Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:31 pm

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ ਥਾਈਲੈਂਡ ਵਿਖੇ ਹੋਈ 25 ਵਿਦਿਆਰਥੀਆਂ ਦੀ ਮੌਤ

ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ ਥਾਈਲੈਂਡ ਵਿਖੇ ਹੋਈ 25 ਵਿਦਿਆਰਥੀਆਂ ਦੀ ਮੌਤ

ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ ਥਾਈਲੈਂਡ ਵਿਖੇ ਹੋਈ 25 ਵਿਦਿਆਰਥੀਆਂ ਦੀ ਮੌਤ
ਥਾਈਲੈਂਡ : ਸੈਰ ਸਪਾਟਾ ਦੇ ਕੇਂਦਰ ਬਿੰਦੂ ਵਜੋਂ ਪ੍ਰਸਿੱਧ ਥਾਈਲੈਂਡ ਵਿੱਚ ਇੱਕ ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਬੱਸ ਵਿੱਚ 5 ਅਧਿਆਪਕਾਂ ਨਾਲ 39 ਬੱਚੇ ਸਵਾਰ ਸਨ, ਜਿਨ੍ਹਾਂ ਵਿੱਚੋਂ 16 ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਬਚਾਅ ਕਰਮਚਾਰੀ ਬਾਕੀ ਬਚੇ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਮੌਕੇ `ਤੇ ਮੌਜੂਦ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਬੱਸ ਦਾ ਟਾਇਰ ਫਟਣ ਕਾਰਨ ਅੱਗ ਲੱਗੀ ਹੈ। ਖਬਰਾਂ ਮੁਤਾਬਕ ਇਹ ਹਾਦਸਾ ਬੈਂਕਾਕ ਦੇ ਖੂ ਖੋਤ ਇਲਾਕੇ `ਚ ਮੰਗਲਵਾਰ ਦੁਪਹਿਰ ਕਰੀਬ 12.30 ਵਜੇ ਵਾਪਰਿਆ। ਬੱਸ ਸਕੂਲ ਦੇ ਇੱਕ ਟੂਰ ਤੋਂ ਵਾਪਸ ਆ ਰਹੀ ਸੀ। ਬੱਸ ਵਿੱਚ 3 ਤੋਂ 15 ਸਾਲ ਤੱਕ ਦੇ ਬੱਚੇ ਮੌਜੂਦ ਸਨ। ਇਸ ਤੋਂ ਇਲਾਵਾ ਉਸ ਦੇ ਨਾਲ 5 ਅਧਿਆਪਕ ਵੀ ਸਵਾਰ ਸਨ। ਖਬਰਾਂ ਮੁਤਾਬਕ ਬੱਸ ਦਾ ਡਰਾਈਵਰ ਫਰਾਰ ਹੈ ਅਤੇ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਥਾਈਲੈਂਡ ਦੇ ਪ੍ਰਧਾਨ ਮੰਤਰੀ ਪਿਤੋਂਗਤਾਰਨ ਸ਼ਿਨਾਵਾਤਰਾ ਨੇ ਹਾਦਸੇ `ਚ ਜਾਨ ਗਵਾਉਣ ਵਾਲੇ ਬੱਚਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ। ਉਨ੍ਹਾਂ ਟਰਾਂਸਪੋਰਟ ਮੰਤਰੀ ਨੂੰ ਮੌਕੇ ’ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲੈਣ ਦੇ ਹੁਕਮ ਦਿੱਤੇ ਹਨ।ਦੇਸ਼ ਦੇ ਗ੍ਰਹਿ ਮੰਤਰੀ ਅਨੁਤਿਨ ਚਰਨਵੀਰਕੁਲ ਨੇ ਕਿਹਾ ਕਿ ਬਚਾਅ ਕਰਮਚਾਰੀਆਂ ਦੇ ਪਹੁੰਚਣ ਤੋਂ ਬਾਅਦ ਵੀ ਬੱਸ ਇੰਨੀ ਗਰਮ ਸੀ ਕਿ ਅੰਦਰ ਜਾਣਾ ਬਹੁਤ ਮੁਸ਼ਕਲ ਸੀ। ਇਸ ਕਾਰਨ ਹਾਦਸੇ ਤੋਂ ਬਾਅਦ ਕਾਫੀ ਦੇਰ ਤੱਕ ਲਾਸ਼ਾਂ ਬੱਸ ਵਿੱਚ ਪਈਆਂ ਰਹੀਆਂ। ਮਰਨ ਵਾਲਿਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਥਾਈਲੈਂਡ ਦੇ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਬੱਸ ਕੰਪਰੈੱਸਡ ਨੈਚੁਰਲ ਗੈਸ (ਸੀ.ਐੱਨ.ਜੀ.) `ਤੇ ਚੱਲ ਰਹੀ ਸੀ। ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਮੈਂ ਮੰਤਰਾਲੇ ਨੂੰ ਅਜਿਹੇ ਯਾਤਰੀ ਵਾਹਨਾਂ ਲਈ ਸੀਐਨਜੀ ਵਰਗੇ ਈਂਧਨ ਦੀ ਵਰਤੋਂ `ਤੇ ਪਾਬੰਦੀ ਲਗਾਉਣ ਅਤੇ ਕੋਈ ਹੋਰ ਵਿਕਲਪ ਲੱਭਣ ਲਈ ਕਿਹਾ ਹੈ। ਸੜਕ ਸੁਰੱਖਿਆ ਦੇ ਮਾਮਲੇ ਵਿੱਚ ਥਾਈਲੈਂਡ ਸਭ ਤੋਂ ਮਾੜੇ ਦੇਸ਼ਾਂ ਵਿੱਚੋਂ ਇੱਕ ਹੈ। ਇੱਥੇ ਨੁਕਸਦਾਰ ਵਾਹਨਾਂ ਅਤੇ ਗਲਤ ਡਰਾਈਵਿੰਗ ਕਾਰਨ ਹਰ ਸਾਲ 20 ਹਜ਼ਾਰ ਹਾਦਸੇ ਵਾਪਰਦੇ ਹਨ।

Advertisement
Advertisement
Advertisement
Advertisement
Scroll to Top