Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:12 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਸਿਖ਼ਰਲੇ ਸਥਾਨ ਨੂੰ ਬਰਕਰਾਰ ਰੱਖਣ ਲਈ, ਅਮਨ ਅਰੋੜਾ ਨੇ ਨਾਗਰਿਕ ਕੇਂਦਰਤ ਸੇਵਾਵਾਂ ਸਬੰਧੀ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ

ਪੰਜਾਬ ਦੇ ਸਿਖ਼ਰਲੇ ਸਥਾਨ ਨੂੰ ਬਰਕਰਾਰ ਰੱਖਣ ਲਈ, ਅਮਨ ਅਰੋੜਾ ਨੇ ਨਾਗਰਿਕ ਕੇਂਦਰਤ ਸੇਵਾਵਾਂ ਸਬੰਧੀ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ

ਪੰਜਾਬ ਦੇ ਸਿਖ਼ਰਲੇ ਸਥਾਨ ਨੂੰ ਬਰਕਰਾਰ ਰੱਖਣ ਲਈ, ਅਮਨ ਅਰੋੜਾ ਨੇ ਨਾਗਰਿਕ ਕੇਂਦਰਤ ਸੇਵਾਵਾਂ ਸਬੰਧੀ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ
ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਦੇ ਨਿਰਦੇਸ਼
ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਹੋਵੇਗੀ ਸ਼ਲਾਘਾ
ਅਮਨ ਅਰੋੜਾ ਨੇ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਯੋਜਨਾ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਕਿਹਾ
ਚੰਡੀਗੜ੍ਹ, 2 ਅਕਤੂਬਰ : ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ ਤਾਂ ਜੋ ਦੇਸ਼ ਭਰ ਵਿੱਚ ਪੰਜਾਬ ਦਾ ਸਿਖਰਲਾ ਸਥਾਨ ਬਰਕਰਾਰ ਰੱਖਿਆ ਜਾ ਸਕੇ । ਜ਼ਿਕਰਯੋਗ ਹੈ ਕਿ ਪੰਜਾਬ ਨੇ ਹਾਲ ਹੀ ਵਿੱਚ ਦੇਸ਼ ਭਰ ਵਿੱਚ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਸੀ । ਇਹ ਰੈਂਕਿੰਗ ਭਾਰਤ ਸਰਕਾਰ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਤਿਆਰ ਕੀਤੀ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ ‘ਤੇ ਦਿੱਤੀ ਗਈ ਸੀ । ਇੱਥੇ ਮਗਸੀਪਾ ਵਿਖੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿੱਚ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੀ ਗਿਣਤੀ ਮਹਿਜ਼ 0.19 ਫ਼ੀਸਦੀ ਤੋਂ ਵੀ ਘੱਟ ਹੈ ਪਰ ਇਸ ਵਿੱਚ ਹੋਰ ਸੁਧਾਰ ਕੀਤਾ ਜਾ ਸਕਦਾ ਹੈ । ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੀ ਡਿਲਿਵਰੀ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਅਤੇ ਰੁਕਾਵਟ ਪਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਨਾਲ ਹੀ ਕਿਹਾ ਕਿ ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਸਟਾਫ ਨੂੰ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ । ਇਸ ਦੌਰਾਨ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਸਕੀਮ ਦਾ ਵੀ ਜਾਇਜ਼ਾ ਲਿਆ, ਜਿਸ ਤਹਿਤ ਸੂਬੇ ਦੇ ਵਸਨੀਕ ਆਪਣੇ ਘਰ ਬੈਠੇ ਹੈਲਪਲਾਈਨ ਨੰਬਰ 1076 ਡਾਇਲ ਕਰਕੇ 43 ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਮੁੱਖ ਸਕੀਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਕੀਤੀ ਤਾਂ ਜੋ ਸੂਬੇ ਦੇ ਨਾਗਰਿਕ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ । ਨਾਗਰਿਕ ਸੇਵਾਵਾਂ ਦੀ ਡਲਿਵਰੀ ਦੇ ਲੰਬਿਤ ਮਾਮਲਿਆਂ ਦੀ ਘੱਟ ਤੋਂ ਘੱਟ ਗਿਣਤੀ ਬਰਕਰਾਰ ਰੱਖਣ ਵਾਲੇ ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਸਮਾਂਬੱਧ ਢੰਗ ਨਾਲ ਅਤੇ ਬਿਨਾਂ ਕਿਸੇ ਦੇਰੀ ਤੋਂ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ‘ਤੇ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਗਿਆ । ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਸ਼ਰਮਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top