ਆਪੇਰਸ਼ਨ ਥੀਏਟਰ ਮਰੀਜਾਂ ਲਈ ਵਰਦਾਨ ਸਾਬਤ ਹੋਣਗੇ, ਕਿਉਂਕਿ ਇੱਥੇ ਸਾਫ਼ ਸੁਥਰੇ ਵਾਤਾਵਰਣ ਵਿੱਚ ਮਰੀਜਾਂ ਦੇ ਆਪਰੇਸ਼ਨ ਹੋਣ ਸਫ਼ਲਤਾ ਦਰ ਵਧੇਗੀ ਤੇ ਮਰੀਜ ਸਿਹਤਮੰਦ ਹੋਕੇ ਆਪਣੇ ਘਰਾਂ ਨੂੰ ਜਾਣਗੇ ।
ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਆਪਰੇਸ਼ਨ ਥੀਏਟਰਾਂ ‘ਚ ਲੈਮੀਨਾਰ ਫਲੋ ਸਿਸਟਮ ਤੇ ਹੈਫ਼ਾ ਫਿਲਟਰ ਕਰਕੇ ਲਗਾਤਾਰ ਹਰ ਤਿੰਨ ਤੋਂ ਪੰਜ ਮਿੰਟ ਬਾਅਦ ਹਵਾ ਤਬਦੀਲ ਹੋਵੇਗੀ ਤੇ ਤਾਪਮਾਨ ਤੇ ਨਮੀਂ ਕੰਟਰੋਲ ਕਰਦੇ ਹਨ, ਇੱਥੇ ਮਰੀਜਾਂ ਨੂੰ ਆਪਰੇਸ਼ਨ ਤੋਂ ਬਾਅਦ ਕਿਸੇ ਵੀ ਲਾਗ ਦੀ ਬਿਮਾਰੀ ਦਾ ਕੋਈ ਖ਼ਤਰਾ ਨਹੀਂ ਹੋਵੇਗਾ। ਇੱਥੇ ਵਰਤੇ ਜਾਣ ਵਾਲੇ ਸਾਰੇ ਉਪਕਰਨ ਪ੍ਰੀਫੈਬਰੀਕੇਟ ਤੇ ਦੀਵਾਰ ਵਿੱਚ ਫਿਟ ਹਨ ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਬੈਕਟਰੀਆ, ਫੰਗਸ, ਵਾਇਰਸ ਤੋਂ ਰਹਿਤ ਹੋਣਗੇ ਚਾਰੇ ਅਲਟਰਾ ਮਾਡਰਨ ਮੌਡੁਲਰ ਆਪਰੇਸ਼ਨ ਥੀਏਟਰ ਜਿਸ ਕਰਕੇ ਇੱਥੇ ਇੱਕ ਮਰੀਜ ਤੋਂ ਦੂਜੇ ਮਰੀਜ ਨੂੰ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਇਨਫੈਕਸ਼ਨ ਦਾ ਵੀ ਕੋਈ ਖ਼ਤਰਾ ਨਹੀਂ ਰਹੇਗਾ। ਇਨ੍ਹਾਂ ਥੀਏਟਰਾਂ ਵਿੱਚ ਸਿਮੁਲੇਟਰ ਤੇ ਰਿਕਾਰਡਿੰਗ ਸਿਸਮਟ ਵੀ ਹੈ, ਜੋਕਿ ਟਰਸ਼ਰੀ ਕੇਅਰ ਇੰਸਟੀਚਿਊਟ ‘ਚ ਪੜ੍ਹਦੇ ਮੈਡੀਕਲ ਦੇ ਵਿਦਿਆਰਥੀਆਂ ਦੀ ਸਿਖਲਾਈ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ। ਇਨ੍ਹਾਂ ਮੌਡੁਲਰ ਅਪਰੇਸ਼ਨ ਥੀਏਟਰਾਂ ਵਿੱਚ ਆਧੁਨਿਕ ਤਕਨੀਕ ਦੇ ਇਕੂਪਮੈਂਟਸ ਲਗਾਏ ਗਏ ਹਨ । ਇਕ ਮੌਕੇ ਡੀ.ਆਰ.ਐਮ.ਈ. ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ, ਡਾ. ਦੀਪਾਲੀ, ਈ.ਐਨ.ਟੀ. ਦੇ ਮੁਖੀ ਡਾ. ਸੰਜੀਵ ਭਗਤ, ਓਨਕੋਲੋਜੀ ਸਰਜਨ ਡਾ. ਅਨੁਭਵ, ਤੇ ਪੈਡਿਆਟ੍ਰਿਕਸ ਸਰਜਰਨ ਡਾ. ਰਵੀ ਕੁਮਾਰ ਆਦਿ ਮਾਹਰ ਡਾਕਟਰ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top