Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:00 am

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਡੀ. ਏ. ਪਟਿਆਲਾ ਨੇ ਕੀਤੀ ਕਾਰਵਾਈ 3 ਅਣ-ਅਧਿਕਾਰਤ ਕਲੋਨੀਆਂ ਢਾਹੀਆਂ

ਪੀ. ਡੀ. ਏ. ਪਟਿਆਲਾ ਨੇ ਕੀਤੀ ਕਾਰਵਾਈ 3 ਅਣ-ਅਧਿਕਾਰਤ ਕਲੋਨੀਆਂ ਢਾਹੀਆਂ

ਪੀ.ਡੀ.ਏ. ਪਟਿਆਲਾ ਨੇ ਕੀਤੀ ਕਾਰਵਾਈ 3 ਅਣ-ਅਧਿਕਾਰਤ ਕਲੋਨੀਆਂ ਢਾਹੀਆਂ
-ਪੀ.ਡੀ.ਏ. ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਮਨੀਸ਼ਾ ਰਾਣਾ
-ਲੋਕਾਂ ਨੂੰ ਵਿਕਸਤ ਹੋਈਆਂ ਅਣ-ਅਧਿਕਾਰਤ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਉਣ ਤੇ ਪਟਿਆਲਾ ਜ਼ਿਲ੍ਹੇ ਵਿੱਚ ਹੋ ਰਹੇ ਗ਼ੈਰ-ਯੋਜਨਾਬੱਧ ਵਿਕਾਸ ਨੂੰ ਰੋਕਣਾ ਮੁੱਖ ਉਦੇਸ਼
ਪਟਿਆਲਾ, 1 ਅਕਤੂਬਰ : ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.), ਪਟਿਆਲਾ ਨੇ ਅੱਜ ਇੱਕ ਅਹਿਮ ਕਾਰਵਾਈ ਕਰਦਿਆਂ ਪਿੰਡ ਧਾਮੋਮਾਜਰਾ ਅਤੇ ਪਿੰਡ ਪਸਿਆਣਾ ਵਿੱਚ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਉਲੰਘਣਾ ਕਰਕੇ ਵਿਕਸਿਤ ਕੀਤੀਆਂ ਗਈਆਂ 3 ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਢਾਹ ਦਿੱਤਾ ਹੈ । ਪੀ.ਡੀ.ਏ ਦੇ ਮੁੱਖ ਪ੍ਰਸ਼ਾਸ਼ਕ ਮਨੀਸ਼ਾ ਰਾਣਾ ਨੇ ਕਿਹਾ ਦੱਸਿਆ ਕਿ ਪੀ.ਡੀ.ਏ ਪਟਿਆਲਾ ਨੇ ਇਹ ਮੁਹਿੰਮ ਛੇੜੀ ਹੈ ਕਿ ਪੀ.ਡੀ.ਏ., ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਗ਼ੈਰ-ਕਾਨੂਨੀ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਹੋ ਰਹੇ ਗ਼ੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੀ.ਡੀ.ਏ. ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਪਟਿਆਲਾ ਵਾਸੀ ਭਵਿਖ ਵਿੱਚ ਕਿਸੇ ਵੀ ਕਲੋਨੀ ਵਿੱਚ ਮਕਾਨ/ਪਲਾਟ ਦੀ ਖਰੀਦ ਤੋਂ ਪਹਿਲਾ ਉਸ ਕਲੋਨੀ ਸਬੰਧੀ ਸਰਕਾਰ/ਪੀ.ਡੀ.ਏ. ਪਾਸੋਂ ਪ੍ਰਵਾਨਗੀ ਸਬੰਧੀ ਦਸਤਾਵੇਜ ਚੈੱਕ ਕਰ ਲੈਣ ਜਾਂ ਇਸ ਸਬੰਧੀ ਪੀ.ਡੀ.ਏ. ਦਫਤਰ ਜਾਣਕਾਰੀ ਪ੍ਰਾਪਤ ਕਰ ਲੈਣ ਤਾਂ ਜੋ ਉਹਨਾ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਇਸੇ ਦੌਰਾਨ ਪੀ.ਡੀ.ਏ ਪਟਿਆਲਾ ਦੇ ਵਧੀਕ ਮੁੱਖ ਪ੍ਰਸ਼ਾਸ਼ਕ ਜਸ਼ਨਪ੍ਰੀਤ ਕੌਰ ਨੇ ਦੱਸਿਆ ਕਿ ਇਹਨਾਂ ਕਲੋਨੀਆਂ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖ਼ਤਾ ਜਵਾਬ ਜਾਂ ਦਸਤਾਵੇਜ ਨੋਟਿਸ ਵਿੱਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀ ਹੁੰਦੇ ਹਨ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਾਪਰਾ ਐਕਟ 1995 ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. ਵੀ ਦਰਜ ਕਰਵਾਈ ਜਾਵੇਗੀ । ਇਸ ਕਾਰਵਾਈ ਦੌਰਾਨ ਜ਼ਿਲ੍ਹਾ ਨਗਰ ਯੋਜਨਾਕਾਰ ਸ਼ੀਮਾ ਕੌਸ਼ਲ, ਸਹਾਇਕ ਨਗਰ ਯੋਜਨਾਕਾਰ ਗੁਰਿੰਦਰ ਸਿੰਘ, ਉਪ-ਮੰਡਲ ਇੰਜੀਨੀਅਰ ਰਾਜੀਵ ਕੁਮਾਰ, ਉਪ ਮੰਡਲ ਇੰਜੀਨੀਅਰ ਗੁਰਪ੍ਰੀਤ ਸਿੰਘ, ਜੂਨੀਅਰ ਇੰਜੀਨੀਅਰ ਸੰਜੀਵ ਕੁਮਾਰ, ਜੂਨੀਅਰ ਇੰਜੀਨੀਅਰ ਗੁਰਪਿਆਰ ਸਿੰਘ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top