Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:57 am

+91 90915 01313 , +91 90916 01313

punjabbanni@gmail.com
punjabbani@yahoo.com

ਪੰਚਾਇਤੀ ਚੋਣਾਂ ਲਈ ਕਾਗਜ਼ ਭਰਨ ਨੂੰ ਲੈ ਕੇ ਆਪ ਤੇ ਕਾਂਗਰਸੀ ਆਗੂ ਤੇ ਵਰਕਰ ਭਿੜੇ ਤੇ ਸਮਰਥਕਾਂ ਵਿਚਕਾਰ ਗੋਲੀਆਂ ਤੇ ਇੱਟਾਂ-ਰੋੜੇ ਤਕ ਚੱਲੇ

ਪੰਚਾਇਤੀ ਚੋਣਾਂ ਲਈ ਕਾਗਜ਼ ਭਰਨ ਨੂੰ ਲੈ ਕੇ ਆਪ ਤੇ ਕਾਂਗਰਸੀ ਆਗੂ ਤੇ ਵਰਕਰ ਭਿੜੇ ਤੇ ਸਮਰਥਕਾਂ ਵਿਚਕਾਰ ਗੋਲੀਆਂ ਤੇ ਇੱਟਾਂ-ਰੋੜੇ ਤਕ ਚੱਲੇ

ਪੰਚਾਇਤੀ ਚੋਣਾਂ ਲਈ ਕਾਗਜ਼ ਭਰਨ ਨੂੰ ਲੈ ਕੇ ਆਪ ਤੇ ਕਾਂਗਰਸੀ ਆਗੂ ਤੇ ਵਰਕਰ ਭਿੜੇ ਤੇ ਸਮਰਥਕਾਂ ਵਿਚਕਾਰ ਗੋਲੀਆਂ ਤੇ ਇੱਟਾਂ-ਰੋੜੇ ਤਕ ਚੱਲੇ
ਫਿਰੋਜ਼ਪੁਰ : ਪੰਜਾਬ ਦੇ ਸ਼ਹਿਰ ਫਿਰੋਜ਼ਪੁਰ ਦੇ ਜ਼ੀਰਾ `ਚ ਪੰਚਾਇਤੀ ਚੋਣਾਂ ਲਈ ਕਾਗਜ਼ ਭਰਨ ਨੂੰ ਲੈ ਕੇ ਆਪ ਤੇ ਕਾਂਗਰਸੀ ਆਗੂ ਤੇ ਵਰਕਰ ਭਿੜ ਗਏ ਤੇ ਸਮਰਥਕਾਂ ਵਿਚਕਾਰ ਗੋਲੀਆਂ ਤੇ ਇੱਟਾਂ-ਰੋੜੇ ਤਕ ਚੱਲ ਗਏ । ਇਸ ਦੌਰਾਨ ਜੀਰਾ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਜ਼ਖ਼ਮੀ ਹੋ ਗਏ। ਭੀੜ ਹਟਾਉਣ ਲਈ ਪੁਲਿਸ ਨੂੰ ਵੀ ਹਵਾਈ ਫਾਇਰ ਕਰਨੇ ਪਏ। ਵਿਧਾਨ ਸਭਾ ਹਲਕਾ ਜ਼ੀਰਾ ਵਿਖੇ ਪੰਚਾਇਤੀ ਚੋਣਾਂ `ਚ ਨਾਮਜ਼ਦਗੀਆਂ ਭਰਨ ਨੂੰ ਲੈ ਕੇ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਤੇ ਕਾਂਗਰਸੀ ਵਰਕਰ ਆਪਸ `ਚ ਭਿੜ ਗਏ। ਇਸ ਦੌਰਾਨ ਦੋਵਾਂ ਧਿਰਾਂ ਵੱਲੋਂ ਚਲਾਏ ਗਏ ਇੱਟਾਂ-ਰੋੜੇ ਤੇ ਗੋਲੀਬਾਰੀ `ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਜ਼ਖ਼ਮੀ ਹੋ ਗਏ। ਇਸ ਮੌਕੇ ਪੁਲਿਸ ਵੱਲੋਂ ਬੜੀ ਮੁਸ਼ੱਕਤ ਨਾਲ ਮਾਹੌਲ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਖਬਰ ਲਿਖੇ ਜਾਣ ਤਕ ਮਾਹੌਲ ਤਣਾਅਪੂਰਨ ਹੀ ਬਣਿਆ ਹੋਇਆ ਹੈ । ਇਸ ਮੌਕੇ ਕੁਲਬੀਰ ਜ਼ੀਰਾ ਨੇ ਦੋਸ਼ ਲਗਾਏ ਕਿ ਸੱਤਾ ਦੇ ਨਸ਼ੇ `ਚ ਚੂਰ ਹਲਕਾ ਵਿਧਾਇਕ ਤੇ ਉਸਦੇ ਕ਼ਰਿੰਦਿਆਂ ਵੱਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ। ਹਾਲਾਤ ਇਹ ਬਣੇ ਹੋਏ ਹਨ ਕਿ ਕਾਂਗਰਸੀ ਉਮੀਦਵਾਰਾਂ ਨੂੰ ਸਰਪੰਚੀ ਤੇ ਪੰਚੀ ਦੇ ਐਨਓਸੀ ਤੇ ਦੂਜੇ ਕਾਗਜ਼ ਮੁਹਈਆ ਨਹੀਂ ਕਰਵਾਏ ਜਾ ਰਹੇ ਹਨ ।

Advertisement
Advertisement
Advertisement
Advertisement
Scroll to Top