30 ਸਤੰਬਰ 2024 ਤੱਕ ਸਰਪੰਚ ਲਈ 96 ਨਾਮਜ਼ਦਗੀਆਂ ਅਤੇ ਪੰਚਾਂ ਲਈ 209 ਨਾਮਜ਼ਦਗੀਆਂ ਪ੍ਰਾਪਤ ਹੋਈਆਂ
ਦੁਆਰਾ: Punjab Bani ਪ੍ਰਕਾਸ਼ਿਤ :Tuesday, 01 October, 2024, 07:00 PM

30 ਸਤੰਬਰ 2024 ਤੱਕ ਸਰਪੰਚ ਲਈ 96 ਨਾਮਜ਼ਦਗੀਆਂ ਅਤੇ ਪੰਚਾਂ ਲਈ 209 ਨਾਮਜ਼ਦਗੀਆਂ ਪ੍ਰਾਪਤ ਹੋਈਆਂ
ਸੰਗਰੂਰ : ਜ਼ਿਲ੍ਹਾ ਚੋਣਕਾਰ ਅਫ਼ਸਰ- ਕਮ – ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ (ਆਈ.ਏ.ਐਸ) ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਮਿਤੀ 30.09.2024 ਤੱਕ ਜ਼ਿਲ੍ਹਾ ਸੰਗਰੂਰ ਵਿਖੇ ਸਰਪੰਚਾਂ ਲਈ ਕੁੱਲ 96 ਅਤੇ ਪੰਚਾਂ ਲਈ ਕੁੱਲ 209 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰਾਂ ਨੂੰ ਪ੍ਰਾਪਤ ਹੋਈਆਂ ਹਨ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 4 ਅਕਤੂਬਰ ਨੂੰ ਵੀ ਪ੍ਰਾਪਤ ਕੀਤੇ ਜਾਣਗੇ ਜਦਕਿ 2 ਅਕਤੂਬਰ ਅਤੇ 3 ਅਕਤੁਬਰ ਨੂੰ ਗਜ਼ਟਿਡ ਛੁੱਟੀ ਹੋਵੇਗੀ। ਉਨ੍ਹਾਂ ਦੱਸਿਆ ਕਿ 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 7 ਅਕਤੂਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ।
