Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:10 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਪਹਿਲਾ ਕਿਸਾਨ ਬਣਿਆ ਗੁਰਜੰਟ ਸਿੰਘ

ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਪਹਿਲਾ ਕਿਸਾਨ ਬਣਿਆ ਗੁਰਜੰਟ ਸਿੰਘ

ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਪਹਿਲਾ ਕਿਸਾਨ ਬਣਿਆ ਗੁਰਜੰਟ ਸਿੰਘ
ਪਹਿਲੇ ਦਿਨ ਹੀ ਹੋਈ ਅਦਾਇਗੀ
ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਪੇਸ਼ ਨਹੀਂ ਆਵੇਗੀ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ : ਪਟਿਆਲਾ ਜ਼ਿਲ੍ਹੇ ਦਾ ਕਿਸਾਨ ਗੁਰਜੰਟ ਸਿੰਘ ਰਾਜਪੁਰਾ ਸਾਉਣੀ ਸੀਜ਼ਨ 2024-25 ਦੌਰਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਸੂਬੇ ਦਾ ਪਹਿਲਾ ਕਿਸਾਨ ਬਣ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਨਾਲ ਸਬੰਧਤ ਕਿਸਾਨ ਸ. ਗੁਰਜੰਟ ਸਿੰਘ, ਅੱਜ ਰਾਜਪੁਰਾ ਮੰਡੀ ਵਿੱਚ 58.5 ਕੁਇੰਟਲ ਝੋਨਾ ਲੈ ਕੇ ਆਏ ਸਨ ਅਤੇ ਖਰੀਦ ਦੇ ਪਹਿਲੇ ਦਿਨ ਭਾਵ 1 ਅਕਤੂਬਰ ਨੂੰ ਹੀ ਫ਼ਸਲ ਨੂੰ ਝਾਰਨ ਉਪਰੰਤ ਇਸਦੀ ਖਰੀਦ ਕਰ ਲਈ ਗਈ । ਉਨ੍ਹਾਂ ਅੱਗੇ ਕਿਹਾ ਕਿ ਖਰੀਦ ਦੇ 4 ਘੰਟਿਆਂ ਦੇ ਅੰਦਰ ਵਿਭਾਗ ਨੇ ਕਿਸਾਨ ਦੀ ਅਦਾਇਗੀ ਜੋ ਕਿ 1.357 ਲੱਖ (1,35,720/-) ਰੁਪਏ ਬਣਦੀ ਸੀ, ਸਿੱਧੇ ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ 703 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਟਰਾਂਸਪੋਰਟ ਅਤੇ ਲੇਬਰ ਦੇ ਪ੍ਰਬੰਧਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੇਬਰ ਅਤੇ ਟਰਾਂਸਪੋਰਟ ਦੇ ਸਾਰੇ ਠੇਕੇ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਚੰਗੀ ਤਰ੍ਹਾਂ ਪੱਕੀ ਅਤੇ ਸੁੱਕੀ ਫ਼ਸਲ ਦੀ ਹੀ ਵਾਢੀ ਕਰਨ ਤਾਂ ਜੋ ਨਮੀ ਨਿਰਧਾਰਤ ਸੀਮਾ ਦੇ ਅੰਦਰ ਹੋਵੇ ਅਤੇ ਮੰਡੀਆਂ ਵਿੱਚ ਲਿਆਉਂਦੇ ਸਾਰ ਹੀ ਉਨ੍ਹਾਂ ਦੀ ਫ਼ਸਲ ਦੀ ਖਰੀਦ ਹੋ ਜਾਵੇ । ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ।

Advertisement
Advertisement
Advertisement
Advertisement
Scroll to Top