Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:42 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਦਾ ਸੁਪਨਾ, ਹਰ ਖੇਤ ਤੱਕ ਪਾਣੀ ਪਹੁੰਚਾਉਣਾ :  ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਦਾ ਸੁਪਨਾ, ਹਰ ਖੇਤ ਤੱਕ ਪਾਣੀ ਪਹੁੰਚਾਉਣਾ : ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਦਾ ਸੁਪਨਾ, ਹਰ ਖੇਤ ਤੱਕ ਪਾਣੀ ਪਹੁੰਚਾਉਣਾ: ਬਰਿੰਦਰ ਕੁਮਾਰ ਗੋਇਲ
ਜਲ ਸਰੋਤ ਮੰਤਰੀ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਸਮੇਂ ਦੀ ਲੋੜ ਦੱਸਿਆ
ਚੰਡੀਗੜ੍ਹ, 1 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਦੇ ਹਰ ਖੇਤ ਤੱਕ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਅਤੇ ਇਸ ਸਬੰਧ ਵਿੱਚ ਜਲ ਸਰੋਤ ਵਿਭਾਗ ਦੀ ਭੂਮਿਕਾ ਬਹੁਤ ਮਹੱਤਵ ਰੱਖਦੀ ਹੈ । ਜਲ ਸਰੋਤ ਵਿਭਾਗ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਵੀਆਂ ਨੀਤੀਆਂ ਦਾ ਖਰੜਾ ਤਿਆਰ ਕਰਨ ਸਮੇਂ ਲੋਕਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਕਿਹਾ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨਾ ਸਮੇਂ ਦੀ ਲੋੜ ਹੈ, ਕੈਬਨਿਟ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਇਸਨੂੰ ਤਸੱਲੀ ਅਤੇ ਮਾਣ ਵਾਲੀ ਗੱਲ ਦੱਸਿਆ ਕਿ ਪਿਛਲੇ 2 ਸਾਲਾਂ ਦੌਰਾਨ 4200 ਕਿਲੋਮੀਟਰ ਲੰਬਾਈ ਦੇ ਕੁੱਲ 15914 ਵਾਟਰ ਚੈਨਲਾਂ ਨੂੰ ਬਹਾਲ ਕੀਤਾ ਗਿਆ ਹੈ । ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸੂਬੇ ਦੇ 94 ਪਿੰਡਾਂ ਵਿੱਚ ਪਹਿਲੀ ਵਾਰ ਪਾਣੀ ਪਹੁੰਚਿਆ ਹੈ, ਅਤੇ 49 ਪਿੰਡ ਅਜਿਹੇ ਹਨ ਜਿੱਥੇ 35-40 ਸਾਲਾਂ ਦੇ ਵਕਫ਼ੇ ਤੋਂ ਬਾਅਦ ਪਾਣੀ ਪਹੁੰਚਿਆ ਹੈ। ਇਸ ਤੋਂ ਇਲਾਵਾ ਇਹ ਯਕੀਨੀ ਬਣਾਉਣ ਕਿ ਨਹਿਰ ‘ਚ ਪਾੜ ਪੈਣ ਕਰਕੇ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ, ਲਗਭਗ 414 ਕਿਲੋਮੀਟਰ ਲੰਬਾਈ ਵਾਲੀਆਂ ਬੰਦ ਪਈਆਂ ਨਹਿਰਾਂ ਨੂੰ ਬਹਾਲ ਕੀਤਾ ਗਿਆ ਹੈ ਅਤੇ ਪਾਣੀ ਛੱਡਣ ਲਈ 100 ਮੋਘੇ ਉਸਾਰੀ ਅਧੀਨ ਹਨ। ਮੰਤਰੀ ਨੇ ਅਧਿਕਾਰੀਆਂ ਨੂੰ ਬੰਨ੍ਹਾਂ ਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਇਸ ਸਬੰਧ ਵਿੱਚ ਪ੍ਰਮੁੱਖ ਸਕੱਤਰ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਮਨਰੇਗਾ ਤਹਿਤ 2023-24 ਲਈ ਨਹਿਰਾਂ ਅਤੇ ਵਾਟਰ ਕੋਰਸਾਂ ਦੀ ਮੁਰੰਮਤ ਦਾ ਕੰਮ 228 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ ।
ਪ੍ਰਮੁੱਖ ਸਕੱਤਰ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ 3 ਨਹਿਰਾਂ- ਮਾਲਵਾ, ਦਸਮੇਸ਼ ਅਤੇ ਮਲੇਰਕੋਟਲਾ ਤਜਵੀਜ਼ਤ/ਨਿਰਮਾਣ ਅਧੀਨ ਹਨ ਅਤੇ ਇਸ ਤੋਂ ਇਲਾਵਾ ਪਹਿਲੀ ਵਾਰ ਨਦੀਆਂ/ਡਰੇਨਾਂ/ਚੋਏ/ਛੋਟੀਆਂ ਨਦੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਨਾਜਾਇਜ਼ ਕਬਜ਼ਿਆਂ ਵਾਲੀ ਥਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਹਟਾਉਣਾ ਹੈ। ਇਸ ਤੋਂ ਇਲਾਵਾ 1536 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੀਆਂ ਲਿਫ਼ਟ ਇਰੀਗੇਸ਼ਨ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਇਸਦੇ ਨਾਲ ਹੀ ਪ੍ਰਕਿਰਿਆ ਨੂੰ ਸਰਲ ਬਣਾਉਣ, ਮੁਕੱਦਮੇਬਾਜ਼ੀ ਨੂੰ ਘਟਾਉਣ ਅਤੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ 1873 ਦੇ ਐਕਟ ਦੀ ਥਾਂ ਨਵਾਂ ਨਹਿਰੀ ਐਕਟ ਬਣਾਇਆ ਜਾ ਰਿਹਾ ਹੈ। ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਵਿਭਾਗ ਨਾਲ ਸਬੰਧਤ ਕੇਸਾਂ ਵਾਸਤੇ ਕਿਸਾਨਾਂ ਨੂੰ ਆਨਲਾਈਨ ਅਪਲਾਈ ਕਰਨ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਈ-ਸਿੰਚਾਈ ਨਾਮ ਦੀ ਐਪ ਵੀ ਲਾਂਚ ਕੀਤੀ ਗਈ ਹੈ। ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਪਾਰਦਰਸ਼ਤਾ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top