Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:45 pm

+91 90915 01313 , +91 90916 01313

punjabbanni@gmail.com
punjabbani@yahoo.com

ਉਤਰ ਪ੍ਰਦੇਸ਼ ਦੇ ਬਰੇਲੀ ਜਿ਼ਲੇ ਵਿਚ ਪਟਾਕਾ ਫੈਕਟਰੀ ਵਿਚ ਧਮਾਕਾ ਹੋਣ ਨਾਲ 8 ਘਰ ਢਹੇ ਤੇ ਪੰਜ ਦੀ ਹੋਈ ਮੌਤ

ਉਤਰ ਪ੍ਰਦੇਸ਼ ਦੇ ਬਰੇਲੀ ਜਿ਼ਲੇ ਵਿਚ ਪਟਾਕਾ ਫੈਕਟਰੀ ਵਿਚ ਧਮਾਕਾ ਹੋਣ ਨਾਲ 8 ਘਰ ਢਹੇ ਤੇ ਪੰਜ ਦੀ ਹੋਈ ਮੌਤ

ਉਤਰ ਪ੍ਰਦੇਸ਼ ਦੇ ਬਰੇਲੀ ਜਿ਼ਲੇ ਵਿਚ ਪਟਾਕਾ ਫੈਕਟਰੀ ਵਿਚ ਧਮਾਕਾ ਹੋਣ ਨਾਲ 8 ਘਰ ਢਹੇ ਤੇ ਪੰਜ ਦੀ ਹੋਈ ਮੌਤ
ਉੱਤਰ ਪ੍ਰਦੇਸ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਵਿੱਚ ਹਰ ਰੋਜ਼ ਗੈਰ-ਕਾਨੂੰਨੀ ਪਟਾਕਿਆਂ ਦੀਆਂ ਫੈਕਟਰੀਆਂ ਵਿੱਚ ਜਿਥੇ ਧਮਾਕੇ ਹੋ ਰਹੇ ਹਨ ਦੇ ਚਲਦਿਆਂ ਬਰੇਲੀ ਜਿ਼ਲ੍ਹੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਣ ਨਾਲ ਫੈਕਟਰੀ ਦੇ ਆਲੇ-ਦੁਆਲੇ ਦੇ ਅੱਠ ਘਰ ਢਹਿ ਗਏ, ਜਿਸ ਕਾਰਨ ਮਲਬੇ ਹੇਠ ਦੱਬ ਕੇ ਪੰਜ ਲੋਕਾਂ ਦੀ ਮੌਤ ਹੋ ਗਈ।ਮਲਬੇ ਹੇਠ ਕਈ ਹੋਰ ਲੋਕਾਂ ਦੇ ਦੱਬੇ ਹੋਣ ਦਾ ਸ਼ੱਕ ਹੈ। ਮੌਕੇ `ਤੇ ਲੋਕਾਂ ਦੀ ਵੱਡੀ ਭੀੜ ਇਕੱਠੀ ਹੋ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਬਚਾਅ ਕਾਰਜ ਚਲਾ ਰਹੀਆਂ ਹਨ। ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ `ਤੇ ਪਹੁੰਚ ਗਏ ਹਨ ਅਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਸਿਰੌਲੀ ਥਾਣਾ ਖੇਤਰ ਦੇ ਪਿੰਡ ਕਲਿਆਣਪੁਰ ਵਿੱਚ ਨਾਜਾਇਜ਼ ਤੌਰ ’ਤੇ ਪਟਾਕਿਆਂ ਦੀ ਫੈਕਟਰੀ ਚੱਲ ਰਹੀ ਸੀ। ਇਸ ਪਟਾਕਾ ਫੈਕਟਰੀ ਦੇ ਆਲੇ-ਦੁਆਲੇ ਰਿਹਾਇਸ਼ੀ ਮਕਾਨ ਵੀ ਬਣੇ ਹੋਏ ਸਨ, ਜਿਨ੍ਹਾਂ ਵਿਚ ਲੋਕ ਰਹਿੰਦੇ ਸਨ। ਪਿੰਡ ਵਾਸੀ ਰਹਿਮਾਨ ਸ਼ਾਹ ਦੇ ਰਿਸ਼ਤੇਦਾਰ ਨਾਜ਼ਿਮ ਅਤੇ ਨਾਸਿਰ ਸਿਰੌਲੀ ਦੇ ਬਾਜ਼ਾਰ ਵਿੱਚ ਪਟਾਕਿਆਂ ਦਾ ਕੰਮ ਕਰਦੇ ਹਨ। ਰਹਿਮਾਨ ਸ਼ਾਹ ਵੀ ਗੁਪਤ ਰੂਪ ਵਿਚ ਆਪਣੇ ਘਰ ਆਤਿਸ਼ਬਾਜ਼ੀ ਬਣਾ ਕੇ ਉਨ੍ਹਾਂ ਨੂੰ ਦਿੰਦਾ ਸੀ।ਬੁੱਧਵਾਰ ਨੂੰ ਕਲਿਆਣਪੁਰ ਪਿੰਡ `ਚ ਰਹਿਮਾਨ ਸ਼ਾਹ ਦੇ ਘਰ `ਚ ਰੱਖੇ ਪਟਾਕਿਆਂ `ਚ ਜ਼ਬਰਦਸਤ ਧਮਾਕਾ ਹੋਇਆ। ਧਮਾਕੇ ਦੀ ਆਵਾਜ਼ ਸੁਣ ਕੇ ਲੋਕ ਡਰ ਗਏ। ਜਦੋਂ ਲੋਕਾਂ ਨੇ ਬਾਹਰ ਆ ਕੇ ਦੇਖਿਆ ਤਾਂ ਰਹਿਮਾਨ ਦਾ ਘਰ ਪੂਰੀ ਤਰ੍ਹਾਂ ਮਲਬੇ `ਚ ਡਿੱਗਿਆ ਹੋਇਆ ਸੀ। ਨੇੜਲੇ ਅੱਠ ਹੋਰ ਘਰ ਵੀ ਇਸ ਧਮਾਕੇ ਦੀ ਲਪੇਟ ਵਿੱਚ ਆ ਗਏ। ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਥਾਣਾ ਸਿਰੌਲੀ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਮਿਲਦੇ ਹੀ ਸਿਰੌਲੀ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ `ਤੇ ਪਹੁੰਚ ਗਈ।

Advertisement
Advertisement
Advertisement
Advertisement
Scroll to Top