Breaking News ਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 02 October, 2024, 06:49 PM

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ
ਜੈਤੋ, 2 ਅਕਤੂਬਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 19 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਅੰਮ੍ਰਿਤਸਰ ਸਥਿਤ ਹੋਟਲ ਮਾਲਕਾਂ ਨਾਲ ਇਕੱੱਤਰਤਾ ਕੀਤੀ, ਜਿਸ ਦੌਰਾਨ ਹੋਟਲ ਮਾਲਕਾਂ ਨੇ ਵਿਸ਼ਵਾਸ ਦਿਵਾਇਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੇ ਰਹਿਣ ਲਈ ਵੱਧ ਤੋਂ ਵੱਧ ਕਮਰੇ ਸ਼੍ਰੋਮਣੀ ਕਮੇਟੀ ਨੂੰ ਮਹੱਈਆ ਕਰਵਾਏ ਜਾਣਗੇ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਇਕੱਤਰਤਾ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ, ਜਿਨ੍ਹਾਂ ਦੇ ਰਹਿਣ ਲਈ ਹੋਟਲ ਮਾਲਕਾਂ ਵੱਲੋਂ ਦਿੱਤਾ ਜਾਂਦਾ ਸਹਿਯੋਗ ਸ਼ਲਾਘਾਯੋਗ ਹੈ। ਉਨ੍ਹਾਂ ਹੋਟਲ ਮਾਲਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਇਕ ਚੰਗਾ ਉੱਦਮ ਹੈ ਅਤੇ ਆਸ ਕਰਦੇ ਹਾਂ ਕਿ ਇਸ ਦੀ ਨਿਰੰਤਰਤਾ ਬਣੀ ਰਹੇਗੀ। ਭਾਈ ਮਹਿਤਾ ਨੇ ਹੋਟਲਾਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਸਬੰਧੀ 18 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਅਤੇ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੇ ਨਾਲ-ਨਾਲ ਨਗਰ ਕੀਰਤਨ ਦੇ ਰਸਤੇ ਵਿਚ ਸਵਾਗਤ ਲਈ ਵੀ ਅਪੀਲ ਕੀਤੀ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਵੀ ਹੋਟਲ ਮਾਲਕਾਂ ਵੱਲੋਂ ਦਿੱਤੇ ਜਾਂਦੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਅੰਮ੍ਰਿਤਸਰ ਹੋਟਲ ਅਤੇ ਗੈਸਟ ਹਾਊਸ ਐਸੋਸੀਏਸ਼ਨ ਦੇ ਚੇਅਰਮੈਨ ਸ. ਹਰਿੰਦਰ ਸਿੰਘ ਤੇ ਪ੍ਰਧਾਨ ਸ. ਸੁਰਿੰਦਰ ਸਿੰਘ ਨੇ ਹੋਟਲ ਮਾਲਕਾਂ ਵੱਲੋਂ ਵਿਸ਼ਵਾਸ ਦਿਵਾਇਆ ਕਿ ਹੋਟਲਾਂ ਵਿਚ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਜਾਣ ਵਾਲੇ ਮੁਫ਼ਤ ਕਮਰਿਆਂ ਤੋਂ ਇਲਾਵਾ ਅਸੀਂ ਸੰਗਤਾਂ ਦੀ ਸਹੂਲਤ ਲਈ ਹਰ ਤਰ੍ਹਾਂ ਵਚਨਬਧ ਹਾਂ ਅਤੇ ਰਹਾਂਗੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਗੁਰਪ੍ਰੀਤ ਸਿੰਘ ਤੋਂ ਇਲਾਵਾ ਇਕੱਤਰਤਾ ’ਚ ਪੁੱਜੇ ਹੋਟਲਾਂ ਮਾਲਕਾਂ ਵਿਚ ਸ. ਸੁਪਿੰਦਰ ਸਿੰਘ, ਸ. ਹਰਿੰਦਰ ਸਿੰਘ, ਸ. ਸੁਖਵਿੰਦਰ ਸਿੰਘ ਲਾਡੀ, ਸ. ਕੇਐਸ ਖੁਰਾਣਾ, ਸ. ਕੰਵਲਜੀਤ ਸਿੰਘ, ਸ. ਗੁਰਪ੍ਰੀਤ ਸਿੰਘ ਸਭਰਵਾਲ, ਸ. ਸੁਖਦੇਵ ਸਿੰਘ ਸਾਹਨੀ, ਸ. ਜਤਿੰਦਰਪਾਲ ਸਿੰਘ, ਸ. ਸਰਜੋਤ ਸਿੰਘ ਸਾਹਨੀ, ਸ. ਬੀਰਇੰਦਰ ਸਿੰਘ, ਸ. ਸੁਰਿੰਦਰ ਸਿੰਘ, ਸ੍ਰੀ ਜਤਿਨ ਸੇਠ, ਸ. ਭੁਪਿੰਦਰਪਾਲ ਸਿੰਘ, ਸ. ਜਗਜੀਤ ਸਿੰਘ ਖਾਲਸਾ, ਸ੍ਰੀ ਰਾਜੀਵ ਗੁਪਤਾ, ਸ. ਹਰਦੀਪ ਸਿੰਘ, ਸ. ਰਣਜੀਤ ਸਿੰਘ ਸਚਦੇਵਾ ਸਮੇਤ ਵੱਖ-ਵੱਖ ਹੋਟਲਾਂ ਦੇ ਨੁਮਾਇੰਦੇ ਸ਼ਾਮਲ ਸਨ।