ਪਹਿਲੀ ਅਕਤੂਬਰ ਤੱਕ ਸਰਪੰਚ ਲਈ 575 ਨਾਮਜ਼ਦਗੀਆਂ ਅਤੇ ਪੰਚਾਂ ਲਈ 1279 ਨਾਮਜ਼ਦਗੀਆਂ ਪ੍ਰਾਪਤ ਹੋਈਆਂ
ਦੁਆਰਾ: Punjab Bani ਪ੍ਰਕਾਸ਼ਿਤ :Wednesday, 02 October, 2024, 06:51 PM

ਪਹਿਲੀ ਅਕਤੂਬਰ ਤੱਕ ਸਰਪੰਚ ਲਈ 575 ਨਾਮਜ਼ਦਗੀਆਂ ਅਤੇ ਪੰਚਾਂ ਲਈ 1279 ਨਾਮਜ਼ਦਗੀਆਂ ਪ੍ਰਾਪਤ ਹੋਈਆਂ
ਚੋਣ ਅਮਲੇ ਦੀ ਰਿਹਰਸਲ 5 ਅਕਤੂਬਰ ਨੂੰ ਹੋਵੇਗੀ
ਸੰਗਰੂਰ, 2 ਅਕਤੂਬਰ : ਜ਼ਿਲ੍ਹਾ ਚੋਣਕਾਰ ਅਫ਼ਸਰ- ਕਮ – ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ (ਆਈ.ਏ.ਐਸ) ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਮਿਤੀ 01 ਅਕਤੂਬਰ ਤੱਕ ਜ਼ਿਲ੍ਹਾ ਸੰਗਰੂਰ ਵਿਖੇ ਸਰਪੰਚਾਂ ਲਈ ਕੁੱਲ 575 ਅਤੇ ਪੰਚਾਂ ਲਈ ਕੁੱਲ 1279 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰਾਂ ਨੂੰ ਪ੍ਰਾਪਤ ਹੋਈਆਂ ਹਨ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 4 ਅਕਤੂਬਰ ਨੂੰ ਵੀ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 7 ਅਕਤੂਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਹਨਾਂ ਦੱਸਿਆ ਕਿ ਚੋਣਾਂ ਲਈ ਤਾਇਨਾਤ ਕੀਤੇ ਜਾਣ ਵਾਲੇ ਅਮਲੇ ਦੀ ਰਿਹਰਸਲ 5 ਅਕਤੂਬਰ ਨੂੰ ਕਰਵਾਈ ਜਾਵੇਗੀ।
