Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:56 am

+91 90915 01313 , +91 90916 01313

punjabbanni@gmail.com
punjabbani@yahoo.com

ਪੰਚਾਇਤੀ ਚੋਣਾਂ ਸਬੰਧੀ ਅੱਜ 199 ਉਮੀਦਵਾਰਾਂ ਨੇ ਸਰਪੰਚ ਅਤੇ 578 ਉਮੀਦਵਾਰਾਂ ਨੇ ਪੰਚ ਦੇ ਲਈ ਭਰੇ ਨਾਮਜ਼ਦਗੀ ਪੱਤਰ

ਪੰਚਾਇਤੀ ਚੋਣਾਂ ਸਬੰਧੀ ਅੱਜ 199 ਉਮੀਦਵਾਰਾਂ ਨੇ ਸਰਪੰਚ ਅਤੇ 578 ਉਮੀਦਵਾਰਾਂ ਨੇ ਪੰਚ ਦੇ ਲਈ ਭਰੇ ਨਾਮਜ਼ਦਗੀ ਪੱਤਰ

ਪੰਚਾਇਤੀ ਚੋਣਾਂ ਸਬੰਧੀ ਅੱਜ 199 ਉਮੀਦਵਾਰਾਂ ਨੇ ਸਰਪੰਚ ਅਤੇ 578 ਉਮੀਦਵਾਰਾਂ ਨੇ ਪੰਚ ਦੇ ਲਈ ਭਰੇ ਨਾਮਜ਼ਦਗੀ ਪੱਤਰ
ਕਪੂਰਥਲਾ : ਪੰਚਾਇਤੀ ਚੋਣਾਂ ਸਬੰਧੀ ਅੱਜ ਜ਼ਿਲ੍ਹੇ ਦੇ ਪੰਜ ਬਲਾਕਾਂ ਤੋੰ 199 ਉਮੀਦਵਾਰਾਂ ਨੇ ਸਰਪੰਚ ਅਤੇ 578 ਉਮੀਦਵਾਰਾਂ ਨੇ ਪੰਚ ਦੇ ਲਈ ਨਾਮਜ਼ਦਗੀ ਪੱਤਰ ਭਰੇ ਗਏ, ਜਿਸ ਤਹਿਤ ਹੁਣ ਤੱਕ ਕੁੱਲ 222 ਸਰਪੰਚ ਅਤੇ 635 ਪੰਚ ਦੇ ਲਈ ਨਾਜ਼ਦਗੀਆਂ ਭਰੀਆਂ ਗਈਆਂ ਹਨ । ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਅੱਜ ਤੱਕ ਕੁੱਲ ਭਰੀਆਂ ਗਈਆਂ ਨਾਮਜ਼ਦਗੀਆਂ ਵਿਚ ਬਲਾਕ ਕਪੂਰਥਲਾ ਦੇ 132 ਪਿੰਡਾਂ ਤੋਂ 53 ਸਰਪੰਚ ਅਤੇ 133 ਪੰਚ, ਬਲਾਕ ਢਿਲਵਾਂ ਦੇ 87 ਪਿੰਡਾਂ ਤੋਂ 22 ਸਰਪੰਚ ਅਤੇ 59 ਪੰਚ, ਬਲਾਕ ਨਡਾਲਾ ਦੇ 89 ਪਿੰਡਾਂ ਤੋਂ 37 ਸਰਪੰਚ ਅਤੇ 124 ਪੰਚ, ਬਲਾਕ ਫਗਵਾੜਾ ਦੇ 91 ਪਿੰਡਾਂ ਤੋਂ 66 ਸਰਪੰਚ ਅਤੇ 179 ਪੰਚ ਅਤੇ ਬਲਾਕ ਸੁਲਤਾਨਪੁਰ ਲੋਧੀ ਦੇ 147 ਪਿੰਡਾਂ ਤੋਂ 44 ਸਰਪੰਚ ਅਤੇ 140 ਪੰਚ ਦੇ ਲਈ ਨਾਮਜ਼ਦਗੀ ਪੱਤਰ ਭਰੇ ਗਏ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ 4 ਅਕਤੂਬਰ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਿਹਰ 3 ਵਜੇ ਤੱਕ ਨਿਥਾਰਿਤ ਥਾਵਾਂ ‘ਤੇ ਭਰੀਆ ਜਾ ਸਕਣਗੀਆਂ। 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 7 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। 15 ਅਕਤੂਬਰ ਨੂੰ ਵੋਟਿੰਗ ਪ੍ਰਕਿਰਿਆ ਹੋਵੇਗੀ । ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਲਾਲਚ, ਭੈਅ ਤੋਂ ਆਪਣੇ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਵੱਧ ਚੜ੍ਹ ਕੇ ਵੋਟਿੰਗ ਵਿਚ ਹਿੱਸਾ ਲੈਣ ਤਾਂ ਜੋ ਲੋਕਤੰਤਰ ਦੀ ਮੁਢਲੀਆਂ ਇਕਾਇਆਂ ਪੰਚਾਇਤਾਂ ਦੀ ਸਫਲਤਾਪੂਰਵਕ ਚੋਣ ਨਾਲ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ।

Advertisement
Advertisement
Advertisement
Advertisement
Scroll to Top