Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:23 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਸਰਕਾਰ ਦਿੱਤੀ ਰਾਸ਼ਟਰੀ ਉਦਯੋਗਿਕ ਗਲਿਆਰਾ ਵਿਕਾਸ ਪ੍ਰੋਗਰਾਮ ਤਹਿਤ 28,602 ਕਰੋੜ ਰੁਪਏ ਦੇ ਅਨੁਮਾਨਿਤ ਨਿਵੇਸ਼ ਨਾਲ 12 ਨਵੇਂ ਪ੍ਰੋਜੈਕਟ ਪ੍ਰਸਤਾਵਾਂ ਨੂੰ ਮਨਜ਼ੂਰੀ

ਕੇਂਦਰ ਸਰਕਾਰ ਦਿੱਤੀ ਰਾਸ਼ਟਰੀ ਉਦਯੋਗਿਕ ਗਲਿਆਰਾ ਵਿਕਾਸ ਪ੍ਰੋਗਰਾਮ ਤਹਿਤ 28,602 ਕਰੋੜ ਰੁਪਏ ਦੇ ਅਨੁਮਾਨਿਤ ਨਿਵੇਸ਼ ਨਾਲ 12 ਨਵੇਂ ਪ੍ਰੋਜੈਕਟ ਪ੍ਰਸਤਾਵਾਂ ਨੂੰ ਮਨਜ਼ੂਰੀ

ਕੇਂਦਰ ਸਰਕਾਰ ਦਿੱਤੀ ਰਾਸ਼ਟਰੀ ਉਦਯੋਗਿਕ ਗਲਿਆਰਾ ਵਿਕਾਸ ਪ੍ਰੋਗਰਾਮ ਤਹਿਤ 28,602 ਕਰੋੜ ਰੁਪਏ ਦੇ ਅਨੁਮਾਨਿਤ ਨਿਵੇਸ਼ ਨਾਲ 12 ਨਵੇਂ ਪ੍ਰੋਜੈਕਟ ਪ੍ਰਸਤਾਵਾਂ ਨੂੰ ਮਨਜ਼ੂਰੀ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਰਾਸ਼ਟਰੀ ਉਦਯੋਗਿਕ ਗਲਿਆਰਾ ਵਿਕਾਸ ਪ੍ਰੋਗਰਾਮ ਤਹਿਤ 28,602 ਕਰੋੜ ਰੁਪਏ ਦੇ ਅਨੁਮਾਨਿਤ ਨਿਵੇਸ਼ ਦੇ ਨਾਲ 12 ਨਵੇਂ ਪ੍ਰੋਜੈਕਟ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਹੈ।ਇਹ ਉਦਯੋਗਿਕ ਖੇਤਰ ਉੱਤਰਾਖੰਡ ਵਿੱਚ ਖੁਰਪੀਆ, ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ-ਪਟਿਆਲਾ, ਮਹਾਰਾਸ਼ਟਰ ਵਿੱਚ ਦਿਘੀ, ਕੇਰਲਾ ਵਿੱਚ ਪਲੱਕੜ, ਉੱਤਰ ਪ੍ਰਦੇਸ਼ ਵਿੱਚ ਆਗਰਾ ਅਤੇ ਪ੍ਰਯਾਗਰਾਜ, ਬਿਹਾਰ ਵਿੱਚ ਗਯਾ, ਤੇਲੰਗਾਨਾ ਵਿੱਚ ਜ਼ਹੀਰਾਬਾਦ, ਆਂਧਰਾ ਪ੍ਰਦੇਸ਼ ਵਿੱਚ ਓਰਵਕਲ ਅਤੇ ਕੋਪਰਥੀ ਅਤੇ ਜੋਧਪੁਰ-ਪਾਲੀ ਰਾਜਸਥਾਨ ਹਨ। ਇਹ ਪ੍ਰੋਜੈਕਟ ਰਾਜਪੁਰਾ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਦੀ ਕਿਸਮਤ ਬਦਲ ਸਕਦਾ ਹੈ। ਇਸ ਪ੍ਰੋਜੈਕਟ ਲਈ 1,099 ਏਕੜ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਇਸ ਨਾਲ ਇਲਾਕੇ ਦੇ ਵਿੱਚ ਰੁਜ਼ਗਾਰ ਦੇ ਸਾਧਨ ਪੈਦਾ ਹੋਣਗੇ। ਇਹ ਇੰਡਸਟਰੀਅਲ ਪਾਰਕ ਈਸਟਰਨ ਡੈਡੀਕੇਟਿਡ ਫ੍ਰੇਟ ਕਾਰੀਡੋਰ ਉਤੇ ਰਾਜਪੁਰਾ ’ਚ ਬਣਾਇਆ ਜਾਏਗਾ। ਈਸਟਰਨ ਡੈਡੀਕੇਟਿਡ ਫ੍ਰੇਟ ਕਾਰੀਡੋਰ ਬਣ ਕੇ ਤਿਆਰ ਹੋ ਗਿਆ ਹੈ। ਇਸ ਕਾਰੀਡੋਰ ਤੇ ਨੈਸ਼ਨਲ ਹਾਈਵੇ ਨੇੜਲੀ ਜ਼ਮੀਨ ਉਤੇ ਇਹ ਇੰਡਸਟਰੀਅਲ ਪਾਰਕ ਸਥਾਪਤ ਕੀਤਾ ਜਾਏਗਾ ਜਿਹੜਾ 1099 ਏਕੜ ਜ਼ਮੀਨ ’ਤੇ ਸਥਾਪਤ ਹੋਵੇਗਾ। ਕੇਂਦਰ ਸਰਕਾਰ ਇਸ ਨੂੰ ਡੈਵਲਪ ਕਰਨ ’ਤੇ 1367 ਕਰੋੜ ਰੁਪਏ ਖ਼ਰਚ ਕਰੇਗੀ। ਇਸ ’ਚ 6400 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ ਜਿਸ ’ਚ ਇਲੈਕਟ੍ਰਾਨਿਕ, ਫੂਡ, ਫਾਰਮਾ, ਟੈਕਸਟਾਈਲ ਤੇ ਫੈਬ੍ਰੀਕੇਟਿਡ ਮੈਟਲ ਆਦਿ ਨਾਲ ਸਬੰਧਤ ਇੰਡਸਟਰੀਆਂ ਲੱਗਣਗੀਆਂ। ਪੰਜਾਬ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਪਾਰਕ ਦੇ ਬਣਨ ਨਾਲ ਪੰਜਾਬ ’ਚ ਇਕ ਵਾਰੀ ਮੁੜ ਸਨਅਤੀਕਰਨ ਦੀ ਤੇਜ਼ੀ ਆਏਗੀ। ਇਹ ਪਲਾਂਟ ਵੀ ਇਸੇ ਈਸਟਰਨ ਡੈਡੀਕੇਟਿਡ ਫ੍ਰੇਟ ਕਾਰੀਡੋਰ ਨੂੰ ਧਿਆਨ ’ਚ ਰੱਖ ਕੇ ਬਣਾਇਆ ਜਾ ਰਿਹਾ ਹੈ। ਕਾਬਿਲੇ ਗ਼ੌਰ ਹੈ ਕਿ ਪਹਿਲਾਂ ਵੀ ਦੋ ਵੱਡੇ ਪ੍ਰਾਜੈਕਟ ਕੇਂਦਰ ਸਰਕਾਰ ਨੇ ਪੰਜਾਬ ਨੂੰ ਦੇਣ ਦੀ ਯੋਜਨਾ ਬਣਾਈ ਸੀ ਜਿਨ੍ਹਾਂ ’ਚ ਬਠਿੰਡਾ ’ਚ ਬਣਨ ਵਾਲਾ ਡਰੱਗ ਪਾਰਕ ਤੇ ਲੁਧਿਆਣਾ ’ਚ ਬਣਨ ਵਾਲਾ ਟੈਕਸਟਾਈਲ ਪਾਰਕ ਵੀ ਸ਼ਾਮਲ ਹੈ। ਤੱਤਕਾਲੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਬੰਦ ਕੀਤੇ ਗਏ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਖਾਲੀ ਹੋਈ ਜ਼ਮੀਨ ’ਤੇ ਡਰੱਗ ਪਾਰਕ ਸਥਾਪਤ ਕਰਨ ਸਬੰਧੀ ਪ੍ਰਾਜੈਕਟ ਭੇਜਿਆ ਸੀ। ਇਸੇ ਤਰ੍ਹਾਂ ਲੁਧਿਆਣਾ ’ਚ ਟੈਕਸਟਾਈਲ ਅਲਾਟ ਕੀਤਾ ਗਿਆ ਸੀ ਪਰ ਉੱਥੇ ਵਾਤਾਵਰਨ ਪ੍ਰੇਮੀਆਂ ਦੇ ਭਾਰੀ ਵਿਰੋਧ ਕਾਰਨ ਸੂਬਾ ਸਰਕਾਰ ਨੇ ਇਸ ਨੂੰ ਰੱਦ ਕਰ ਦਿੱਤਾ ਤੇ ਕਿਹਾ ਕਿ ਇਸ ਨੂੰ ਬਦਲਵੀਂ ਥਾਂ ’ਤੇ ਲਗਾਉਣਗੇ ਪਰ ਇਸ ਤਰ੍ਹਾਂ ਹੋਇਆ ਨਹੀਂ। ਰਾਜਪੁਰਾ ’ਚ ਸਥਾਪਤ ਕੀਤੇ ਜਾਣ ਵਾਲੇ ਇੰਡਸਟਰੀਅਲ ਪਾਰਕ ’ਚ ਉਨ੍ਹਾਂ ਇੰਡਸਟਰੀਆਂ ਨੂੰ ਹੀ ਜ਼ਿਆਦਾ ਤਰਜੀਹ ਦਿੱਤੀ ਜਾਏਗੀ ਜਿਸ ਦਾ ਈਕੋ ਸਿਸਟਮ ਸੂਬੇ ’ਚ ਪਹਿਲਾਂ ਤੋਂ ਹੀ ਮੌਜੂਦ ਹੈ। ਇਲੈਕਟ੍ਰਾਨਿਕ, ਫੂਡ, ਫਾਰਮਾ, ਟੈਕਸਟਾਈਲ ਤੇ ਫ੍ਰੈਬੀਕੇਟਿਡ ਮੈਟਲ ਆਦਿ ਅਜਿਹੇ ਹੀ ਸੈਕਟਰ ਹਨ।

Advertisement
Advertisement
Advertisement
Advertisement
Scroll to Top