Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:34 am

+91 90915 01313 , +91 90916 01313

punjabbanni@gmail.com
punjabbani@yahoo.com

ਪੰਚਾਇਤੀ ਚੋਣਾਂ ਦੇ ਚਲਦਿਆਂ ਪੰਜਾਬ ਪੁਲਸ ਦੇ ਕਰਮਚਾਰੀਆਂ ਅਧਿਕਾਰੀਆਂ ਦੀਆਂ ਛੁੱਟੀਆਂ ਤੇ 15 ਅਕਤੂਬਰ ਤੱਕ ਮੁਕੰਮਲ ਰੋਕ

ਪੰਚਾਇਤੀ ਚੋਣਾਂ ਦੇ ਚਲਦਿਆਂ ਪੰਜਾਬ ਪੁਲਸ ਦੇ ਕਰਮਚਾਰੀਆਂ ਅਧਿਕਾਰੀਆਂ ਦੀਆਂ ਛੁੱਟੀਆਂ ਤੇ 15 ਅਕਤੂਬਰ ਤੱਕ ਮੁਕੰਮਲ ਰੋਕ

ਪੰਚਾਇਤੀ ਚੋਣਾਂ ਦੇ ਚਲਦਿਆਂ ਪੰਜਾਬ ਪੁਲਸ ਦੇ ਕਰਮਚਾਰੀਆਂ ਅਧਿਕਾਰੀਆਂ ਦੀਆਂ ਛੁੱਟੀਆਂ ਤੇ 15 ਅਕਤੂਬਰ ਤੱਕ ਮੁਕੰਮਲ ਰੋਕ
ਜਲੰਧਰ : ਪੰਚਾਇਤੀ ਚੋਣਾਂ-2024 ਦੇ ਮੱਦੇਨਜ਼ਰ ਪੰਜਾਬ ਪੁਲਸ ਵਿਭਾਗ `ਚ ਤਾਇਨਾਤ ਸਮੂਹ ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ `ਤੇ 01 ਅਕਤੂਬਰ 2024 ਤੋਂ 15 ਅਕਤੂਬਰ 2024 ਤੱਕ ਮੁਕੰਮਲ ਤੌਰ `ਤੇ ਰੋਕ ਲਗਾਈ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਸ ਵਿਭਾਗ ਦੇ ਅਧਿਕਾਰੀ/ਕਰਮਚਾਰੀ ਹੁਣ 01 ਅਕਤੂਬਰ 2024 ਤੋਂ 15 ਅਕਤੂਬਰ 2024 ਤੱਕ ਛੁੱਟੀਆਂ ਨਹੀਂ ਲੈ ਸਕਦੇ। ਕੇਵਲ ਵਿਸ਼ੇਸ਼ ਹਾਲਤਾਂ ਵਿੱਚ ਹੀ ਅਧਿਕਾਰੀਆਂ/ਕਰਮਚਾਰੀਆਂ ਦੀ ਛੁੱਟੀ ਮੰਨਜ਼ੂਰ ਕੀਤੀ ਜਾਵੇਗੀ। ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਦੱਸ ਦੇਈਏ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ 2024 ਨੂੰ ਹੋਣਗੀਆਂ। ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ 15 ਅਕਤੂਬਰ ਨੂੰ ਹੀ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਚੋਣ ਕਮਿਸ਼ਨ ਮੁਤਾਬਕ 27 ਸਤੰਬਰ ਤੋਂ 4 ਅਕਤੂਬਰ ਦੁਪਹਿਰੇ 3 ਵਜੇ ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜ੍ਹਤਾਲ ਹੋਵੇਗੀ ਅਤੇ 7 ਅਕਤੂਬਰ ਤੱਕ ਉਮੀਦਵਾਰ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਸਕਦਾ ਹੈ।

Advertisement
Advertisement
Advertisement
Advertisement
Scroll to Top