Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਪਾਰਟੀ ਨੇ ਨਰਿੰਦਰ ਲਾਲੀ ਨੂੰ ਵੱਡੀ ਜਿੰਮੇਵਾਰੀ ਦੇ ਕੇ ਨਿਵਾਜਿਆ

ਕਾਂਗਰਸ ਪਾਰਟੀ ਨੇ ਨਰਿੰਦਰ ਲਾਲੀ ਨੂੰ ਵੱਡੀ ਜਿੰਮੇਵਾਰੀ ਦੇ ਕੇ ਨਿਵਾਜਿਆ

ਕਾਂਗਰਸ ਪਾਰਟੀ ਨੇ ਨਰਿੰਦਰ ਲਾਲੀ ਨੂੰ ਵੱਡੀ ਜਿੰਮੇਵਾਰੀ ਦੇ ਕੇ ਨਿਵਾਜਿਆ
ਹਰਿਆਣਾ ਦੇ ਸੱਤ ਜ਼ਿਲਿਆਂ ਵਿੱਚ ਲਗਾਈ ਚੋਣ ਡਿਊਟੀ
ਪਟਿਆਲਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਨਰਿੰਦਰ ਲਾਲੀ ਨੂੰ ਹਰਿਆਣਾ ਚੋਣਾਂ ਲਈ ਸੱਤ ਵਿਧਾਨ ਸਭਾ ਹਲਕਿਆਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦੀ ਅਹਿਮ ਡਿਊਟੀ ਲਗਾਕੇ ਨਿਵਾਜਿਆ ਹੈ। ਕਾਂਗਰਸ ਪਾਰਟੀ ਤੇ ਜਨਰਲ ਸਕੱਤਰ ਅਤੇ ਸੰਗਠਨ ਇੰਚਾਰਜ ਕੈਪਟਨ ਸੰਦੀਪ ਵੱਲੋਂ ਜਾਰੀ ਪੱਤਰ ਅਨੁਸਾਰ ਲਾਲੀ ਨੂੰ ਅੰਬਾਲਾ ਸ਼ਹਿਰ, ਅੰਬਾਲਾ ਕੈਂਟ, ਨਰਾਇਣਗੜ੍ਹ, ਪੰਚਕੁਲਾ, ਗੁਲਹਾ, ਪਿਉਵਾ ਅਤੇ ਕਾਲਕਾ ਵਿਧਾਨ ਸਭਾ ਹਲਕਿਆਂ ਵਿੱਚ ਵੋਟਰਾਂ ਨੂੰ ਕਾਂਗਰਸ ਪਾਰਟੀ ਦੀ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ ਲਈ ਭੇਜਿਆ ਹੈ। ਇਸ ਮੌਕੇ ਲਾਲੀ ਨੇ ਪਾਰਟੀ ਕੈਡਰ ਦਾ ਧੰਨਵਾਦ ਕਰਦੇ ਹੋਏ ਆਪਣੀ ਡਿਊਟੀ ਨੂੰ ਅੰਬਾਲਾ ਕੈਂਟ, ਨਰਾਇਣਗੜ੍ਹ ਅਤੇ ਅੰਬਾਲਾ ਸ਼ਹਿਰ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਅਤੇ ਰਾਹੁਲ ਗਾਂਧੀ ਦੀ ਰੈਲੀ ਵਿੱਚ ਸ਼ਮੂਲੀਅਤ ਕਰਕੇ ਜੋਰ ਸ਼ੋਰ ਨਾਲ ਚੋਣ ਪ੍ਰਚਾਰ ਆਰੰਭ ਕਰ ਦਿੱਤਾ ਹੈ। ਉਹਨਾਂ ਅੱਗੇ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਸਰਕਾਰ ਬਣਾਏਗੀ । ਇਸ ਮੌਕੇ ਅਨੂਜ ਤ੍ਰਿਵੇਦੀ, ਸੰਜੇ ਸ਼ਰਮਾ, ਗੋਪੀ ਰੰਗੀਲਾ, ਪਰਵੀਨ ਕੁਮਾਰ, ਪਿੰਚੁ ਮਲਹੋਤਰਾ, ਨਰਿੰਦਰ ਪੱਪਾ, ਨਰਿੰਦਰ ਨੀਟੂ, ਸ਼ਿਵ ਕੁਮਾਰ ਖੰਨਾ, ਸਤੀਸ਼ ਕੰਬੋਜ, ਸਤਪਾਲ ਮਹਿਤਾ, ਜਗਜੀਤ ਸਿੰਘ, ਪ੍ਰਦੀਪ ਦੀਵਾਨ, ਅਸ਼ੋਕ ਖੰਨਾ ਸਵੀਟੀ ਅਤੇ ਸਮੂਹ ਕੌਂਸਲਰ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top