Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:32 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਰਾਜ ਭਾਸ਼ਾ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਵਿੱਚ ਕੋਈ ਕੁਤਾਹੀ ਨਾ ਵਰਤੀ ਜਾਵੇ -ਜ਼ਿਲ੍ਹਾ ਮੈਜਿਸਟਰੇਟ

ਪੰਜਾਬੀ ਰਾਜ ਭਾਸ਼ਾ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਵਿੱਚ ਕੋਈ ਕੁਤਾਹੀ ਨਾ ਵਰਤੀ ਜਾਵੇ -ਜ਼ਿਲ੍ਹਾ ਮੈਜਿਸਟਰੇਟ

ਪੰਜਾਬੀ ਰਾਜ ਭਾਸ਼ਾ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਵਿੱਚ ਕੋਈ ਕੁਤਾਹੀ ਨਾ ਵਰਤੀ ਜਾਵੇ -ਜ਼ਿਲ੍ਹਾ ਮੈਜਿਸਟਰੇਟ
ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ -ਕਮ- ਜ਼ਿਲਾ ਮੈਜਿਸਟ੍ਰੇਟ ਡਾ: ਪ੍ਰੀਤੀ ਯਾਦਵ ਨੇ ਇੱਕ ਹੁਕਮ ਜਾਰੀ ਕਰਕੇ ਪੰਜਾਬੀ ਰਾਜ ਭਾਸ਼ਾ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ । ਉਹਨਾਂ ਕਿਹਾ ਕਿ ਸਮੂਹ ਸਰਕਾਰੀ, ਅਰਧ ਸਰਕਾਰੀ ਵਿਭਾਗਾਂ, ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸੰਕੇਤ ਬੋਰਡ ਪੰਜਾਬੀ ਭਾਸ਼ਾ (ਗੁਰਮੁੱਖੀ ਲਿਪੀ) ਵਿਚ ਲਿਖੇ ਜਾਣ। ਉਹਨਾਂ ਨੇ ਹਦਾਇਤ ਕੀਤੀ ਕਿ ਇਸ ਮਾਮਲੇ ਵਿੱਚ ਕੋਈ ਕੁਤਾਹੀ ਨਾ ਵਰਤੀ ਜਾਵੇ । ਡਿਪਟੀ ਕਮਿਸ਼ਨਰ -ਕਮ- ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਸੂਬਾ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੇ ਬਾਵਜੂਦ ਵੀ ਕਈ ਥਾਵਾਂ ਤੇ ਪੰਜਾਬੀ ਭਾਸ਼ਾ ਨੂੰ ਪਹਿਲ ਨਹੀ ਦਿੱਤੀ ਜਾ ਰਹੀ ਅਤੇ ਅਦਾਰਿਆਂ ਵੱਲੋਂ ਆਪਣੇ ਨਾਂ ਪੰਜਾਬੀ ਭਾਸ਼ਾ ਵਿੱਚ ਨਹੀ ਲਿਖੇ ਜਾ ਰਹੇ । ਇਸ ਸਬੰਧੀ ਉਹਨਾਂ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਪੱਤਰ ਜਾਰੀ ਕਰਦੇ ਹੋਏ ਲਿਖਿਆ ਹੈ ਉਨਾਂ ਦੇ ਅਧੀਨ ਆਉਂਦੇ ਏਰੀਆ/ਦਫਤਰਾਂ/ਪ੍ਰਾਈਵੇਟ ਥਾਵਾਂ/ਸੜਕਾਂ/ਅਦਾਰਿਆਂ ਆਦਿ ਦੀ ਚੈਕਿੰਗ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰੇਕ ਅਦਾਰੇ ਵੱਲੋਂ ਪੰਜਾਬੀ ਭਾਸ਼ਾ ਵਿੱਚ ਨਾਮ ਲਿਖੇ ਹੋਣ । ਉਨ੍ਹਾਂ ਕਿਹਾ ਕਿ ਰਾਜ ਭਾਸ਼ਾ ਨੂੰ ਮਾਣ-ਸਤਿਕਾਰ ਦੇਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ ਤੇ ਇਸ ਨੂੰ ਪ੍ਰਮੁੱਖਤਾ ਦਿੱਤੀ ਜਾਣੀ ਲਾਜ਼ਮੀ ਹੈ । ਡਾ: ਪ੍ਰੀਤੀ ਯਾਦਵ ਨੇ ਭਾਸ਼ਾ ਵਿਭਾਗ ਦੇ ਜ਼ਿਲ੍ਹਾ ਭਾਸ਼ਾ ਅਫਸਰ ਵੱਲੋਂ ਸਮੂਹ ਵਿਭਾਗਾਂ ਅਤੇ ਅਦਾਰਿਆਂ ਨੂੰ ਜਾਰੀ ਪੱਤਰ ਦੇ ਹਵਾਲੇ ਨਾਲ ਕਿਹਾ ਕਿ ਜੇਕਰ ਇਹਨਾਂ ਹੁਕਮਾਂ ਅਤੇ ਪੰਜਾਬ ਸਰਕਾਰ , ਉਚੇਰੀ ਸਿੱਖਿਆ ਤੇ ਭਾਸ਼ਾ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਨਹੀ ਕੀਤੀ ਜਾਂਦੀ ਤਾਂ ਪੰਜਾਬ ਰਾਜ ਭਾਸ਼ਾ (ਤਰਮੀਮ) ਐਕਟ 2008 ਅਤੇ 2021 ਵਿੱਚ ਦਰਜ ਉਪਬੰਧਾਂ ਅਨੁਸਾਰ ਜੁਰਮਾਨਾ ਲਗਾਇਆ ਜਾਵੇਗਾ ।

Advertisement
Advertisement
Advertisement
Advertisement
Scroll to Top