Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:11 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਾਟਕ 'ਛਿਪਣ ਤੋਂ ਪਹਿਲਾਂ' ਦੀ ਪੇਸ਼ਕਾਰੀ ਕਰਵਾਈ

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਾਟਕ 'ਛਿਪਣ ਤੋਂ ਪਹਿਲਾਂ' ਦੀ ਪੇਸ਼ਕਾਰੀ ਕਰਵਾਈ

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਾਟਕ ‘ਛਿਪਣ ਤੋਂ ਪਹਿਲਾਂ’ ਦੀ ਪੇਸ਼ਕਾਰੀ ਕਰਵਾਈ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਰੰਗਮੰਚ ਅਤੇ ਫ਼ਿਲਮ ਪ੍ਰੋਡਕਸ਼ਨ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਾਟਕ ‘ਛਿਪਣ ਤੋਂ ਪਹਿਲਾਂ’ ਦੀ ਪੇਸ਼ਕਾਰੀ ਕਰਵਾਈ ਗਈ। ਦਵਿੰਦਰ ਦਮਨ ਵੱਲੋਂ ਲਿਖਿਤ ਇਸ ਨਾਟਕ ਨੂੰ ਬਲਕਰਨ ਬਰਾੜ ਵੱਲੋਂ ਨਿਰਦੇਸ਼ਿਤ ਕੀਤਾ ਗਿਆ । ਵਿਭਾਗ ਮੁਖੀ ਡਾ. ਹਰਜੀਤ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਆਰਡੀਨੇਟਰ ਡਾ. ਜਸਪਾਲ ਦਿਓਲ ਦੀ ਅਗਵਾਈ ਵਿੱਚ ਵਿਭਾਗ ਵਿੱਚ ਐੱਮ.ਏ. ਥੀਏਟਰ ਅਤੇ ਫਿਲਮ ਪ੍ਰੋਡਕਸ਼ਨ ਕਰ ਰਹੇ ਵਿਦਿਆਰਥੀਆਂ ਵੱਲੋਂ ਇਸ ਪੇਸ਼ਕਾਰੀ ਵਿੱਚ ਸ਼ਿਰਕਤ ਕੀਤੀ ਗਈ । ਇਸ ਨਾਟਕ ਦੀ ਕਹਾਣੀ ਸ਼ਹੀਦ ਭਗਤ ਸਿੰਘ ਵੱਲੋਂ ਜੇਲ੍ਹ ਵਿੱਚ ਬਿਤਾਏ ਗਏ ਸਮੇਂ ਨਾਲ਼ ਸੰਬੰਧਤ ਹੈ । ਨਾਟਕ ਵਿੱਚ ਵਿਖਾਇਆ ਗਿਆ ਹੈ ਕਿ ਭਗਤ ਸਿੰਘ ਕਿੱਡਾ ਵੱਡਾ ਮਨੁੱਖ ਸੀ । ਨਾਟਕ ਵਿੱਚ ਵਿਖਾਇਆ ਗਿਆ ਹੈ ਕਿ ਉਹ ਜੇਲ ਵਿੱਚ ਆਪਣਾ ਮੈਲਾ ਚੁੱਕਣ ਵਾਲੇ ਕਰਮਚਾਰੀ ਨੂੰ ਕਿਸ ਤਰ੍ਹਾਂ ਆਪਣੀ ਮਾਂ ਦੇ ਬਰਾਬਰ ਦਰਜਾ ਦਿੰਦਾ ਹੈ ਉਹ ਕਰਮਚਾਰੀ ਉਸ ਨਾਲ ਭਾਵਨਾਤਮਕ ਪੱਧਰ ਉੱਤੇ ਜੁੜ ਜਾਂਦਾ ਹੈ । ਨਾਟਕ ਵਿੱਚ ਸ਼ਹੀਦ ਭਗਤ ਦੀ ਭੂਮਿਕਾ ਗੁਰਸੇਵਕ ਸਿੰਘ ਨੇ ਨਿਭਾਈ। ਬੋਘੇ ਦੀ ਭੂਮਿਕਾ ਵਿਚ ਗਗਨਦੀਪ ਸਿੰਘ ਸੰਧੂ, ਮਾਂ ਦੀ ਭੂਮਿਕਾ ਵਿੱਚ ਜੋਤ ਬੈਨੀਵਾਲ, ਵਕੀਲ ਦੀ ਭੂਮਿਕਾ ਵਿੱਚ ਮਨਪ੍ਰੀਤ ਸਿੰਘ ਨੇ ਸ਼ਾਨਦਾਰੀ ਅਦਾਕਾਰੀ ਕੀਤੀ ।

Advertisement
Advertisement
Advertisement
Advertisement
Scroll to Top